November 14, 2026, 11:05 pm
----------- Advertisement -----------
HomeNewsBreaking Newsਥਾਮਸ ਕੱਪ 'ਚ ਅਹਿਮ ਯੋਗਦਾਨ ਪਾਉਣ ਵਾਲੇ ਧਰੁਵ PM ਨੂੰ ਮਿਲਣ ਤੋਂ...

ਥਾਮਸ ਕੱਪ ‘ਚ ਅਹਿਮ ਯੋਗਦਾਨ ਪਾਉਣ ਵਾਲੇ ਧਰੁਵ PM ਨੂੰ ਮਿਲਣ ਤੋਂ ਬਾਅਦ ਪੁੱਜੇ ਲੁਧਿਆਣਾ, ਢੋਲ ਦੀ ਥਾਪ ‘ਤੇ ਹੋਇਆ ਸਵਾਗਤ

Published on

----------- Advertisement -----------
  • ਬੁੱਧਵਾਰ ਨੂੰ ਹੋ ਸਕਦੀ ਹੈ ਸੀ.ਐਮ ਮਾਨ ਨਾਲ ਮੁਲਾਕਾਤ

ਸੌਰਵ ਅਰੋੜਾ

ਲੁਧਿਆਣਾ, 24 ਮਈ 2022 – ਭਾਰਤੀ ਬੈਡਮਿੰਟਨ ਟੀਮ ਨੇ ਐਤਵਾਰ ਨੂੰ ਆਪਣੇ 73 ਸਾਲਾਂ ਦੇ ਇਤਿਹਾਸ ਵਿੱਚ ਪਹਿਲੀ ਵਾਰ ਬੈਂਕਾਕ ਵਿੱਚ ਥਾਮਸ ਕੱਪ 2022 ਜਿੱਤਿਆ। ਭਾਰਤ ਨੇ ਇੰਡੋਨੇਸ਼ੀਆ ਦੀ ਟੀਮ ਨੂੰ 3-0 ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਇਤਿਹਾਸ ਰਚਣ ਵਾਲੀ ਟੀਮ ਵਿੱਚ ਪੰਜਾਬ ਦੇ ਕੈਲਾਸ਼ ਚੌਕ ਲੁਧਿਆਣਾ ਦੇ ਰਹਿਣ ਵਾਲੇ ਇੱਕ ਆਮ ਪਰਿਵਾਰ ਦੇ ਪੁੱਤਰ ਧਰੁਵ ਕਪਿਲਾ (22) ਨੇ ਆਪਣਾ ਸਰਵੋਤਮ ਯੋਗਦਾਨ ਪਾਇਆ।

ਧਰੁਵ ਨੇ ਡਬਲਜ਼ ਵਿੱਚ ਜਰਮਨੀ, ਕੈਨੇਡਾ ਅਤੇ ਚੀਨੀ-ਤਾਈਪੇ ਨੂੰ ਹਰਾ ਕੇ ਟੀਮ ਨੂੰ ਮਜ਼ਬੂਤ ​​ਕੀਤਾ। ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਪ੍ਰਧਾਨ ਮੰਤਰੀ ਨੂੰ ਮਿਲਣ ਤੋਂ ਬਾਅਦ ਜਿਵੇਂ ਹੀ ਧਰੁਵ ਲੁਧਿਆਣਾ ਸਥਿਤ ਆਪਣੇ ਘਰ ਪਹੁੰਚਿਆ ਤਾਂ ਉਨ੍ਹਾਂ ਦਾ ਪਰਿਵਾਰ ਅਤੇ ਰਿਸ਼ਤੇਦਾਰ ਉਨ੍ਹਾਂ ਦੇ ਸਵਾਗਤ ਲਈ ਤਿਆਰ ਖੜ੍ਹੇ ਸਨ। ਤੁਹਾਨੂੰ ਦੱਸ ਦੇਈਏ ਕਿ ਧਰੁਵ ਬਹੁਤ ਹੀ ਸਾਧਾਰਨ ਪਰਿਵਾਰ ਨਾਲ ਸਬੰਧ ਰੱਖਦੇ ਹਨ। ਧਰੁਵ ਦਾ ਪਰਿਵਾਰ ਟੇਲਰਿੰਗ ਬੁਟੀਕ ਦਾ ਕੰਮ ਕਰਦਾ ਹੈ। ਧਰੁਵ ਦੇ ਮਾਤਾ-ਪਿਤਾ ਦੀਆਂ ਅੱਖਾਂ ਅੱਜ ਆਪਣੇ ਪਿਆਰੇ ਪੁੱਤ ਨੂੰ ਇਸ ਮੁਕਾਮ ‘ਤੇ ਪਹੁੰਚਦਿਆਂ ਦੇਖ ਕੇ ਖੁਸ਼ੀ ਨਾਲ ਨਮ ਹੋ ਗਈਆਂ। ਜਿੱਥੇ ਪਰਿਵਾਰ ਵੱਲੋਂ ਬੇਟੇ ਧਰੁਵ ਦੇ ਸਵਾਗਤ ਲਈ ਕੇਕ ਕੱਟਿਆ ਗਿਆ, ਉੱਥੇ ਹੀ ਪੂਰੇ ਇਲਾਕੇ ਦੇ ਲੋਕਾਂ ਨੇ ਖੂਬ ਖੁਸ਼ੀ ਮਨਾਈ। ਇਲਾਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਧਰੁਵ ਨੂੰ ਬਚਪਨ ਤੋਂ ਹੀ ਬੈਡਮਿੰਟਨ ਦਾ ਸ਼ੌਕ ਸੀ।

