September 11, 2026, 12:08 pm
----------- Advertisement -----------
HomeNewsLatest Newsਨਾਜਾਇਜ਼ ਕਾਲੋਨੀਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਭਾਜਪਾ ਦੇ...

ਨਾਜਾਇਜ਼ ਕਾਲੋਨੀਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਨੂੰ ਲੈ ਕੇ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਦਾ ਬਿਆਨ ਆਇਆ ਸਾਹਮਣੇ

Published on

----------- Advertisement -----------

ਪ੍ਰਸ਼ਾਸਨ ਵੱਲੋਂ ਨਾਜਾਇਜ਼ ਕਾਲੋਨੀਆਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸੰਜੀਵ ਵਸ਼ਿਸ਼ਟ ਦਾ ਇਸ ਸੰਬੰਧ ਵਿੱਚ ਇਕ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁਹਾਲੀ ਦੇ ਆਸ-ਪਾਸ ਦੇ ਇਲਾਕਿਆਂ ਬੜਮਾਜਰਾ, ਜੁਝਾਰ ਨਗਰ, ਬਹਿਲੋਲਪੁਰ, ਬਲੌਂਗੀ ਆਦਿ ਵਿੱਚ ਜਿਹੜੀਆਂ ਕਲੋਨੀਆਂ ਵਸੀਆਂ ਹੋਈਆਂ ਹਨ, ਸਰਕਾਰ ਨੂੰ ਉਨ੍ਹਾਂ ਨੂੰ ਉਜਾੜ ਕੇ ਗਰੀਬ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੀਦਾ। ਜੇਕਰ ਨਾਜਾਇਜ਼ ਕਾਲੋਨੀਆਂ ਨੂੰ ਰੋਕਣਾ ਹੈ ਤਾਂ ਜੋ ਨਵੀਆਂ ਕਲੋਨੀਆਂ ਬਣ ਰਹੀਆਂ ਹਨ, ਉਨ੍ਹਾਂ ਨੂੰ ਰੋਕਿਆ ਜਾਵੇ।
ਉਨ੍ਹਾਂ ਕਿਹਾ ਕਿ ਮੁਹਾਲੀ ਦੇ ਆਸ-ਪਾਸ ਇਨ੍ਹਾਂ ਪਿੰਡਾਂ ਦੇ ਰਕਬੇ ਵਿੱਚ ਦਰਜਨਾਂ ਕਲੋਨੀਆਂ ਵਸੀਆਂ ਹੋਈਆਂ ਹਨ ਅਤੇ ਹਜ਼ਾਰਾਂ ਲੋਕ ਵੀ ਇੱਥੇ ਰਹਿ ਰਹੇ ਹਨ। ਇਹ ਉਹ ਗਰੀਬ ਲੋਕ ਹਨ, ਜਿਨ੍ਹਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜ਼ਿੰਦਗੀ ਦੀ ਜਮ੍ਹਾਂ ਪੂੰਜੀ ਲਗਾ ਕੇ ਆਪਣੇ ਛੋਟੇ-ਛੋਟੇ ਘਰ ਬਣਾਏ ਹਨ। ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਨ੍ਹਾਂ ਸਾਰੀਆਂ ਕਲੋਨੀਆਂ ਦਾ ਦੌਰਾ ਕਰਕੇ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਉਹ ਇਨ੍ਹਾਂ ਕਲੋਨੀਆਂ ਨੂੰ ਰੈਗੂਲਰ ਕਰਵਾਉਣਗੇ ਅਤੇ ਇੱਥੇ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੇ ਪੱਕੇ ਮਾਲਕੀ ਹੱਕ ਦਿਵਾਉਣਗੇ। ਇਸ ਲਈ ਹੁਣ ਸਰਕਾਰ ਨੂੰ ਆਪਣਾ ਵਾਅਦਾ ਪੂਰਾ ਕਰਕੇ ਇਨ੍ਹਾਂ ਗਰੀਬ ਲੋਕਾਂ ਬਾਰੇ ਸੋਚਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਤਬਾਹ ਕਰਨ ਦੀ ਬਜਾਏ ਇਨ੍ਹਾਂ ਦੀਆਂ ਕਲੋਨੀਆਂ ਨੂੰ ਰੈਗੂਲਰ ਕਰਨਾ ਚਾਹੀਦਾ ਹੈ। ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਜੇਕਰ ਸਰਕਾਰ ਨੇ ਗੈਰ-ਕਾਨੂੰਨੀ ਕਲੋਨੀਆਂ ਲਈ ਕੋਈ ਨੀਤੀ ਬਣਾਉਣੀ ਹੈ ਤਾਂ ਉਹ ਨਵੀਆਂ ਬਣ ਰਹੀਆਂ ਕਲੋਨੀਆਂ ਲਈ ਬਣਾਈ ਜਾਵੇ ਅਤੇ ਉਨ੍ਹਾਂ ਕਲੋਨੀਆਂ ਨੂੰ ਬਣਨ ਤੋਂ ਪਹਿਲਾਂ ਹੀ ਬੰਦ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...