September 4, 2026, 6:52 am
----------- Advertisement -----------
HomeNewsLatest Newsਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰੀ ਆਵਾਸ ਵਿਖੇ ਬ੍ਰਿਟੇਨ ਦੇ ਹਾਈ ਕਮਿਸ਼ਨਰ ਐਲਕਸ ਏਲਿਸ ਨਾਲ ਮੁਲਾਕਾਤ ਕੀਤੀ। ਸੀ.ਐਮ ਮਾਨ ਨੇ ਟਵੀਟ ਜ਼ਰੀਏ ਕਿਹਾ,” ਅੱਜ ਬ੍ਰਿਟੇਨ ਦੇ ਹਾਈ ਕਮਿਸ਼ਨਰ ਅਲੇਸਵੈੱਲੀਸ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ। ਉਹਨਾਂ ਨਾਲ ਸਿੱਖਿਆ, ਤਕਨੀਕ ਅਤੇ ਕਈ ਹੋਰ ਖੇਤਰਾਂ ‘ਚ ਮਿਲਕੇ ਕੰਮ ਕਰਨ ਨੂੰ ਲੈਕੇ ਚਰਚਾ ਹੋਈ। ਪੰਜਾਬ ਅਤੇ ਬ੍ਰਿਟੇਨ ਦਰਮਿਆਨ ਸਿੱਧੀਆਂ ਉਡਾਣਾਂ ਦੀ ਮੰਗ ‘ਤੇ ਵੀ ਉਨ੍ਹਾਂ ਵੱਲੋਂ ਗੌਰ ਕਰਨ ਦਾ ਭਰੋਸਾ ਦਿੱਤਾ ਗਿਆ ਹੈ।” ਦੱਸ ਦਈਏ ਕਿ ਇਸ ਦੌਰਾਨ ਪੰਜਾਬ ਤੇ ਬਰਤਾਨੀਆ ਨੇ ਅੱਜ ਖੇਤੀਬਾੜੀ, ਸੂਚਨਾ ਤੇ ਤਕਨਾਲੋਜੀ (ਆਈ.ਟੀ.), ਫੂਡ ਪ੍ਰਾਸੈਸਿੰਗ, ਉਚੇਰੀ ਸਿੱਖਿਆ, ਖੇਡਾਂ, ਜਨਤਕ ਟਰਾਂਸਪੋਰਟ (ਇਲੈਕਟ੍ਰਿਕ ਬੱਸਾਂ) ਅਤੇ ਬਾਇਓਮਾਸ ਵਰਗੇ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ਦੀ ਸਹਿਮਤੀ ਦਿੱਤੀ।


ਮੀਟਿੰਗ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਪੰਜਾਬ ਤੇ ਬਰਤਾਨੀਆ ਵਿਚਕਾਰ ਸਹਿਯੋਗ ਦੀਆਂ ਵਿਆਪਕ ਸੰਭਾਵਨਾਵਾਂ ਹੋਣ ਉਤੇ ਸਹਿਮਤੀ ਬਣੀ। ਮੁੱਖ ਮੰਤਰੀ ਨੇ ਕਿਹਾ ਕਿ ਮਿਹਨਤਕਸ਼ ਪੰਜਾਬੀਆਂ ਨੇ ਆਪਣੀ ਸਖ਼ਤ ਘਾਲਣਾ ਨਾਲ ਪਹਿਲਾਂ ਹੀ ਇਨ੍ਹਾਂ ਖੇਤਰਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਬਰਤਾਨੀਆ ਕੋਲ ਮੌਜੂਦ ਆਧੁਨਿਕ ਤਕਨਾਲੋਜੀ ਇਨ੍ਹਾਂ ਖੇਤਰਾਂ ਵਿੱਚ ਸਾਡੀ ਛੁਪੀ ਹੋਈ ਪ੍ਰਤਿਭਾ ਨੂੰ ਹੋਰ ਉਜਾਗਰ ਕਰਨ ਵਿੱਚ ਮਦਦਗਾਰ ਹੋਵੇਗੀ।


