July 27, 2026, 11:47 pm
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਦਾਖਾ 'ਚ ਬਣ ਰਹੇ ਨਵੇਂ ਬੱਸ ਅੱਡੇ ਦਾ ਨਾਂ...

ਪੰਜਾਬ ਸਰਕਾਰ ਵੱਲੋਂ ਦਾਖਾ ‘ਚ ਬਣ ਰਹੇ ਨਵੇਂ ਬੱਸ ਅੱਡੇ ਦਾ ਨਾਂ ‘ਸ਼ਹੀਦ ਕਰਤਾਰ ਸਰਾਭਾ’ ਦੇ ਨਾਂ ‘ਤੇ ਰੱਖਣ ਨੂੰ ਪ੍ਰਵਾਨਗੀ

Published on

----------- Advertisement -----------
  • ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਲਾਕਾ ਨਿਵਾਸੀਆਂ ਨੇ ਕੀਤਾ ਕੋਟਿਨ-ਕੋਟ ਧੰਨਵਾਦ

ਦਾਖ਼ਾ (ਲੁਧਿਆਣਾ), 10 ਦਸੰਬਰ 2021 – ਪੰਜਾਬ ਮੰਤਰੀ ਪ੍ਰੀਸ਼ਦ ਵੱਲੋਂ ਦਾਖਾ ਵਿਖੇ ਉਸਾਰੀ ਅਧੀਨ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਰਾਭਾ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਅਤੇ ਇਲਾਕਾ ਨਿਵਾਸੀਆਂ ਨੇ ਇਸ ਫੈਸਲੇ ਲਈ ਸ.ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਤਹਿਦਿਲੋਂ ਧੰਨਵਾਦ ਕੀਤਾ।

ਜ਼ਿਕਰਯੋਗ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ 106ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ ਵੱਲੋਂ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਜਵੀਜ਼ ਕੀਤੀ ਗਈ ਸੀ ਕਿ ਦਾਖਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਨਵੇਂ ਬੱਸ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ‘ਤੇ ਰੱਖਿਆ ਜਾਵੇ।

ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਦੇਸ਼ ਦੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਵਜੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਦੇ ਨਾਂ ‘ਤੇ ਰੱਖਣ ਲਈ ਛੇਤੀ ਹੀ ਕੇਂਦਰ ਸਰਕਾਰ ਨੂੰ ਪ੍ਰਸਤਾਵ ਭੇਜੇਗੀ।

ਕੈਪਟਨ ਸੰਧੂ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦਿੱਤੀ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਨ ਵਜੋਂ ਇੱਕ ਚਾਨਣ ਮੁਨਾਰੇ ਦਾ ਕੰਮ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...