August 4, 2026, 6:07 am
----------- Advertisement -----------
HomeNewsLatest Newsਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ...

ਖੇਡ ਮੰਤਰੀ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਅਰਸ਼ਦੀਪ ਸਿੰਘ ਦੀ ਕੀਤੀ ਹੌਂਸਲਾ ਅਫ਼ਜਾਈ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਕ੍ਰਿਕਟ ਟੀਮ ਵਿੱਚ ਚੁਣੇ ਗਏ ਪੰਜਾਬ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਅਰਸ਼ਦੀਪ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਤਰਫੋਂ ਵਧਾਈ ਦਿੱਤੀ।
ਪੰਜਾਬ ਭਵਨ ਚੰਡੀਗੜ੍ਹ ਵਿਖੇ ਅਰਸ਼ਦੀਪ ਸਿੰਘ ਤੇ ਉਸ ਦੇ ਪਰਿਵਾਰ ਲਈ ਰੱਖੇ ਰਾਤਰੀ ਭੋਜ ਮੌਕੇ ਖੇਡ ਮੰਤਰੀ ਨੇ ਕਿਹਾ ਕਿ ਅਰਸ਼ਦੀਪ ਸਿੰਘ ਦੀ ਭਾਰਤੀ ਕ੍ਰਿਕਟ ਟੀਮ ਵਿੱਚ ਚੋਣ ਨਾਲ ਸੂਬੇ ਦੇ ਲੱਖਾਂ ਨੌਜਵਾਨਾਂ ਨੂੰ ਅੱਗੇ ਵੱਧਣ ਦੀ ਪ੍ਰੇਰਨਾ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਜਿਹੇ ਨੌਜਵਾਨਾਂ ਉੱਤੇ ਮਾਣ ਕਰਦੀ ਹੈ ਜਿਨ੍ਹਾਂ ਆਪਣੀ ਸਖ਼ਤ ਮਿਹਨਤ ਤੇ ਕਰੜੀ ਸਾਧਨਾ ਨਾਲ ਜ਼ਿੰਦਗੀ ਵਿੱਚ ਨਾਮਣਾ ਖੱਟਿਆ ਹੈ।

ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਕੀਤੀ ਮਿਹਨਤ ਕਦੇ ਅਜਾਈਂ ਨਹੀਂ ਜਾਂਦੀ।ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੱਸਿਆ ਕਿ ਉਹ ਖ਼ੁਦ ਵੀ ਛੋਟੇ ਹੁੰਦੇ ਕ੍ਰਿਕਟਰ ਬਣਨਾ ਚਾਹੁੰਦੇ ਸਨ ਅਤੇ ਹੁਣ ਵੀ ਉਹ ਕ੍ਰਿਕਟ ਖੇਡ ਵਿੱਚ ਬਹੁਤ ਰੁਚੀ ਰੱਖਦੇ ਹਨ ਜਿਸ ਲਈ ਕਦੇ-ਕਦੇ ਮੌਕਾ ਮਿਲਣ ਉੱਤੇ ਕ੍ਰਿਕਟ ਵੀ ਖੇਡਦੇ ਹਨ। ਖੇਡ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਹੇਠਲੇ ਪੱਧਰ ਉੱਤੇ ਮਜ਼ਬੂਤ ਕਰਨ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਮੁੜ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇ। ਇਸ ਮੌਕੇ ਮੀਤ ਹੇਅਰ ਨੇ ਅਰਸ਼ਦੀਪ ਸਿੰਘ ਨੂੰ ਦੁਸ਼ਾਲਾ ਪਾ ਕੇ ਸਨਮਾਨਤ ਵੀ ਕੀਤਾ।ਇਸ ਮੌਕੇ ਅਰਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰ ਤੇ ਕੋਚ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...