June 27, 2026, 10:18 am
----------- Advertisement -----------
HomeNewsPunjabਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 22 ਐਸ.ਡੀ.ਈਜ਼ ਨੂੰ ਸੌਂਪੇ ਨਿਯੁਕਤੀ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ 22 ਐਸ.ਡੀ.ਈਜ਼ ਨੂੰ ਸੌਂਪੇ ਨਿਯੁਕਤੀ ਪੱਤਰ

Published on

----------- Advertisement -----------

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਨੀਤੀ ਤਹਿਤ 22 ਨੌਜਵਾਨਾਂ ਨੂੰ ਲੋਕ ਨਿਰਮਾਣ ਵਿਭਾਗ ‘ਚ ਐਸ.ਡੀ.ਈਜ਼ ਦੀ ਅਸਾਮੀ ਲਈ ਨਿਯੁਕਤੀ ਪੱਤਰ ਸੌਂਪੇ ਗਏ ਹਨ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਨਵ-ਨਿਯੁਕਤ ਐਸ.ਡੀ.ਓਜ਼ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂਆਂ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਨਵੀਆਂ ਤਕਨੀਕਾਂ ਨਾਲ ਪੜ੍ਹਾਈ ਕਰਕੇ ਆਏ ਨੇ ਜੋ ਕਿ ਵਿਭਾਗ ਅਤੇ ਸੂਬੇ ਲਈ ਉਸਾਰੂ ਸਿੱਧ ਹੋਣਗੀਆਂ।
ਉਨ੍ਹਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਦੀ ਭਰਤੀ ਨਾਲ ਪੀ.ਡਬਲਿਯੂ ਵਿਭਾਗ ਦੇ ਕੰਮਾਂ/ ਪ੍ਰਾਜੈਕਟਾਂ ਵਿੱਚ ਹੋਰ ਤੇਜ਼ੀ ਆਵੇਗੀ ਅਤੇ ਵਿਭਾਗੀ ਸਮਰੱਥਾ ‘ਚ ਵਾਧਾ ਹੋਵੇਗਾ। ਉਨ੍ਹਾਂ ਨੇ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰੀ ਸੇਵਾ ਇਮਾਨਦਾਰੀ ਤੇ ਮਿਹਨਤ ਨਾਲ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਨਿਯੁਕਤੀ ਹਾਸਲ ਕਰਨ ਵਾਲੇ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਉਨ੍ਹਾਂ ਨੇ ਸਾਲ 2012 ‘ਚ ਆਪਣੀ ਬਤੌਰ ਈ.ਟੀ.ਓ. ਦੀ ਨੌਕਰੀ ਦਾ ਨਿਯੁਕਤੀ ਪੱਤਰ ਵੀ ਪੰਜਾਬ ਭਵਨ ਵਿਖੇ ਹੀ ਪ੍ਰਾਪਤ ਕੀਤਾ ਸੀ।

ਬਿਜਲੀ ਮੰਤਰੀ ਨੇ ਕਿਹਾ ਕਿ ਨਵ ਨਿਯੁਕਤ ਐਸ.ਡੀ.ਈਜ਼ ਨੂੰ ਸਰਕਾਰ ਦੀ ਜ਼ਰੂਰਤ ਅਨੁਸਾਰ ਸਟੇਸ਼ਨ ਅਲਾਟਮੈਂਟ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਐਸ.ਡੀ.ਈਜ਼ ਨੂੰ ਦੋ ਮਹੀਨੇ ਦੀ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਫੀਲਡ ‘ਚ ਜਾ ਕੇ ਕਿਸੇ ਕਿਸਮ ਦੀ ਮੁਸ਼ਕਿਲ ਨਾ ਆਵੇ। ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਨ੍ਹਾਂ ਦੇ ਆਉਣ ਨਾਲ ਵਿਭਾਗ ਦੀ ਕਾਰਜ ਕੁਸ਼ਲਤਾ ‘ਚ ਵਾਧਾ ਹੋਵੇਗਾ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਜਾਇੰਟ ਸਕੱਤਰ ਚਰਨਦੀਪ ਸਿੰਘ, ਚੀਫ ਇੰਜੀਨੀਅਰ ਅਰੁਣ ਕੁਮਾਰ ਤੋਂ ਇਲਾਵਾ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...