June 4, 2026, 8:32 pm
----------- Advertisement -----------
HomeNewsLatest Newsਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਨਿਯੁਕਤ

ਵਿਨੈ ਕੁਮਾਰ ਸਕਸੈਨਾ ਦਿੱਲੀ ਦੇ ਨਵੇਂ ਉਪ ਰਾਜਪਾਲ ਨਿਯੁਕਤ

Published on

----------- Advertisement -----------

ਵਿਨੈ ਕੁਮਾਰ ਸਕਸੈਨਾ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ(ਲੈਫਟੀਨੈਂਟ ਗਵਰਨਰ) ਨਿਯੁਕਤ ਕੀਤਾ ਗਿਆ ਹੈ। ਉਹ ਇਸ ਸਮੇਂ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਦੇ ਚੇਅਰਮੈਨ ਹਨ। ਸਕਸੈਨਾ ਅਨਿਲ ਬੈਜਲ ਦੀ ਥਾਂ ਲੈਣਗੇ। ਬੈਜਲ ਨੇ 18 ਮਈ ਨੂੰ ਰਾਸ਼ਟਰਪਤੀ ਨੂੰ ਆਪਣਾ ਅਸਤੀਫਾ ਭੇਜਿਆ ਸੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ।
ਅਨਿਲ ਬੈਜਲ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ 18 ਮਈ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਆਪਣਾ ਅਸਤੀਫਾ ਭੇਜਿਆ ਸੀ। ਬੈਜਲ, ਅਰੁਣਾਚਲ ਪ੍ਰਦੇਸ਼-ਗੋਆ-ਮਿਜ਼ੋਰਮ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕਾਡਰ ਦੇ 1969 ਬੈਚ ਦੇ ਆਈਏਐਸ ਅਧਿਕਾਰੀ, ਨੇ ਦਸੰਬਰ 2016 ਵਿੱਚ ਦਿੱਲੀ ਦੇ ਉਪ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੇ 31 ਦਸੰਬਰ 2016 ਤੋਂ 18 ਮਈ 2022 ਤੱਕ ਪੰਜ ਸਾਲ ਅਤੇ ਚਾਰ ਮਹੀਨਿਆਂ ਤਕ ਦਿੱਲੀ ਦੇ 21ਵੇਂ ਉਪ ਰਾਜਪਾਲ ਵਜੋਂ ਸੇਵਾ ਨਿਭਾਈ।
ਜ਼ਿਕਰਯੋਗ ਹੈ ਕਿ ਨਵ-ਨਿਯੁਕਤ ਐਲ.ਜੀ ਸਕਸੈਨਾ ਦਾ ਜਨਮ 23 ਮਾਰਚ 1958 ਨੂੰ ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ। ਉਹ ਕਾਨਪੁਰ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਇਸ ਤੋਂ ਇਲਾਵਾ ਵਿਨੈ ਕੁਮਾਰ ਪਾਇਲਟ ਵੀ ਹਨ। ਸਕਸੈਨਾ 27 ਅਕਤੂਬਰ 2015 ਤੋਂ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਦੇ ਚੇਅਰਮੈਨ ਹਨ। ਉਹ ਕਾਰਪੋਰੇਟ ਤੋਂ ਲੈ ਕੇ NGO ਸੈਕਟਰ ਵਿੱਚ ਕੰਮ ਕਰ ਰਹੇ ਹਨ। ਇਸ ਲਈ ਉਨ੍ਹਾਂ ਨੂੰ ਕਾਰਪੋਰੇਟ ਸਾਇੰਟਿਸਟ ਵਜੋਂ ਵੀ ਜਾਣਿਆ ਜਾਂਦਾ ਹੈ। ਸਕਸੈਨਾ ਕਾਰਪੋਰੇਟ ਜਗਤ ਦੇ ਪਹਿਲੇ ਵਿਅਕਤੀ ਹਨ ਜਿਨ੍ਹਾਂ ਨੂੰ ਐਲ.ਜੀ ਨਿਯੁਕਤ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...