June 18, 2026, 7:29 am
----------- Advertisement -----------
HomeNewsHealthਤਰਬੂਜ ਖਾਣ ਨਾਲ ਬਲੱਡ ਪ੍ਰੈਸ਼ਰ ਸਮੇਤ ਇਨ੍ਹਾਂ ਸਿਹਤ ਸਮੱਸਿਆਵਾਂ ਤੋਂ ਰਹੋਗੇ ਦੂਰ

ਤਰਬੂਜ ਖਾਣ ਨਾਲ ਬਲੱਡ ਪ੍ਰੈਸ਼ਰ ਸਮੇਤ ਇਨ੍ਹਾਂ ਸਿਹਤ ਸਮੱਸਿਆਵਾਂ ਤੋਂ ਰਹੋਗੇ ਦੂਰ

Published on

----------- Advertisement -----------

ਤਰਬੂਜ ਇਕ ਅਜਿਹਾ ਫਲ ਹੈ, ਜਿਸਨੂੰ ਇਸ ਦਾ ਸਵਾਦ ਅਤੇ ਪੌਸ਼ਟਿਕ ਤੱਤ ਨੂੰ ਕਾਫੀ ਖਾਸ ਬਣਾਉਂਦੇ ਹਨ। ਤਰਬੂਜ ‘ਚ ਲਗਭਗ 90% ਪਾਣੀ ਹੁੰਦਾ ਹੈ, ਜਿਸ ਕਾਰਨ ਇਹ ਗਰਮੀਆਂ ਵਿਚ ਹਾਈਡ੍ਰੇਸ਼ਨ ਦੇ ਲਿਹਾਜ਼ ਨਾਲ ਬਹੁਤ ਫਾਇਦੇਮੰਦ ਫਲ ਬਣ ਜਾਂਦਾ ਹੈ। ਇਸ ਤੋਂ ਇਲਾਵਾ ਤਰਬੂਜ ‘ਚ ਕਈ ਤਰ੍ਹਾਂ ਦੇ ਐਂਟੀਆਕਸੀਡੈਂਟ ਵੀ ਹੁੰਦੇ ਹਨ, ਜੋ ਸਰੀਰ ਨੂੰ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ‘ਚ ਬਹੁਤ ਮਦਦਗਾਰ ਹੁੰਦੇ ਹਨ। ਇਸ ਮੌਸਮ ‘ਚ ਰੋਜ਼ਾਨਾ ਤਰਬੂਜ ਖਾਣ ਦੀ ਆਦਤ ਬਣਾ ਕੇ ਤੁਸੀਂ ਸਿਹਤ ਨਾਲ ਜੁੜੇ ਕਈ ਫਾਇਦੇ ਪ੍ਰਾਪਤ ਕਰ ਸਕਦੇ ਹੋ। ਆਓ ਜਾਣਦੇ ਹਾਂ ਤਰਬੂਜ ਖਾਣ ਦੇ ਫਾਇਦਿਆਂ ਬਾਰੇ


ਇਸ ਫਲ ਨੂੰ ਵਿਟਾਮਿਨ, ਖਣਿਜ ਅਤੇ ਐਂਟੀਆਕਸੀਡੈਂਟਸ ਸਮੇਤ ਸਰੀਰ ਲਈ ਲੋੜੀਂਦੇ ਕਈ ਤਰ੍ਹਾਂ ਦੇ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਮੰਨਿਆ ਜਾਂਦਾ ਹੈ।


ਇਸ ਵਿਚ ਕੈਲੋਰੀ ਦੀ ਮਾਤਰਾ ਵੀ ਬਹੁਤ ਘੱਟ ਹੁੰਦੀ ਹੈ, ਇਸ ਲਈ ਇਸ ਦੇ ਸੇਵਨ ਨਾਲ ਭਾਰ ਵਧਣ ਦਾ ਕੋਈ ਖਤਰਾ ਨਹੀਂ ਰਹਿੰਦਾ।
ਤਰਬੂਜ ਦਾ ਸੇਵਨ ਕਰਨ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਦਰਅਸਲ ਤਰਬੂਜ ਵਿੱਚ ਦੋ ਐਂਟੀਆਕਸੀਡੈਂਟਸ ਐਲ-ਸਿਟਰੁਲੀਨ ਅਤੇ ਐਲ-ਆਰਜੀਨਾਈਨ ਵੀ ਹੁੰਦੇ ਹਨ, ਜੋ ਧਮਨੀਆਂ ਦੇ ਕੰਮ ਵਿੱਚ ਸੁਧਾਰ ਕਰਦੇ ਹਨ ਅਤੇ ਬਲੱਡ ਪ੍ਰੈਸ਼ਰ ਨੂੰ ਘੱਟ ਕਰਦੇ ਹਨ।


ਅਜਿਹਾ ਮੰਨਿਆ ਜਾਂਦਾ ਹੈ ਕਿ ਦਮੇ ਦੀ ਸਮੱਸਿਆ ‘ਚ ਵਿਟਾਮਿਨ-ਸੀ ਯੁਕਤ ਚੀਜ਼ਾਂ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। 154 ਗ੍ਰਾਮ ਤਰਬੂਜ ‘ਚੋਂ 12.5 ਮਿਲੀਗ੍ਰਾਮ ਵਿਟਾਮਿਨ-ਸੀ ਮਿਲਦਾ ਹੈ, ਜੋ ਇਸ ਬੀਮਾਰੀ ‘ਚ ਤੁਹਾਡੇ ਲਈ ਬਹੁਤ ਮਦਦਗਾਰ ਹੈ।
ਤਰਬੂਜ ਵਿੱਚ ