ਗਿੱਪੀ ਗਰੇਵਾਲ ਇੱਕ ਤੋਂ ਬਾਅਦ ਇੱਕ ਕਈ ਫ਼ਿਲਮਾਂ ਲੈ ਕੇ ਆ ਰਹੇ ਹਨ। ਗਿੱਪੀ ਗਰੇਵਾਲ ਪੰਜਾਬੀ ਫਿਲਮ ਪ੍ਰੋਡਕਸ਼ਨ ਦੀ ਦੌੜ ਵਿੱਚ ਪਿੱਛੇ ਰਹਿਣ ਦੇ ਮੂਡ ਵਿੱਚ ਨਹੀਂ । ਗਾਇਕੀ, ਅਦਾਕਾਰੀ, ਲੇਖਣ ਅਤੇ ਨਿਰਦੇਸ਼ਨ ਦੇ ਖੇਤਰ ਵਿੱਚ ਸਫਲਤਾਪੂਰਵਕ ਆਪਣਾ ਨਾਮ ਕਮਾਉਣ ਤੋਂ ਬਾਅਦ ਗਿੱਪੀ ਗਰੇਵਾਲ ਨੇ ਹਾਲ ਹੀ ‘ਚ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਹੈ। ‘ਕੁੜੀਆਂ ਚਿੜੀਆਂ’ ( Kudiyan Chidyan) ਟਾਈਟਲ ਹੇਠ ਇਹ ਫ਼ਿਲਮ ਆਏਗੀ । ਜਿਸ ਨੂੰ ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਪ੍ਰੋਡਿਊਸ ਕਰ ਰਹੇ ਹਨ । ਇਸ ਫ਼ਿਲਮ ਨੂੰ ਰਾਕੇਸ਼ ਧਵਨ ਡਾਇਰੈਕਟ ਕਰ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਹੀ ਇਸ ਫ਼ਿਲਮ ਦੀ ਕਹਾਣੀ ਲਿਖੀ ਗਈ ਹੈ ।
ਇਸ ਫ਼ਿਲਮ ‘ਚ ਕੌਣ ਕੌਣ ਅਦਾਕਾਰ ਹਨ । ਇਸ ਬਾਰੇ ਗਿੱਪੀ ਗਰੇਵਾਲ ਨੇ ਕੋਈ ਵੀ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ । ਪਰ ਫ਼ਿਲਮ ਦੇ ਪੋਸਟਰ ‘ਚ ਇਸ ਦੇ ਜਲਦ ਰਿਲੀਜ਼ ਹੋਣ ਦੀ ਗੱਲ ਆਖੀ ਗਈ ਹੈ । ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਨੇ ਹਾਲ ਹੀ ‘ਚ ਜੈਸਮੀਨ ਭਸੀਨ ਨਾਲ ਆਪਣੀ ਆਉਣ ਵਾਲੀ ਫਿਲਮ ‘ਹਨੀਮੂਨ’ ਦੀ ਸ਼ੂਟਿੰਗ ਪੂਰੀ ਕੀਤੀ ਹੈ । ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਨ੍ਹਾਂ ਦੀ ਹਾਲ ਹੀ ‘ਚ ਫ਼ਿਲਮ ‘ਮਾਂ’ ਆਈ ਹੈ । ਇਸ ਫ਼ਿਲਮ ਨੂੰ ਦਰਸ਼ਕਾਂ ਦਾ ਵੀ ਭਰਵਾਂ ਹੁੰਗਾਰਾ ਮਿਲਿਆ ਹੈ ।












