June 25, 2026, 8:36 pm
----------- Advertisement -----------
HomeNewsLatest Newsਹਥਿਆਰਾਂ ਦੀ ਵਡਿਆਈ ਕਰਨ ਦੀ ਬਜਾਏ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਓ:...

ਹਥਿਆਰਾਂ ਦੀ ਵਡਿਆਈ ਕਰਨ ਦੀ ਬਜਾਏ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਓ: ਮੁੱਖ ਮੰਤਰੀ ਵੱਲੋਂ ਜਥੇਦਾਰ ਨੂੰ ਅਪੀਲ

Published on

----------- Advertisement -----------

ਚੰਡੀਗੜ੍ਹ, 23 ਮਈ : – “ਜਥੇਦਾਰ ਸਾਹਿਬ ਜੀ ਤੁਸੀਂ ਸਰਬੱਤ ਦਾ ਭਲਾ ਮੰਗਣ ਵਾਲੀ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣ ਦਾ ਸੰਦੇਸ਼ ਦਿਓ ਨਾ ਕਿ ਹਥਿਆਰ ਰੱਖਣ ਦਾ .ਜਥੇਦਾਰ ਸਾਹਿਬ ਆਪਾਂ ਪੰਜਾਬ ਵਿੱਚ ਸ਼ਾਂਤੀ, ਭਾਈਚਾਰੇ ਅਤੇ ਮਾਡਰਨ ਤਰੱਕੀ ਦੇ ਸੁਨੇਹੇ ਦੇਣੇ ਨੇ ਨਾ ਕਿ ਮਾਡਰਨ ਹਥਿਆਰਾਂ ਦੇ..” ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ | ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਬਿਆਨ ਦਾ ਸਖ਼ਤ ਨੋਟਿਸ ਲਿਆ ਹੈ ਕਿ ਹਰੇਕ ਸਿੱਖ ਕੋਲ ਆਧੁਨਿਕ ਹਥਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਸੱਭਿਅਕ ਸਮਾਜ ਵਿੱਚ ਰਹਿ ਰਹੇ ਹਾਂ ਜਿੱਥੇ ਦੇਸ਼ ਦਾ ਸ਼ਾਸਨ ਕਾਨੂੰਨ ਦੇ ਰਾਜ ਨਾਲ ਚੱਲਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੁਹਿਰਦ ਅਤੇ ਸਦਭਾਵਨਾ ਵਾਲੇ ਸਮਾਜ ਵਿੱਚ ਹਥਿਆਰਾਂ ਦੀ ਕੋਈ ਥਾਂ ਨਹੀਂ ਹੁੰਦੀ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਦੇ ਸੰਦੇਸ਼ ਨੂੰ ਫੈਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਜਿਸ ਵਿੱਚ ‘ਸਰਬੱਤ ਦਾ ਭਲਾ’ ਦੀ ਕਲਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਨੂੰ ਚਾਹੀਦਾ ਹੈ ਕਿ ਉਹ ਸਰਬੱਤ ਦੇ ਭਲੇ ਦੇ ਇਸ ਇਲਾਹੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵੱਲ ਧਿਆਨ ਦੇਣ। ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਲਈ ਕਹਿਣ ਦੀ ਬਜਾਏ ਇਸ ਨੇਕ ਕਾਰਜ ਵੱਲ ਧਿਆਨ ਦੇਣ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਦੀਆਂ ਵਿਰੋਧੀ ਤਾਕਤਾਂ ਪਹਿਲਾਂ ਹੀ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ ਕਰ ਰਹੀਆਂ ਹਨ ਅਤੇ ਹਰ ਘਰ ਵਿੱਚ ਹਥਿਆਰ ਹੋ ਜਾਣ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਗੰਭੀਰ ਚੁਣੌਤੀ ਪੈਦਾ ਹੋ ਸਕਦੀ ਹੈ। ਸੂਬੇ ਭਰ ਵਿੱਚ ਆਪਸੀ ਸਦਭਾਵਨਾ ਅਤੇ ਭਾਈਵਾਲਤਾ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...