May 1, 2026, 5:56 pm
----------- Advertisement -----------
HomeNewsLatest Newsਭਾਜਪਾ ਦਾ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਚੰਡੀਗੜ੍ਹ ਵਿੱਚ ਹੋਇਆ ਸ਼ੁਰੂ

ਭਾਜਪਾ ਦਾ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਚੰਡੀਗੜ੍ਹ ਵਿੱਚ ਹੋਇਆ ਸ਼ੁਰੂ

Published on

----------- Advertisement -----------

ਚੰਡੀਗੜ੍ਹ, 26 ਮਈ : – ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਦੋ ਰੋਜ਼ਾ ਵਿਸ਼ੇਸ਼ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਭਾਜਪਾ ਦੇ ਕੌਮੀ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਦੁਸ਼ਯੰਤ ਗੌਤਮ ਵੱਲੋਂ ਦੀਪ ਪ੍ਰਜਵਲਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਕੌਮੀ ਸਕੱਤਰ ਤੇ ਸੂਬਾ ਸਹਿ-ਪ੍ਰਭਾਰੀ ਡਾ: ਨਰਿੰਦਰ ਸਿੰਘ ਰੈਨਾ, ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ, ਸੂਬਾ ਭਾਜਪਾ ਜਨਰਲ ਸਕੱਤਰ ਜੀਵਨ ਗੁਪਤਾ, ਡਾ: ਸੁਭਾਸ਼ ਸ਼ਰਮਾ, ਰਾਜੇਸ਼ ਬਾਗਾ, ਦਯਾਲ ਸਿੰਘ ਸੋਢੀ ਵੀ ਹਾਜ਼ਰ ਸਨI ਕੌਮੀ ਲੀਡਰਸ਼ਿਪ ਦਾ ਭਾਜਪਾ ਹੈੱਡਕੁਆਰਟਰ ਪੁੱਜਣ ’ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਆਪਣੀ ਟੀਮ ਦੇ ਅਹੁਦੇਦਾਰਾਂ ਨਾਲ ਫੁੱਲਾਂ ਦੇ ਗੁਲਦਸਤਿਆਂ ਨਾਲ ਸਵਾਗਤ ਕੀਤਾ ਗਿਆ। ਸ਼ਰਮਾ ਨੇ ਕਿਹਾ, “2014 ਤੋਂ ਬਾਅਦ ਸਰਕਾਰ ਦੀਆਂ ਨੀਤੀਆਂ ਵਿੱਚ ਬਦਲਾਅ ਦੇ ਕਾਰਨ ਹੀ ਭਾਰਤ ਬਹੁਤ ਸੀਮਤ ਸਮੇਂ ਵਿੱਚ ਕਈ ਯੂਨੀਕੋਰਨ ਕੰਪਨੀਆਂ ਦਾ ਪ੍ਰਜਨਨ ਸਥਾਨ ਬਣ ਰਿਹਾ ਹੈ,”।


ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ 26 ਮਈ ਨੂੰ ਸੂਬਾ ਭਾਜਪਾ ਹੈੱਡਕੁਆਰਟਰ ਸੈਕਟਰ 37-ਏ ਚੰਡੀਗੜ੍ਹ ਵਿਖੇ ਦੋ ਰੋਜ਼ਾ ਸਿਖਲਾਈ ਕੈਂਪ ਲਗਾਇਆ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਏ ਹੋਏ ਸਾਰੇ ਮਹਿਮਾਨਾਂ ਦਾ ਸੁਆਗਤ ਕਰਦਿਆਂ ਸਵਾਗਤੀ ਭਾਸ਼ਣ ਦਿੱਤਾ। ਇਸ ਸਿਖਲਾਈ ਕੈਂਪ ਦੇ ਪਹਿਲੇ ਸੈਸ਼ਨ ਵਿੱਚ ਦੁਸ਼ਯੰਤ ਗੌਤਮ ਨੇ ਸੰਗਠਨ ‘ਚ ਨਵੇਂ ਸ਼ਾਮਲ ਹੋਏ ਵਰਕਰਾਂ ਨੂੰ ਭਾਜਪਾ ਦੀ ਵਿਕਾਸ ਯਾਤਰਾ ਅਤੇ ਰਾਸ਼ਟਰ ਨਿਰਮਾਣ ਵਿੱਚ ਭਾਜਪਾ ਦੇ ਯੋਗਦਾਨ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।


