April 21, 2026, 11:48 am
----------- Advertisement -----------
HomeNewsLatest Newsਦਿੱਲੀ ਗੁਰਦੁਆਰਾ ਕਮੇਟੀ ਨੇ ਸੰਤ ਸਮਾਜ, ਸਿੰਘ ਸਭਾਵਾਂ ਤੇ ਸਿੱਖ ਸੰਸਥਾਵਾਂ ਦੇ...

ਦਿੱਲੀ ਗੁਰਦੁਆਰਾ ਕਮੇਟੀ ਨੇ ਸੰਤ ਸਮਾਜ, ਸਿੰਘ ਸਭਾਵਾਂ ਤੇ ਸਿੱਖ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ

Published on

----------- Advertisement -----------

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੰਤ ਸਮਾਜ, ਸਿੰਘ ਸਭਾਵਾਂ ਦੇ ਪ੍ਰਤੀਨਿਧਾਂ ਤੇ ਸਿੱਖ ਸੰਸਥਾਵਾਂ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ ਗਈ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸੰਤ ਸਮਾਜ, ਸੰਤ ਸਭਾਵਾਂ ਤੇ ਸਿੱਖ ਸੰਸਥਾਵਾਂ ਨਾਲ ਮਿਲ ਕੇ ਧਰਮ ਦੇ ਪ੍ਰਚਾਰ ਦਾ ਕੰਮ ਕਰਨ ਲਈ ਵਿਉਂਤਬੰਦ ਕੀਤੀ ਤੇ ਐਲਾਨ ਕੀਤਾ ਕਿ ਜਲਦੀ ਹੀ ਦਿੱਲੀ ਕਮੇਟੀ ਇਹਨਾਂ ਨਾਲ ਰਲ ਕੇ ਧਰਮ ਪ੍ਰਚਾਰ ਦਾ ਕੰਮ ਵੱਡੀ ਪੱਧਰ ’ਤੇ ਆਰੰਭੇਗੀ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅੱਜ ਦੇ ਪ੍ਰੋਗਰਾਮ ਵਿਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਸ਼ਖਸੀਅਤਾਂ ਦਾ ਉਹ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦੇ ਹਨ ਜਿਹਨਾਂ ਸਮੁੱਚੀਆਂ ਸੰਸਥਾਵਾਂ, ਸਿੰਘ ਸਭਾਵਾਂ ਤੇ ਸੰਤ ਸਮਾਜ ਦੇ ਮੁਖੀ ਜਿਹਨਾਂ ਨੇ ਦਿੱਲੀ ਕਮੇਟੀ ਦੀ ਸਨਿਮਰ ਬੇਨਤੀ ’ਤੇ ਇਥੇ ਆਪਣੇ ਦਲ ਬਲ ਦੇ ਨਾਲ ਆ ਕੇ ਇਸ ਪ੍ਰੋਗਰਾਮ ਵਿਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਸਿਰਫ ਧਰਮ ਪ੍ਰਚਾਰ ਨਾਲ ਸੰਬੰਧਤ ਹੈ।

