September 18, 2026, 4:32 am
----------- Advertisement -----------
HomeNewsEntertainmentਬੁਆਏਫ੍ਰੈਂਡ ਆਦਿਲ ਨਾਲ ਦੁਬਈ ਤੋਂ ਪਰਤੀ ਰਾਖੀ ਸਾਵੰਤ, ਤਾਂ ਯੂਜ਼ਰਸ ਨੇ ਕੀਤੇ...

ਬੁਆਏਫ੍ਰੈਂਡ ਆਦਿਲ ਨਾਲ ਦੁਬਈ ਤੋਂ ਪਰਤੀ ਰਾਖੀ ਸਾਵੰਤ, ਤਾਂ ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਮੁੰਬਈ: ‘ਡਰਾਮਾ ਕੁਈਨ’ ਰਾਖੀ ਸਾਵੰਤ ਇੱਕ ਵਾਰ ਫਿਰ ਪਿਆਰ ਵਿੱਚ ਹੈ ਅਤੇ ਆਪਣੇ ਬੁਆਏਫ੍ਰੈਂਡ ਆਦਿਲ ਖਾਨ ਨਾਲ ਕੁਆਲਿਟੀ ਟਾਈਮ ਬਿਤਾਉਂਦੀ ਨਜ਼ਰ ਆ ਰਹੀ ਹੈ। ਹਾਲ ਹੀ ‘ਚ ਅਭਿਨੇਤਰੀ ਆਦਿਲ ਨਾਲ ਦੁਬਈ ਲਈ ਰਵਾਨਾ ਹੋਈ ਨਜ਼ਰ ਆਈ ਸੀ, ਜਦਕਿ ਹੁਣ ਇਹ ਜੋੜੀ ਮੁੰਬਈ ਵਾਪਸ ਆ ਗਈ ਹੈ। ਇਸ ਜੋੜੇ ਨੂੰ ਏਅਰਪੋਰਟ ‘ਤੇ ਸਪਾਟ ਕੀਤਾ ਗਿਆ , ਜਿਸ ਦੀ ਵਾਇਰਲ ਵੀਡੀਓ ‘ਤੇ ਯੂਜ਼ਰਸ ਦੀਆਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਰਾਖੀ-ਆਦਿਲ ਦੀ ਤਾਜ਼ਾ ਸਪਾਟ ਵੀਡੀਓ ਬਾਲੀਵੁੱਡ ਦੇ ਮਸ਼ਹੂਰ ਸੈਲੀਬ੍ਰਿਟੀ ਫੋਟੋਗ੍ਰਾਫਰ ਵਿਰਲ ਭਯਾਨੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਕੀਤੀ ਹੈ। ਇਸ ਕਲਿੱਪ ਵਿੱਚ ਜੋੜਾ ਏਅਰਪੋਰਟ ਤੋਂ ਬਾਹਰ ਆਉਣ ਤੋਂ ਬਾਅਦ ਪਾਪਰਾਜ਼ੀ ਦੇ ਸਾਹਮਣੇ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ। ਕਲਿੱਪ ਵਿੱਚ, ਰਾਖੀ ਇੱਕ ਗੁਲਾਬੀ ਅਤੇ ਸੰਤਰੀ ਟੀ-ਸ਼ਰਟ ਵਿੱਚ ਨੀਲੀ ਡੈਨੀਮ ਜੀਨਸ ਦੇ ਨਾਲ ਪੇਅਰ ਵਿੱਚ ਬਹੁਤ ਸੋਹਣੀ ਲੱਗ ਰਹੀ ਹੈ।

ਇਸ ਦੇ ਨਾਲ ਹੀ ਆਦਿਲ ਨੂੰ ਕਾਲੇ ਰੰਗ ਦੀ ਕਮੀਜ਼ ਅਤੇ ਨੀਲੀ ਪੈਂਟ ‘ਚ ਨਜ਼ਰ ਆ ਰਹੇ ਹਨ। ਇਸ ਜੋੜੇ ਦਾ ਵੀਡੀਓ ਸਾਹਮਣੇ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾਇਆ ਹੋਇਆ ਹੈ ਅਤੇ ਲੋਕ ਇਸ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਨਜ਼ਰ ਆ ਰਹੇ ਹਨ। ਇਕ ਯੂਜ਼ਰ ਨੇ ਕਮੈਂਟ ਕਰਦੇ ਹੋਏ ਲਿਖਿਆ, ‘ਰਾਖੀ ਪਹਿਲੀ ਵਾਰ ਇੰਨੀ ਖੁਸ਼ ਨਜ਼ਰ ਆ ਰਹੀ ਹੈ।’ ਇਕ ਹੋਰ ਨੇ ਲਿਖਿਆ, ‘ਲਗਦਾ ਹੈ ਕਿ ਰਾਖੀ ਸੱਚਮੁੱਚ ਪਿਆਰ ਵਿਚ ਹੈ।’ ਇਸ ਦੇ ਨਾਲ ਹੀ ਇਕ ਹੋਰ ਲਿਖਦਾ ਹੈ, ‘ਇਹ ਪੱਕਾ ਕਿਰਾਏ ਦਾ ਬੁਆਏਫ੍ਰੈਂਡ ਹੈ’। ਰਾਖੀ ਸਾਵੰਤ ਨੇ ਹਾਲ ਹੀ ‘ਚ ਬੁਆਏਫ੍ਰੈਂਡ ਆਦਿਲ ਦੀ ਤਾਰੀਫ ਕਰਦੇ ਹੋਏ ਕਿਹਾ, ”ਆਦਿਲ ਨੇ ਦੁਬਈ ‘ਚ ਮੇਰੇ ਨਾਂ ‘ਤੇ ਘਰ ਖਰੀਦਿਆ ਹੈ। ਦੂਜੇ ਦਿਨ ਉਸਨੇ ਮੈਨੂੰ ਇੱਕ BMW ਕਾਰ ਤੋਹਫੇ ਵਿੱਚ ਦਿੱਤੀ। ਪਰ ਸੱਚ ਕਹਾਂ ਤਾਂ ਮੇਰਾ ਖਜਾਨਾ ਉਸਦਾ ਪਿਆਰ ਹੈ। ਉਸਦਾ ਪਿਆਰ ਸੱਚਾ ਹੈ। ਉਹ ਵਫ਼ਾਦਾਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...