May 31, 2026, 2:13 am
----------- Advertisement -----------
HomeNewsLatest Newsਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਬੈਡਮਿੰਟਨ ਲੀਗ ਦਾ ਉਦਘਾਟਨ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਬੈਡਮਿੰਟਨ ਲੀਗ ਦਾ ਉਦਘਾਟਨ

Published on

----------- Advertisement -----------

ਮੋਹਾਲੀ: ਵਿਧਾਇਕ ਕੁਲਵੰਤ ਸਿੰਘ ਨੇ ਬੈਡਮਿੰਟਨ ਖੇਡ ਕੇ ਬੈਡਮਿੰਟਨ ਲੀਗ ਦਾ ਰਸਮੀ ਤੌਰ ਤੇ ਉਦਘਾਟਨ ਕੀਤਾ। ਦਰਅਸਲ ਫਾਲਕਨ ਵਿਊ ਸਪੋਰਟਸ ਕਲੱਬ ਦੇ ਵੱਲੋਂ ਦੂਸਰਾ ਬੈਡਮਿੰਟਨ ਟਰਾਫ਼ੀ ਫਾਲਕਨ ਵਿਊ ਬੈਡਮਿੰਟਨ ਲੀਗ ਦਾ ਆਯੋਜਨ ਕੀਤਾ ਗਿਆ। ਇਸ ਲੀਗ ਦੇ ਮੁੱਖ ਮਹਿਮਾਨ ਵਜੋਂ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਸ਼ਮੂਲੀਅਤ ਕੀਤੀ। ਇਸ ਟੂਰਨਾਮੈਂਟ ਦੇ ਵਿਚ ਸ਼ਮਸ਼ੇਰ ਕਿੰਗਜ਼, ਫਾਲਕਨ ਫੀਚਰ, ਸ਼ਟਲ ਬਲਾਕਰਸ, ਬਲੈਕ ਬੱਕਸ਼ਟਲਰਜ਼ ਸ਼ਟਲ ਸ਼ਟਲਰਜ਼ ਟੀਮਾਂ ਨੇ ਹਿੱਸਾ ਲਿਆ।

ਇਹ ਬੈਡਮਿੰਟਨ ਲੀਗ ਫਾਲਕਨ ਬਿਊ ਸਪੋਰਟਸ ਕਲੱਬ ਦੇ ਪ੍ਰਧਾਨ ਸੁਧੀਰ ਗੋਇਲ, ਜਰਨਲ ਸਕੱਤਰ -ਵਿਮਲ ਇਸਰਾਨੀ ਅਤੇ ਖਜ਼ਾਨਚੀ -ਮਯੰਕ ਆਰੀਆ ਦੀ ਅਗਵਾਈ ਹੇਠ ਕਰਵਾਈ ਗਈ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਬੈਡਮਿੰਟਨ ਲੀਗ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਅਜਿਹੇ ਟੂਰਨਾਮੈਂਟ ਹੁੰਦੇ ਰਹਿਣੇ ਚਾਹੀਦੇ ਹਨ ਤਾਂ ਕਿ ਨੌਜਵਾਨ ਪੀੜ੍ਹੀ ਨੂੰ ਖੇਡ ਕਲਾ ਦਾ ਪ੍ਰਗਟਾਵਾ ਕਰਨ ਦੇ ਲਈ ਅਤੇ ਆਪਣਾ ਧਿਆਨ ਹੋਰਨਾਂ ਕੰਮਾਂ ਦੀ ਥਾਂ ਤੇ ਖੇਡਣ ਵਾਲੇ ਮੈਦਾਨ ਵੱਲ ਭੇਜਣ ਦੇ ਲਈ ਨੌਜਵਾਨਾਂ ਨੂੰ ਤਿਆਰ ਕੀਤਾ ਜਾ ਸਕੇ। ਕੁਲਵੰਤ ਸਿੰਘ ਨੇ ਸਪੱਸ਼ਟ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿਚ ਖਿਡਾਰੀਆਂ ਨੂੰ ਖਾਸ ਕਰਕੇ ਮੁਹਾਲੀ ਦੇ ਖਿਡਾਰੀਆਂ ਨੂੰ ਆਪਣਾ ਨਾਂ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਉਣ ਦੇ ਲਈ ਅਤੇ ਆਪਣੀ ਖੇਡ ਕਲਾ ਦਾ ਪ੍ਰਗਟਾਵਾ ਕਰਨ ਦੇ ਲਈ ਖੇਡ ਦੇ ਲਈ ਲੋੜੀਂਦਾ ਸਾਮਾਨ ਤੁਰੰਤ ਮੁਹੱਈਆ ਕਰਵਾਇਆ ਜਾਵੇਗਾ । ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਦੇ ਨਾਲ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਸਾਬਕਾ ਕੌਂਸਲਰ ਅਤੇ ਆਪ ਨੇਤਾ ਆਰ. ਪੀ. ਸ਼ਰਮਾ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ ਮਟੌਰ , ਅਕਵਿੰਦਰ ਸਿੰਘ ਗੋਸਲ ,ਸਮੇਤ ਵੱਡੀ ਗਿਣਤੀ ਵਿੱਚ ਬੈਡਮਿੰਟਨ ਪ੍ਰੇਮੀ ਵੀ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...