November 12, 2026, 9:44 am
----------- Advertisement -----------
HomeNewsEntertainmentਨਵਾਜ਼ੂਦੀਨ ਸਿੱਦੀਕੀ ਨੇ ਮੁੜ ਵਧਾਇਆ ਦੇਸ਼ ਦਾ ਮਾਣ,ਇੰਟਰਨੈਸ਼ਨਲ ਐਵਾਰਡ ਨਾਲ ਹੋਏ ਸਨਮਾਨਿਤ

ਨਵਾਜ਼ੂਦੀਨ ਸਿੱਦੀਕੀ ਨੇ ਮੁੜ ਵਧਾਇਆ ਦੇਸ਼ ਦਾ ਮਾਣ,ਇੰਟਰਨੈਸ਼ਨਲ ਐਵਾਰਡ ਨਾਲ ਹੋਏ ਸਨਮਾਨਿਤ

Published on

----------- Advertisement -----------

ਬਾਲੀਵੁਡ ਦੇ ਮਸ਼ਹੂਰ ਅਦਾਕਾਰ ਨਵਾਜ਼ੂਦੀਨ ਸਿੱਦੀਕੀ ਹਿੰਦੀ ਸਿਨੇਮਾ ਦਾ ਇੱਕ ਅਨੁਭਵੀ ਅਭਿਨੇਤਾ ਹੈ। ਉਸਨੂੰ ਕਿਸੇ ਪਹਿਚਾਣ ਦੀ ਲੋੜ ਨਹੀਂ ਹੈ। ਇਸ ਸਮੇਂ ਉਹ ਜਿਸ ਅਹੁਦੇ ‘ਤੇ ਹੈ, ਉਸ ਲਈ ਉਸ ਨੂੰ ਕਾਫੀ ਸੰਘਰਸ਼ ਕਰਨਾ ਪਿਆ ਹੈ। ਉਸਨੇ ਬਾਲੀਵੁੱਡ ਵਿੱਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ ਅਤੇ ਕਈ ਪੁਰਸਕਾਰ ਜਿੱਤੇ ਹਨ। ਅਭਿਨੇਤਾ ਨੂੰ ਮਿਲੇ ਪੁਰਸਕਾਰਾਂ ਦੀ ਸੂਚੀ ਬਹੁਤ ਲੰਬੀ ਹੈ, ਹੁਣ ਇਸ ਸੂਚੀ ਵਿੱਚ ਇੱਕ ਹੋਰ ਨਾਮ ਜੁੜ ਗਿਆ ਹੈ ਅਤੇ ਉਹ ਹੈ ਅੰਤਰਰਾਸ਼ਟਰੀ ਪੁਰਸਕਾਰ। ਜੋ ਕਿ ਅਭਿਨੇਤਾ ਨੂੰ ਫ੍ਰੈਂਚ ਰਿਵੇਰਾ ਫਿਲਮ ਫੈਸਟੀਵਲ ਵਿੱਚ ਮਿਲਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਐਮੀ ਐਵਾਰਡ ਜੇਤੂ ਅਮਰੀਕੀ ਅਦਾਕਾਰ ਵਿਨਸੈਂਟ ਡੀ ਪਾਲ ਨੇ ਦਿੱਤਾ ਹੈ। ਭਾਰਤ ਲਈ ਇਹ ਮਾਣ ਵਾਲੀ ਗੱਲ ਹੈ ਕਿ ਨਵਾਜ਼ੂਦੀਨ ਸਿੱਦੀਕੀ ਨੂੰ ਇਹ ਐਵਾਰਡ ਮਿਲਿਆ ਹੈ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਭਿਨੇਤਾ ਨੂੰ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ।

ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਨਮਾਨ ਪ੍ਰਾਪਤ ਕਰ ਚੁੱਕੇ ਹਨ। ‘ਫ੍ਰੈਂਚ ਰਿਵੇਰਾ ਫਿਲਮ ਫੈਸਟੀਵਲ’ ‘ਚ ਸ਼ਿਰਕਤ ਕਰਦੇ ਹੋਏ ਨਵਾਜ਼ੂਦੀਨ ਨੇ ਦੁਨੀਆ ਭਰ ਦੇ ਕਲਾਕਾਰਾਂ ਨਾਲ ਨਿੱਘੀ ਜੱਫੀ ਪਾਈ। ਇੱਕ ਤਸਵੀਰ ਵਿੱਚ ਨਵਾਜ਼ੂਦੀਨ ਮਸ਼ਹੂਰ ਤੁਰਕੀ ਅਭਿਨੇਤਾ ਕਾਂਸੇਲ ਏਲਸਿਨ ਨੂੰ ਗਲੇ ਲਗਾਉਂਦੇ ਹੋਏ ਨਜ਼ਰ ਆਏ। ਨਵਾਜ਼ੂਦੀਨ ਸਿੱਦੀਕੀ ਨੇ ਫੈਨਜ਼ ਨਾਲ ਇਹ ਖ਼ਬਰ ਸ਼ੇਅਰ ਕਰਦੇ ਹੋਏ ਆਪਣੀ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਸ਼ੇਅਰ ਕੀਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਪਸ਼ਨ ਦੇ ਵਿੱਚ ਲਿਖਿਆ, ” #FrenchRivieraFilmFestival ਵਿਖੇ #ExcellenceInCinema ਅਵਾਰਡ ਪ੍ਰਾਪਤ ਕਰਨ ਨੇ ਸ਼ਾਨਦਾਰ ਸ਼ਾਮ ਨੂੰ ਹੋਰ ਵੀ ਖਾਸ ਬਣਾ ਦਿੱਤਾ। ਦੁਨੀਆ ਭਰ ਦੇ ਅਦਭੁਤ ਸਿਨੇਮਾ ਕਲਾਕਾਰਾਂ ਨਾਲ ਬਿਤਾਇਆ ਯਾਦਗਾਰੀ ਸਮਾਂ ਇੱਕ ਸੁੰਦਰ ਅਹਿਸਾਸ ਸੀ।” @frfilmfestival @mujnicole #VincentDePaul @worth.barbara #JaroslawMarszewski @gillesmarini @nigeldalyofficial @canselelcin

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...