ਗੱਲਬਾਤ ਦੌਰਾਨ ਧਰੁਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਬਹੁਤ ਚੰਗਾ ਲੱਗਾ। ਪ੍ਰਧਾਨ ਮੰਤਰੀ ਮੋਦੀ ਨੇ ਉਨ੍ਹਾਂ ਨੂੰ ਕਿਹਾ ਹੈ ਕਿ ਇਹ ਹੁਣ ਤੁਹਾਡੀ ਸ਼ੁਰੂਆਤ ਹੈ। ਅਸੀਂ ਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ। ਮੋਦੀ ਨੇ ਕਿਹਾ ਹੈ ਕਿ ਜਦੋਂ ਵੀ ਕਿਸੇ ਚੀਜ਼ ਦੀ ਜ਼ਰੂਰਤ ਹੋਵੇ ਤਾਂ ਤੁਰੰਤ ਸਰਕਾਰ ਨਾਲ ਸੰਪਰਕ ਕਰੋ। ਸਰਕਾਰ ਹੋਨਹਾਰ ਖਿਡਾਰੀਆਂ ਦੀ ਹਮੇਸ਼ਾ ਮਦਦ ਕਰਦੀ ਹੈ। ਧਰੁਵ ਨੇ ਕਿਹਾ ਕਿ ਮੈਚ ਟੀਮ ਭਾਵਨਾ ਨਾਲ ਹੀ ਜਿੱਤੇ ਜਾਂਦੇ ਹਨ। ਪੂਰੀ ਟੀਮ ਆਪਣੇ ਦੇਸ਼ ਲਈ ਇਕਜੁੱਟ ਹੋ ਕੇ ਖੇਡੀ ਹੈ। ਧਰੁਵ ਨੇ ਕਿਹਾ ਕਿ ਹੁਣ ਉਸ ਦਾ ਅਗਲਾ ਟੀਚਾ ਓਲੰਪਿਕ ‘ਚ ਤਮਗਾ ਜਿੱਤਣਾ ਹੈ।

ਧਰੁਵ ਦੇ ਪਿਤਾ ਗਗਨ ਕਪਿਲਾ ਨੇ ਦੱਸਿਆ ਕਿ ਧਰੁਵ ਨੇ 8 ਸਾਲ ਦੀ ਉਮਰ ਵਿੱਚ ਬੈਡਮਿੰਟਨ ਖੇਡਣਾ ਸ਼ੁਰੂ ਕਰ ਦਿੱਤਾ ਸੀ। ਧਰੁਵ ਦੀ ਉਮਰ ਉਸ ਸਮੇਂ 8 ਸਾਲ ਦੀ ਸੀ ਜਦੋਂ ਉਹ ਹੈਦਰਾਬਾਦ ਦੀ ਗੋਪੀਚੰਦ ਅਕੈਡਮੀ ਤੋਂ ਟ੍ਰੇਨਿੰਗ ਲੈ ਰਿਹਾ ਹੈ। ਗਗਨ ਕਪਿਲਾ ਦਾ ਕਹਿਣਾ ਹੈ ਕਿ ਧਰੁਵ ਰੋਜ਼ਾਨਾ 8 ਤੋਂ 9 ਘੰਟੇ ਤੱਕ ਗਰਾਊਂਡ ‘ਚ ਅਭਿਆਸ ਕਰਦਾ ਰਿਹਾ ਹੈ। ਦੱਸ ਦੇਈਏ ਕਿ ਖੇਡਾਂ ਦੇ ਨਾਲ-ਨਾਲ ਧਰੁਵ ਪੰਜਾਬੀ ਯੂਨੀਵਰਸਿਟੀ ਤੋਂ ਪੜ੍ਹ ਰਿਹਾ ਹੈ।

ਧਰੁਵ ਦੇ ਪਿਤਾ ਗਗਨ ਕਪਿਲਾ ਨੇ ਦੱਸਿਆ ਕਿ ਧਰੁਵ ਨੂੰ ਵਧਾਈ ਦੇਣ ਲਈ ਅਮਿਤ ਸ਼ਾਹ, ਹਰਭਜਨ ਸਿੰਘ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਫੋਨ ਆਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਧਰੁਵ ਨੂੰ ਵਧਾਈ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਇਦ ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਨੂੰ ਧਰੁਵ ਨਾਲ ਮੁਲਾਕਾਤ ਕਰ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...