ਸੂਬੇ ਵਿੱਚ ਬਰਤਾਨਵੀ ਨਿਵੇਸ਼ਕਾਂ ਦਾ ਸਵਾਗਤ ਹੋਣ ਦੀ ਗੱਲ ਆਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਨਿਵੇਸ਼ ਕਰਨ ਦੇ ਇੱਛੁਕ ਨਿਵੇਸ਼ਕਾਂ ਨੂੰ ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਆਨਲਾਈਨ ਸਿਸਟਮ ਨਾਲ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਹ ਗੱਲ ਯਕੀਨੀ ਬਣਾਏਗੀ ਕਿ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਬਰਤਾਨੀਆ ਦੇ ਵੱਡੀ ਗਿਣਤੀ ਸੰਭਾਵੀ ਨਿਵੇਸ਼ਕਾਂ ਦੇ ਸੰਪਰਕ ਵਿੱਚ ਹਨ, ਜਿਹੜੇ ਪੰਜਾਬ ਵਿੱਚ ਨਿਵੇਸ਼ ਕਰਨ ਦੇ ਪੱਖ ਵਿੱਚ ਹਨ।
ਲੰਡਨ ਦੇ ਹੀਥਰੋ ਹਵਾਈ ਅੱਡੇ ਤੇ ਚੰਡੀਗੜ੍ਹ ਵਿਚਾਲੇ ਸਿੱਧੀ ਉਡਾਣ ਹੋਣ ਦਾ ਮੁੱਦਾ ਚੁੱਕਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਖ਼ਾਸ ਤੌਰ ਉਤੇ ਪੰਜਾਬ ਅਤੇ ਨਾਲ ਲਗਦੇ ਤਕਰੀਬਨ ਪੰਜ ਰਾਜਾਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਉਡਾਣ ਪੰਜਾਬੀਆਂ ਲਈ ਪੱਛਮ ਦੇ ਦੁਆਰ ਵਜੋਂ ਕੰਮ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਕਈ ਏਅਰਲਾਈਨਾਂ ਦੇ ਪ੍ਰਬੰਧਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਇਕ ਵਾਰ ਮਨਜ਼ੂਰੀ ਮਿਲਣ ਦੀ ਦੇਰ ਹੈ, ਇੱਥੋਂ ਉਡਾਣਾਂ ਸ਼ੁਰੂ ਹੋ ਜਾਣਗੀਆਂ।


ਬਰਤਾਨੀਆ ਦੇ ਹਾਈ ਕਮਿਸ਼ਨਰ ਨੇ ਇਸ ਸਬੰਧੀ ਹਰ ਸੰਭਵ ਸਹਿਯੋਗ ਦਾ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਬਰਤਾਨੀਆ ਇਨ੍ਹਾਂ ਮੁੱਖ ਖੇਤਰਾਂ ਵਿੱਚ ਪੰਜਾਬ ਵਿੱਚ ਨਿਵੇਸ਼ ਕਰਨ ਲਈ ਦ੍ਰਿੜ੍ਹ ਸੰਕਲਪ ਹੈ। ਏਲਿਸ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਪੰਜਾਬ ਵਿੱਚ ਨਿਵੇਸ਼ਕਾਂ ਦਾ ਭਰੋਸਾ ਵਧਾਉਣ ਵਿੱਚ ਮਦਦ ਮਿਲੇਗੀ।
ਬਰਤਾਨੀਆ ਦੇ ਹਾਈ ਕਮਿਸ਼ਨਰ ਨਾਲ ਮੀਟਿੰਗ ਲਈ ਡਿਪਟੀ ਹਾਈ ਕਮਿਸ਼ਨਰ ਚੰਡੀਗੜ੍ਹ ਕੈਰੋਲੀਨ ਰੋਵੈੱਟ ਅਤੇ ਟਰੇਡ ਕਮਿਸ਼ਨਰ (ਦੱਖਣੀ ਏਸ਼ੀਆ) ਐਲਨ ਗੈਮੇਲ ਵੀ ਪੁੱਜੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...