ਐਸ.ਏ.ਐਸ ਨਗਰ : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਣਜ ਅਤੇ ਉਦਯੋਗ ਵਿਭਾਗ ਵੱਲੋਂ ਸ਼ਨੀਵਾਰ ਨੂੰ ਨੈਸ਼ਨਲ ਡੈਂਟਲ ਕਾਲਜ ‘ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਡੈਂਟਲ ਕਾਲਜ ਦੇ ਬੁਨਿਆਦੀ ਢਾਂਚੇ ਅਤੇ ਓ.ਪੀ.ਡੀ. ਦੀ ਸ਼ਲਾਘਾ ਕੀਤੀ। ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਕਾਲਜ ਦੇ ਵਿਦਿਆਰਥੀਆਂ ਅਤੇ ਮੈਨੇਜਮੈਂਟ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਲੈਫਟੀਨੈਂਟ ਕਰਨਲ (ਸੇਵਾਮੁਕਤ) ਜੀ.ਐਸ.ਸੰਧੂ ਨੇ ਦੱਸਿਆ ਕਿ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਨੈਸ਼ਨਲ ਡੈਂਟਲ ਕਾਲਜ ‘ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਉੱਤਰੀ ਭਾਰਤ ਦੇ ਸਭ ਤੋਂ ਵਧੀਆ ਡੈਂਟਲ ਕਾਲਜਾਂ ਵਿੱਚੋਂ ਇੱਕ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਕਾਲਜ ਲਗਭਗ 22 ਸਾਲ ਪੁਰਾਣਾ ਹੈ ਅਤੇ ਇਸ ਕਾਲਜ ਵਿੱਚ ਬੀ. ਡੀ. ਐਸ. ਦੀਆਂ 100 ਸੀਟਾਂ ਅਤੇ ਐਮ.ਡੀ.ਐਸ. ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਵਿੱਚ 18 ਸੀਟਾਂ ਹਨ।