ਉਹਨਾਂ ਕਿਹਾ ਕਿ ਪਿਛਲੇ ਸਮੇਂ ਵਿਚ ਕੋਰੋਨਾ ਮਹਾਮਾਰੀ ਤੋਂ ਬਾਅਦ ਦੋ ਤੋਂ ਢਾਈ ਸਾਲ ਇਸ ਧਰਮ ਪ੍ਰਚਾਰ ਦੇ ਕੰਮ ਵਿਚ ਬਹੁਤ ਖੜੋਤ ਆ ਗਈ। ਉਹਨਾਂ ਕਿਹਾ ਕਿ ਆਪੋ ਆਪਣੇ ਇਲਾਕਿਆਂ ਵਿਚ ਧਰਮ ਪ੍ਰਚਾਰ ਤੇ ਪਸਾਰ ਦਾ ਕੰਮ ਕਿਵੇਂ ਕੀਤਾ ਜਾਵੇ, ਇਹ ਬਹੁਤ ਵੱਡੀ ਮੰਗ ਆ ਰਹੀ ਹੈ। ਉਹਨਾਂ ਕਿਹਾ ਕਿ ਅੱਜ ਬਹੁਤ ਵੱਡੀ ਲੋੜ ਹੈ ਕਿ ਨੌਜਵਾਨ ਪੀੜੀ ਜਦੋਂ ਨਸ਼ਿਆਂ ਵੱਲ ਵੱਧ ਰਹੀ ਹੈ, ਉਹਨਾਂ ਨੁੰ ਕਿਵੇਂ ਰੋਕੀਏ, ਇਸ ਬਾਰੇ ਉਦਮ ਕਰਨ ਦੀ ਜ਼ਿੰਮੇਵਾਰੀ ਦਿੱਲੀ ਦੀ ਸੰਗਤ ਨੇ ਦਿੱਲੀ ਕਮੇਟੀ ਨੁੰ ਦਿੱਤੀ ਹੈ। ਉਹਨਾਂ ਕਿਹਾ ਕਿ ਅੱਜ ਦੇ ਪ੍ਰੋਗਰਾਮ ਨੁੰ ਅਸੀਂ 6 ਗੁਰੂ ਸਾਹਿਬਾਨ, ਭੱਟਾਂ, ਭਗਤ ਜਨਾਂ ਤੇ ਗੁਰੂ ਕੇ ਸਿੱਖਾਂ ਨੁੰ ਸਮਰਪਿਤ ਕਰਦੇ ਹਾਂ ਜਿਹਨਾਂ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੈ। ਉਹਨਾਂ ਕਿਹਾ ਕਿ ਅਸੀਂ ਸਾਰੇ ਇਹਨਾਂ 36 ਸ਼ਖਸੀਅਤਾਂ ਦੇ ਨਾਂ ’ਤੇ ਦਿੱਲੀ ਵਿਚ ਪ੍ਰੋਗਰਾਮ ਕਰਵਾਂਗੇ ਤੇ ਇਹਨਾਂ ਦੀ ਜੀਵਨੀ ਬਾਰੇ ਦਿੱਲੀ ਦੀਆਂ ਸੰਗਤਾਂ ਨੁੰ ਜਾਣਕਾਰੀ ਦਿਆਂਗੇ।
ਉਹਨਾਂ ਕਿਹਾ ਕਿ ਪਹਿਲਾਂ ਅਸੀਂ ਇਹ ਕੰਮ ਨਹੀਂ ਕਰ ਸਕੇ ਤੇ ਇਸੇ ਕਾਰਨ ਅਸੀਂ ਅੱਜ ਦਾ ਪ੍ਰੋਗਰਾਮ ਰੱਖਿਆ ਗਿਆ ਤਾਂ ਜੋ ਅਸੀਂ ਸੰਤ ਸਮਾਜ, ਸਿੰਘ ਸਭਾਵਾਂ ਤੇ ਸੰਸਥਾਵਾਂ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਕੰਮ ਕਰ ਸਕੀਏ। ਇਸ ਮੌਕੇ ਹਰਿਆਣਾ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸੰਤ ਬਲਜੀਤ ਸਿੰਘ ਦਾਦੂਵਾਲ ਨੇ ਇਸ ਮੌਕੇ ਆਪਣੇ ਵਿਚਾਰ ਰੱਖੇ। ਪ੍ਰੋਗਰਾਮ ਵਿਚ ਸੰਤ ਸਮਾਜ ਵੱਲੋਂ ਬਾਬਾ ਵਰਿੰਦਰ ਸਿੰਘ ਕੁਰਕਸ਼ੇਤਰ, ਬਾਬਾ ਬਲਜਿੰਦਰ ਸਿੰਘ ਜੀ ਗੜਾ ਸਾਹਿਬ ਕਰਮਸਰ ਵਾਲੇ, ਬਾਬਾ ਦਾਤਾਰ ਸਿੰਘ ਜੀ, ਡੇਰਾ ਸੰਤ ਸੁਜਾਨ ਸਿੰਘ ਜੀ ਰਾਜੌਰੀ ਗਾਰਡਨ ਦਿੱਲੀ, ਬਾਬਾ ਦਿਲਬਾਗ ਸਿੰਘ ਜੀ ਆਨੰਦਪੁਰ ਸਾਹਿਬ ਵਾਲਿਆਂ ਵੱਲੋਂ ਬਾਬਾ ਜਸਪਾਲ ਸਿੰਘ ਬਿੱਟੂ, ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ, ਬਾਬਾ ਜਸਦੀਪ ਸਿੰਘ ਜਗਾਧਰੀ ਵਾਲੇ, ਬਾਬਾ ਮਹਿੰਦਰ ਸਿੰਘ ਭੜੀ ਵਾਲੇ, ਬਾਬਾ ਬਲਜੀਤ ਸਿੰਘ ਦਾਦੂਵਾਲ, ਬਾਬਾ ਜੋਗਿੰਦਰ ਸਿੰਘ ਗੋਬਿੰਦ ਸਦਨ ਦਿੱਲੀ, ਭਾਈ ਰਣਜੀਤ ਸਿੰਘ, ਬਾਬਾ ਰਾਜਿੰਦਰ ਸਿੰਘ, ਬਾਬਾ ਬਲਬੀਰ ਸਿੰਘ 96 ਕ੍ਰੋੜੀ ਵੱਲੋਂ ਬਾਬਾ ਰਣਜੋਧ ਸਿੰਘ ਜੀ ਅਤੇ ਬਾਬਾ ਸੁਖਵਿੰਦਰ ਸਿੰਘ ਜੀ, ਬਾਬਾ ਪ੍ਰੀਤਮ ਸਿੰਘ ਗੁਰੂ ਕਾ ਤਾਲ, ਭਾਈ ਅਮਰੀਕ ਸਿੰਘ ਜੀ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਬਾਬਾ ਸਵਰਨਜੀਤ ਸਿੰਘ ਤਰਨਾਦਲ, ਬਾਬਾ ਸੁਖਦੇਵ ਸਿੰਘ ਪਹਾੜਗੰਜ, ਬਾਬਾ ਬਚਨ ਸਿੰਘ ਕਾਰਸੇਵਾ ਵਾਲੇ ਗੁਰਦੁਆਰਾ ਬੰਗਲਾ ਸਾਹਿਬ, ਬਾਬਾ ਸੁਰਿੰਦਰ ਸਿੰਘ ਜੀ, ਸੰਤ ਪੂਰਨ ਸਿੰਘ ਜੀ ਤਿਲਕ ਨਗਰ, ਬਾਬਾ ਗੁਰਨਾਮ ਸਿੰਘ ਜੀ, ਬਾਬਾ ਅਨੂਪ ਸਿੰਘ ਨਵਾਬ ਗੰਜ, ਬਾਬਾ ਜੋਗਾ ਸਿੰਘ ਜੀ ਭੂਰੀ ਵਾਲੇ, ਸੰਤ ਚਰਨਜੀਤ ਸਿੰਘ ਮਾਨਸਰੋਵਰ ਗਾਰਡਨ ਦਿੱਲੀ, ਸ਼ਾਹ ਅਵਤਾਰ ਸਿੰਘ ਜੀ ਗੁਜਰਾਂਵਾਲਾ ਟਾਊਨ ਦਿੱਲੀ, ਸੰਤ ਬਾਬਾ ਲੱਖਾ ਸਿੰਘ ਜੀ ਨਾਨਕਸਰ ਕਲੇਰਾਂ ਪੰਜਾਬ ਸਮੇਤ ਕਈ ਮਾਣਯੋਗ ਸ਼ਖਸੀਅਤਾਂ ਮੌਜੁਦ ਰਹੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...