August 6, 2026, 9:24 pm
----------- Advertisement -----------
HomeNewsLatest News15 ਦਿਨਾਂ 'ਚ 15 ਦੇਸ਼ਾਂ 'ਚ ਪਹੁੰਚਿਆ ਮੌਂਕੀਪੌਕਸ

15 ਦਿਨਾਂ ‘ਚ 15 ਦੇਸ਼ਾਂ ‘ਚ ਪਹੁੰਚਿਆ ਮੌਂਕੀਪੌਕਸ

Published on

----------- Advertisement -----------

ਕੋਰੋਨਾ ਸੰਕਟ ਦੇ ਵਿਚਕਾਰ ਕਈ ਦੇਸ਼ਾਂ ਵਿੱਚ ਮੌਂਕੀਪੌਕਸ ਇਨਫੈਕਸ਼ਨ ਦੇ ਵੱਧਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਬਿਮਾਰੀ ਸਿਰਫ 15 ਦਿਨਾਂ ਵਿੱਚ 15 ਦੇਸ਼ਾਂ ਵਿੱਚ ਫੈਲ ਗਈ ਹੈ। ਪਿਛਲੇ ਕੁਝ ਦਿਨਾਂ ਵਿਚ ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ਵਿਚ ਇਸ ਦੇ ਮਾਮਲੇ ਤੇਜ਼ੀ ਨਾਲ ਵਧਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਸੋਮਵਾਰ ਨੂੰ ਬੈਲਜੀਅਮ ਤੋਂ ਬਾਅਦ ਬ੍ਰਿਟੇਨ ਨੇ ਵੀ ਬਾਂਦਰਪੌਕਸ(ਮੌਂਕੀਪੌਕਸ) ਦੇ ਮਰੀਜ਼ਾਂ ਲਈ 21 ਦਿਨਾਂ ਦੇ ਕੁਆਰੰਟੀਨ ਪੀਰੀਅਡ ਨੂੰ ਲਾਜ਼ਮੀ ਕਰ ਦਿੱਤਾ ਹੈ। ਇਸ ਤੋਂ ਇਲਾਵਾ ਵਿਸ਼ਵ ਸਿਹਤ ਸੰਗਠਨ (WHO) ਨੇ ਵੀ ਚੇਤਾਵਨੀ ਦਿੱਤੀ ਹੈ ਕਿ ਕਿਸੇ ਵੀ ਦੇਸ਼ ਵਿੱਚ ਇਸ ਬਿਮਾਰੀ ਦੇ ਇੱਕ ਮਾਮਲੇ ਨੂੰ ਵੀ ਪ੍ਰਕੋਪ ਮੰਨਿਆ ਜਾਵੇਗਾ।
ਰਿਪੋਰਟਾਂ ਦੇ ਅਨੁਸਾਰ, ਯੂਰਪ ਅਤੇ ਉੱਤਰੀ ਅਮਰੀਕਾ ਦੇ ਕਈ ਹਿੱਸਿਆਂ ਵਿੱਚ ਇਹ ਸੰਕਰਮਣ ਬਹੁਤ ਤੇਜ਼ੀ ਨਾਲ ਵਧਿਆ ਹੈ। ਯੂਕੇ, ਅਮਰੀਕਾ, ਇਟਲੀ, ਸਵੀਡਨ, ਫਰਾਂਸ, ਸਪੇਨ, ਪੁਰਤਗਾਲ, ਜਰਮਨੀ, ਆਸਟ੍ਰੇਲੀਆ, ਕੈਨੇਡਾ, ਬੈਲਜੀਅਮ, ਨੀਦਰਲੈਂਡ, ਇਜ਼ਰਾਈਲ, ਆਸਟ੍ਰੀਆ ਅਤੇ ਸਵਿਟਜ਼ਰਲੈਂਡ ਵਿੱਚ ਬਾਂਦਰਪੌਕਸ ਦੇ ਮਾਮਲੇ ਸਾਹਮਣੇ ਆਏ ਹਨ। ਸਿਰਫ 2 ਹਫਤਿਆਂ ਵਿੱਚ ਹੀ ਕੇਸਾਂ ਦੀ ਗਿਣਤੀ 100 ਨੂੰ ਪਾਰ ਕਰ ਗਈ ਹੈ। ਹਾਲਾਂਕਿ, ਇਸ ਬਿਮਾਰੀ ਨਾਲ ਹੁਣ ਤੱਕ ਇੱਕ ਵੀ ਮੌਤ ਦੀ ਖਬਰ ਨਹੀਂ ਹੈ।
ਤੇਜ਼ੀ ਨਾਲ ਫੈਲ ਰਹੇ ਇਨਫੈਕਸ਼ਨ ਦੇ ਮੱਦੇਨਜ਼ਰ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (NCDC) ਅਤੇ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਸਿਹਤ ਮੰਤਰਾਲੇ ਨੇ ਹਵਾਈ ਅੱਡਿਆਂ ਅਤੇ ਸਮੁੰਦਰੀ ਬੰਦਰਗਾਹਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕਿਸੇ ਵੀ ਬਿਮਾਰ ਯਾਤਰੀ ਨੂੰ ਤੁਰੰਤ ਆਈਸੋਲੇਟ ਕਰ ਦੇਣ ਜੋ ਬਾਂਦਰਪੌਕਸ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰਕੇ ਵਾਪਸ ਆਏ ਹਨ ਅਤੇ ਨਮੂਨੇ ਨੈਸ਼ਨਲ ਇੰਸਟੀਚਿਊਟ ਆਫ਼ ਵਾਇਰੋਲੋਜੀ (ਐਨਆਈਵੀ), ਪੁਣੇ ਨੂੰ ਜਾਂਚ ਲਈ ਭੇਜਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ,...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ...