September 9, 2026, 6:02 pm
----------- Advertisement -----------
HomeNewsLatest Newsਖੇਡ ਮੰਤਰੀ ਮੀਤ ਹੇਅਰ ਨੇ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਨਾਲ ਲੁਧਿਆਣਾ ਪਹੁੰਚ...

ਖੇਡ ਮੰਤਰੀ ਮੀਤ ਹੇਅਰ ਨੇ ਬੈਡਮਿੰਟਨ ਖਿਡਾਰੀ ਧਰੁਵ ਕਪਿਲਾ ਨਾਲ ਲੁਧਿਆਣਾ ਪਹੁੰਚ ਕੀਤੀ ਮੁਲਾਕਾਤ

Published on

----------- Advertisement -----------

ਥੌਮਸ ਕੱਪ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਬੈਡਮਿੰਟਨ ਟੀਮ ਦੇ ਖਿਡਾਰੀ ਧਰੁਵ ਕਪਿਲਾ ਦੇ ਘਰ ਲੁਧਿਆਣਾ ਵਿਖੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਬੁੱਧਵਾਰ ਦੇਰ ਸ਼ਾਮ ਪਹੁੰਚੇ। ਖੇਡ ਮੰਤਰੀ ਹੇਅਰ ਦੇ ਨਾਲ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੀ ਮੌਜੂਦ ਸਨ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਧਰੁਵ ਕਪਿਲਾ ਨੂੰ ਥਾਮਸ ਕੱਪ ਜਿੱਤਣ ‘ਤੇ ਵਧਾਈ ਦਿੱਤੀ। ਮੀਤ ਹੇਅਰ ਨੇ ਧਰੁਵ ਕਪਿਲਾ ਦੇ ਘਰ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਜੀ ਤਰਫੋਂ ਵੀ ਵਧਾਈ ਦਿੱਤੀ।
ਇਸ ਮੌਕੇ ਧਰੁਵ ਦੇ ਮਾਤਾ-ਪਿਤਾ ਗਗਨ ਕਪਿਲਾ ਜੀ ਤੇ ਸ਼ਿਵਾਨੀ ਕਪਿਲਾ ਨੂੰ ਵੀ ਖੇਡ ਮੰਤਰੀ ਹੇਅਰ ਨੇ ਮੁਬਾਰਕਬਾਦ ਦਿੱਤੀ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਧਰੁਵ ਨੇ ਨਾ ਸਿਰਫ ਪੰਜਾਬ ਬਲਕਿ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਜਲਦ ਹੀ ਧਰੁਵ ਨੂੰ ਨਿੱਜੀ ਤੌਰ ਉੱਤੇ ਮਿਲ ਕੇ ਵਧਾਈ ਦੇਣਗੇ।
ਇਸ ਮੌਕੇ ਮੀਤ ਹੇਅਰ ਨੇ ਧਰੁਵ ਦੇ ਕੋਚ ਆਨੰਦ ਤਿਵਾੜੀ ਨੂੰ ਵੀ ਵਧਾਈ ਦਿੱਤੀ ਅਤੇ ਧਰੁਵ ਨੂੰ ਭਵਿੱਖ ਵਿੱਚ ਹੋਰ ਵੀ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਧਰੁਵ ਨੇ ਖੇਡ ਮੰਤਰੀ ਦਾ ਸਨਮਾਨ ਕਰਦੇ ਹੋਏ ਆਪਣਾ ਬੈਡਮਿੰਟਨ ਉਨ੍ਹਾਂ ਨੂੰ ਗਿਫਟ ਕੀਤਾ। ਜਿਸ ਤੋਂ ਬਾਅਦ ਮੰਤਰੀ ਮੀਤ ਹੇਅਰ ਨੇ ਕਿਹਾ ਕਿ ਇਸ ਬੇਸ਼ਕੀਮਤੀ ਤੋਹਫ਼ੇ ਲਈ ਧਰੁਵ ਦਾ ਬਹੁਤ-ਬਹੁਤ ਧੰਨਵਾਦ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...