August 18, 2026, 10:57 am
----------- Advertisement -----------
HomeNewsAutomobilesਫਲਾਈਟ 'ਚ ਅਪਾਹਜ ਬੱਚੇ ਨੂੰ ਬੈਠਣ ਤੋਂ ਰੋਕਣ ਦੇ ਮਾਮਲੇ 'ਚ ਇੰਡੀਗੋ...

ਫਲਾਈਟ ‘ਚ ਅਪਾਹਜ ਬੱਚੇ ਨੂੰ ਬੈਠਣ ਤੋਂ ਰੋਕਣ ਦੇ ਮਾਮਲੇ ‘ਚ ਇੰਡੀਗੋ ਨੂੰ ਲੱਗਾ 5 ਲੱਖ ਦਾ ਜੁਰਮਾਨਾ

Published on

----------- Advertisement -----------

ਅਪਾਹਜ ਬੱਚੇ ਨੂੰ ਫਲਾਈਟ ‘ਚ ਸਵਾਰ ਹੋਣ ਦੀ ਇਜਾਜ਼ਤ ਨਾ ਦੇਣ ‘ਤੇ ਡੀਜੀਸੀਏ ਵੱਲੋਂ ਇੰਡੀਗੋ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਡੀਜੀਸੀਏ ਨੇ ਇੰਡੀਗੋ ਨੂੰ 5 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ ਅਤੇ ਨਾਲ ਹੀ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ 7 ਮਈ ਨੂੰ ਇੰਡੀਗੋ ਨੇ ਰਾਂਚੀ-ਹੈਦਰਾਬਾਦ ਫਲਾਈਟ ਤੋਂ ਇੱਕ ਅਪਾਹਜ ਬੱਚੇ ਨੂੰ ਉਤਾਰ ਦਿੱਤਾ ਸੀ। ਇਸ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।
7 ਮਈ ਨੂੰ ਅਪਾਹਜ ਬੱਚਾ ਆਪਣੇ ਮਾਤਾ-ਪਿਤਾ ਨਾਲ ਰਾਂਚੀ ਤੋਂ ਹੈਦਰਾਬਾਦ ਦੀ ਫਲਾਈਟ ਲਈ ਰਾਂਚੀ ਏਅਰਪੋਰਟ ਆਇਆ ਸੀ। ਇਸ ਦੌਰਾਨ ਉਸ ਨੂੰ ਇੰਡੀਗੋ ਦੀ ਰਾਂਚੀ-ਹੈਦਰਾਬਾਦ ਫਲਾਈਟ ‘ਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ ਸੀ। ਬੱਚੇ ਦੇ ਮਾਤਾ-ਪਿਤਾ ਏਅਰਲਾਈਨ ਦੇ ਕਰਮਚਾਰੀ ਨੂੰ ਮਿੰਨਤਾਂ ਕਰਦੇ ਰਹੇ ਪਰ ਉਹ ਨਹੀਂ ਮੰਨੇ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਹਿ ਯਾਤਰੀਆਂ ਨੇ ਵੀ ਕੰਪਨੀ ਦੇ ਕਰਮਚਾਰੀਆਂ ਨੂੰ ਫਲਾਈਟ ‘ਚ ਸਹਿਯੋਗ ਦਾ ਭਰੋਸਾ ਦਿੱਤਾ ਪਰ ਕਰਮਚਾਰੀ ਨੇ ਬੱਚੇ ਨੂੰ ਫਲਾਈਟ ‘ਚ ਨਹੀਂ ਚੜ੍ਹਨ ਦਿੱਤਾ। ਹਾਲਾਂਕਿ ਏਅਰਲਾਈਨਜ਼ ਨੇ ਦਾਅਵਾ ਕੀਤਾ ਸੀ ਕਿ ਬੱਚਾ ਫਲਾਈਟ ‘ਚ ਸਵਾਰ ਹੋਣ ਤੋਂ ਡਰ ਰਿਹਾ ਸੀ, ਉਸ ਦੀ ਹਾਲਤ ਅਤੇ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ਏਅਰਲਾਈਨਜ਼ ਨੇ ਇਹ ਫੈਸਲਾ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...