ਮੋਰਿੰਡਾ/ਰੋਪੜ: ਲੋਕ ਸਭਾ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋ ਮੈਂਬਰ ਪਾਰਲੀਮੈਂਟ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਅੱਜ ਸਥਾਨਕ ਸ਼ਹਿਰ ਮੋਰਿੰਡਾ ਵਿਖੇ ਬਣ ਰਹੇ ਰੇਲਵੇ ਅੰਡਰ ਬ੍ਰਿਜ ਦਾ ਜਾਇਜ਼ਾ ਲਿਆ। ਉਨ੍ਹਾ ਸਬੰਧਿਤ ਵਿਭਾਗ ਦੇ ਅਧਿਕਾਰੀਆ ਨੂੰ ਰੇਲਵੇ ਅੰਡਰ ਬ੍ਰਿਜ ਦੇ ਕੰਮ ਵਿੱਚ ਤੇਜੀ ਲਿਆਉਣ ਲਈ ਕਿਹਾ, ਤਾ ਜੋ ਕਾਂਗਰਸ ਸਰਕਾਰ ਵੇਲੇ ਸੁਰੂ ਕੀਤੇ ਇਸ ਪ੍ਰੋਜੈਕਟ ਨੂੰ ਹਲਕੇ ਦੇ ਲੋਕਾ ਦੀ ਸਹੂਲਤ ਲਈ ਸਮਰਪਿਤ ਕੀਤਾ ਜਾ ਸਕੇ।

ਮਨੀਸ਼ ਤਿਵਾੜੀ ਨੇ ਦੱਸਿਆ ਕਿ ਇਸ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਤੇ 22 ਕਰੋੜ 20 ਲੱਖ ਰੁਪਏ ਦੇ ਲੱਗਭਗ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਵਿਕਾਸ ਵਿਚ ਕਿਸੇ ਤਰ੍ਹਾਂ ਦੀ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਵਿਜੈ ਸ਼ਰਮਾ ਟਿੰਕੂ ਹਲਕਾ ਇੰਚਾਰਜ ਕਾਂਗਰਸ ਪਾਰਟੀ ਖਰੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੇ ਇਸ ਪ੍ਰੋਜੈਕਟ ਕਾਰਨ ਹਲਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਵੇਲੇ ਇਸ ਹਲਕੇ ਦਾ ਬਹੁਤ ਵੱਡੇ ਪੱਧਰ ਤੇ ਵਿਕਾਸ ਹੋਇਆ ਹੈ ।