ਸਿਖਲਾਈ ਕੈਂਪ ਦੇ ਦੂਜੇ ਸੈਸ਼ਨ ਵਿੱਚ ਭਾਜਪਾ ਦੇ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟਰ ਨੇ ਸੰਸਥਾ ਦੇ ਕੰਮਕਾਜ ਬਾਰੇ ਅਤੇ ਵਰਕਰਾਂ ਨੂੰ ਸੰਸਥਾ ਦੇ ਸੇਵਾ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਸਿਖਲਾਈ ਕੈਂਪ ਦੇ ਤੀਸਰੇ ਸੈਸ਼ਨ ਵਿੱਚ ਕੇਂਦਰੀ ਵਿਦੇਸ਼ ਰਾਜ ਮੰਤਰੀ ਮੀਨਾਕਸ਼ੀ ਲੇਖੀ ਨੇ ਮੋਦੀ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਬਾਰੇ ਵਰਕਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਿਖਲਾਈ ਕੈਂਪ ਦੇ ਚੌਥੇ ਸੈਸ਼ਨ ਵਿੱਚ ਸੂਬਾ ਜਨਰਲ ਸਕੱਤਰ ਡਾ: ਸੁਭਾਸ਼ ਸ਼ਰਮਾ ਨੇ ਏਕਾਤਮ ਮਾਨਵਵਾਦ (ਇੰਟੈਗਰਲ ਹਿਊਮੈਨਿਜ਼ਮ) ‘ਤੇ ਹਾਜ਼ਰ ਵਰਕਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀI


ਸਿਖਲਾਈ ਕੈਂਪ ਦੇ ਪੰਜਵੇਂ ਸੈਸ਼ਨ ਵਿੱਚ ਭਾਜਪਾ ਦੇ ਕੌਮੀ ਸਕੱਤਰ ਅਤੇ ਸੂਬਾ ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਨੇ ਹਾਜ਼ਰ ਵਰਕਰਾਂ ਨੂੰ ਮੋਦੀ ਸਰਕਾਰ ਵੱਲੋਂ ਸਿੱਖ ਸਮਾਜ ਅਤੇ ਪੰਜਾਬ ਲਈ ਕੀਤੇ ਕੰਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀI ਦੱਸਣਯੋਗ ਹੈ ਕਿ ਇਹ ਸਿਖਲਾਈ ਕੈਂਪ 27 ਮਈ ਨੂੰ ਵੀ ਜਾਰੀ ਰਹੇਗਾ ਅਤੇ ਸਿਖਲਾਈ ਕੈਂਪ ਦੇ ਕੌਮੀ ਇੰਚਾਰਜ ਮੁਰਲੀ ਧਰਾਨ ਮੁਖ ਰੂਪ ‘ਚ ਹਾਜ਼ਰ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਸੰਗਰੂਰ; 30 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ...

ਮਈ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ: ਕਮਰਸ਼ੀਅਲ LPG ਸਿਲੰਡਰ 993 ਰੁਪਏ ਮਹਿੰਗਾ, ਘਰੇਲੂ ਸਿਲੰਡਰ ਦੇ ਰੇਟ ਜਿਉਂ ਦੇ ਤਿਉਂ

ਨਵੀਂ ਦਿੱਲੀ: ਮਈ ਮਹੀਨੇ ਦੀ ਸ਼ੁਰੂਆਤ ਨਾਲ ਹੀ ਕਮਰਸ਼ੀਅਲ LPG ਵਰਤੋਂਕਾਰਾਂ ਨੂੰ ਵੱਡਾ ਝਟਕਾ...

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...