June 28, 2026, 1:50 pm
----------- Advertisement -----------
HomeNewsEntertainmentਫ਼ਿਲਮ ‘ਪੋਸਤੀ’ ਦਾ ਨਵਾਂ ਗੀਤ ‘ਘੈਂਟ ਗੱਲਬਾਤ’ ਜੈਜ਼ੀ ਬੀ ਦੀ ਆਵਾਜ਼ ‘ਚ...

ਫ਼ਿਲਮ ‘ਪੋਸਤੀ’ ਦਾ ਨਵਾਂ ਗੀਤ ‘ਘੈਂਟ ਗੱਲਬਾਤ’ ਜੈਜ਼ੀ ਬੀ ਦੀ ਆਵਾਜ਼ ‘ਚ ਹੋਇਆ ਰਿਲੀਜ਼,ਦੇਖੋ ਵੀਡੀਓ

Published on

----------- Advertisement -----------

ਫ਼ਿਲਮ ‘ਪੋਸਤੀ’ ਦਾ ਨਵਾਂ ਗੀਤ ‘ਘੈਂਟ ਗੱਲਬਾਤ’ ਰਿਲੀਜ਼ ਹੋ ਚੁੱਕਿਆ ਹੈ । ਜੀ ਹਾਂ ਇਸ ਗੀਤ ਨੂੰ ਜੈਜ਼ੀ ਬੀ ਨੇ ਆਵਾਜ਼ ਦਿੱਤੀ ਹੈ। ਇਹ ਗੀਤ ‘ਚ ਜ਼ਰੀਨ ਖ਼ਾਨ ਅਤੇ ਜੈਜ਼ੀ ਬੀ ‘ਤੇ ਫ਼ਿਲਮਾਇਆ ਗਿਆ ਹੈ । ਇਸ ਗੀਤ ਦੇ ਬੋਲ ਪ੍ਰਦੀਪ ਮਾਲਕ ਨੇ ਲਿਖੇ ਹਨ ਅਤੇ ਮਿਊਜ਼ਿਕ ਦਿੱਤਾ ਹੈ ਲੇਟ ਸੋ ਨਿਊ ਰਾਮਗੜ੍ਹੀਆ ਵੱਲੋਂ । ਇਸ ਗੀਤ ‘ਚ ਇੱਕ ਕੁੜੀ ਦੇ ਹੁਸਨ ਦੇ ਨਾਲ-ਨਾਲ ਉਸ ਦੀ ਸੱਪ ਵਰਗੀ ਗੁੱਤ ਦਾ ਵੀ ਜ਼ਿਕਰ ਕੀਤਾ ਗਿਆ ਹੈ ਜੋ ਕਿ ਕਿਸੇ ਤੋਂ ਵੀ ਕੀਲੀ ਨਹੀਂ ਜਾਂਦੀ ਹੈ । ਇਸ ਗੀਤ ‘ਚ ਜੈਜ਼ੀ ਬੀ ਦੀ ਬੁਲੰਦ ਆਵਾਜ਼ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਗੀਤ ‘ਚ ਜੈਜ਼ੀ ਬੀ ਅਤੇ ਜ਼ਰੀਨ ਖ਼ਾਨ ਤੋਂ ਇਲਾਵਾ ਪ੍ਰਿੰਸ ਕੰਵਲਜੀਤ ਸਿੰਘ, ਵੱਡਾ ਗਰੇਵਾਲ ਸਣੇ ਕਈ ਕਲਾਕਾਰ ਦਿਖਾਈ ਦੇ ਰਹੇ ਹਨ ।

ਇਸ ਫ਼ਿਲਮ ਨੂੰ ਰਾਣਾ ਰਣਬੀਰ ਨੇ ਡਾਇਰੈਕਟ ਕੀਤਾ ਹੈ ਅਤੇ ਪ੍ਰੋਡਿਊਸ ਕੀਤਾ ਹੈ । ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਨੇ । ਇਸ ਫ਼ਿਲਮ ‘ਚ ਪੰਜਾਬ ‘ਚ ਅਜੋਕੇ ਸਮੇਂ ‘ਚ ਚੱਲ ਰਹੀ ਨਸ਼ਿਆਂ ਦੀ ਸਮੱਸਿਆ ਨੂੰ ਉਜਾਗਰ ਕੀਤਾ ਗਿਆ ਹੈ । ਇੱਕ ਨਸ਼ੇੜੀ ਕਾਰਨ ਕਿਵੇਂ ਸਮੱਸਿਆਵਾਂ ਖੜੀਆਂ ਹੋ ਜਾਂਦੀਆਂ ਹਨ ਇਹੀ ਕੁਝ ਵਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ।ਇਸ ਦੇ ਨਾਲ ਪੰਜਾਬ ਦੀ ਨੌਜਵਾਨ ਪੀੜ੍ਹੀ ਆਪਣੇ ਸੁਫ਼ਨਿਆਂ ਨੂੰ ਪੂਰਾ ਕਰਨ ਲਈ ਕਿਉਂ ਵਿਦੇਸ਼ਾਂ ਦਾ ਰੁਖ ਕਰਦੀ ਹੈ ਇਹ ਵੀ ਵਿਖਾਇਆ ਗਿਆ ਹੈ । ਇਸ ਫ਼ਿਲਮ ਦੇ ਟ੍ਰੇਲਰ ‘ਚ ਪ੍ਰਿੰਸ ਕੰਵਲਜੀਤ ਸਿੰਘ, ਬੱਬਲ ਰਾਏ, ਸੁਰੀਲੀ ਗੌਤਮ ਸਣੇ ਕਈ ਕਲਾਕਾਰ ਨਜ਼ਰ ਆ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...