May 31, 2026, 7:10 pm
----------- Advertisement -----------
HomeNewsLatest Newsਨਿਖਤ ਜ਼ਰੀਨ ਨੇ ਮੈਰੀਕਾਮ ਨਾਲ ਸ਼ੇਅਰ ਕੀਤੀ ਤਸਵੀਰ,ਨਾਲ ਲਿਖਿਆ ਭਾਵੁਕ ਸੰਦੇਸ਼

ਨਿਖਤ ਜ਼ਰੀਨ ਨੇ ਮੈਰੀਕਾਮ ਨਾਲ ਸ਼ੇਅਰ ਕੀਤੀ ਤਸਵੀਰ,ਨਾਲ ਲਿਖਿਆ ਭਾਵੁਕ ਸੰਦੇਸ਼

Published on

----------- Advertisement -----------

ਚਾਰ ਸਾਲ ਬਾਅਦ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਨੂੰ ਸੋਨ ਤਗ਼ਮਾ ਦਿਵਾਉਣ ਵਾਲੀ ਨਿਖਤ ਜ਼ਰੀਨ ਨੇ ਆਪਣੀ ਆਈਡਲ ਮੈਰੀਕਾਮ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲਿਖਿਆ ਹੈ ਕਿ ਤੁਹਾਡੇ ਆਸ਼ੀਰਵਾਦ ਤੋਂ ਬਿਨਾਂ ਕੋਈ ਵੀ ਜਿੱਤ ਪੂਰੀ ਨਹੀਂ। ਉਨ੍ਹਾਂ ਦੀ ਇਹ ਤਸਵੀਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

25 ਸਾਲਾ ਨਿਖਤ ਜ਼ਰੀਨ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲੀ ਪੰਜਵੀਂ ਭਾਰਤੀ ਖਿਡਾਰਨ ਹੈ। ਨਿਖਤ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕ੍ਰਿਕਟਰਾਂ ਵਾਂਗ ਸਨਮਾਨ ਨਹੀਂ ਮਿਲਦਾ, ਜਿਸ ਨੂੰ ਲੈ ਕੇ ਉਹ ਥੋੜ੍ਹਾ ਨਿਰਾਸ਼ ਹੈ। ਉਹ ਕਹਿੰਦੀ ਹੈ ਕਿ ਮੈਂ ਕ੍ਰਿਕਟ ਨੂੰ ਦੋਸ਼ ਨਹੀਂ ਦੇਵਾਂਗੀ, ਪਰ ਮੈਂ ਲੋਕਾਂ ‘ਤੇ ਦੋਸ਼ ਲਗਾਵਾਂਗੀ ਕਿ ਉਹ ਸਾਡੀ ਖੇਡ ਨੂੰ ਉਹੀ ਸਨਮਾਨ ਨਹੀਂ ਦਿੰਦੇ ਜਿੰਨਾ ਉਹ ਕ੍ਰਿਕਟ ਨੂੰ ਦਿੰਦੇ ਹਨ।
ਦੱਸ ਦਈਏ ਕਿ ਮੈਰੀਕਾਮ ਅਤੇ ਨਿਖਤ ਜ਼ਰੀਨ ਦੋਵੇਂ ਖਿਡਾਰੀ ਸਾਲ 2020 ਵਿੱਚ ਹੋਣ ਵਾਲੇ ਟੋਕੀਓ ਓਲੰਪਿਕ ਲਈ ਭਾਰਤੀ ਦਲ ਵਿੱਚ ਜਗ੍ਹਾ ਲੈਣ ਲਈ ਭਿੜ ਗਏ ਸਨ। ਇੱਥੋਂ ਹੀ ਦੋਵਾਂ ਦੇ ਰਿਸ਼ਤੇ ਵਿਗੜ ਗਏ ਸਨ ਪਰ ਹੁਣ ਸਭ ਠੀਕ ਹੋ ਗਿਆ ਹੈ। ਇਹ ਫੋਟੋ ਵੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ। ਇਸ ਤੋਂ ਪਹਿਲਾਂ ਮੈਰੀਕਾਮ ਨੇ ਨਿਖਤ ਨੂੰ ਵਰਲਡ ਬਾਕਸਿੰਗ ਚੈਂਪੀਅਨਸ਼ਿਪ ਜਿੱਤਣ ‘ਤੇ ਵਧਾਈ ਦਿੱਤੀ ਸੀ ਅਤੇ ਨਿਖਤ ਨੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...