ਝਾਰਖੰਡ ਦੇ ਜਮਸ਼ੇਦਪੁਰ ‘ਚ ਬੀਤੀ ਦੇਰ ਰਾਤ ਟਾਇਰਾਂ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਭਿਆਨਕ ਹੈ ਕਿ ਇਸ ਦਾ ਧੂੰਆਂ ਪੰਜ ਕਿਲੋਮੀਟਰ ਤੱਕ ਇਲਾਕੇ ‘ਚ ਫੈਲ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ‘ਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਿਛਲੇ ਨੌਂ ਘੰਟਿਆਂ ਤੋਂ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਕਰੀਬ 9 ਘੰਟੇ ਬੀਤ ਜਾਣ ਤੋਂ ਬਾਅਦ ਵੀ ਅੱਗ ਲਗਾਤਾਰ ਭਿਆਨਕ ਰੂਪ ਧਾਰਨ ਕਰ ਰਹੀ ਹੈ। ਹੁਣ ਤੱਕ 45 ਫਾਇਰ ਟੈਂਡਰ ਮੌਕੇ ‘ਤੇ ਪਹੁੰਚ ਚੁੱਕੇ ਹਨ। ਇਸ ਦੇ ਬਾਵਜੂਦ ਅੱਗ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਘਟਨਾ ਤੋਂ ਬਾਅਦ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਆਸ-ਪਾਸ ਦੇ ਲੋਕ ਆਪਣੇ ਘਰ ਅਤੇ ਦੁਕਾਨਾਂ ਖਾਲੀ ਕਰ ਰਹੇ ਹਨ।
ਅਧਿਕਾਰੀਆਂ ਮੁਤਾਬਕ ਬੀਤੀ ਦੇਰ ਰਾਤ ਮੈਂਗੋ ਦੇ ਹਿੱਲਵਿਊ ਇਲਾਕੇ ਨਾਲ ਲੱਗਦੇ ਟਾਇਰਾਂ ਦੇ ਗੋਦਾਮ ‘ਚ ਅੱਗ ਲੱਗ ਗਈ, ਜਿਸ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇੱਥੇ ਪਿਛਲੇ ਨੌਂ ਘੰਟਿਆਂ ਤੋਂ ਰਾਹਤ ਕਾਰਜ ਚੱਲ ਰਿਹਾ ਹੈ। ਅੱਗ ‘ਤੇ ਅਜੇ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਪੁਲਿਸ ਮੁਤਾਬਕ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਅੱਗ ਲੱਗਣ ਦੀ ਘਟਨਾ ਵਾਪਰੀ ਸੀ. ਉਸ ਸਮੇਂ ਗੋਦਾਮ ਬੰਦ ਸੀ। ਪ੍ਰਸ਼ਾਸਨ ਨੇ ਆਸਪਾਸ ਦੇ ਲੋਕਾਂ ਦੀ ਸੁਰੱਖਿਆ ਲਈ ਆਪਣਾ ਪੂਰਾ ਜ਼ੋਰ ਲਗਾ ਦਿੱਤਾ ਹੈ। ਨੁਕਸਾਨ ਘੱਟ ਤੋਂ ਘੱਟ ਹੋਵੇ ਇਸ ਲਈ ਲੋਕ ਆਪਣੇ ਆਪ ਹੀ ਆਪਣਾ ਸਮਾਨ ਕਿਸੇ ਹੋਰ ਜਗ੍ਹਾ ਸ਼ਿਫਟ ਕਰ ਰਹੇ ਹਨ।
----------- Advertisement -----------
ਜਮਸ਼ੇਦਪੁਰ ਦੇ ਟਾਇਰ ਗੋਦਾਮ ‘ਚ ਲੱਗੀ ਅੱਗ, 5 ਕਿਲੋਮੀਟਰ ਤੱਕ ਫੈਲਿਆ ਧੂੰਆਂ, ਨੌਂ ਘੰਟਿਆਂ ਬਾਅਦ ਵੀ ਅੱਗ ‘ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ
Published on
----------- Advertisement -----------
----------- Advertisement -----------











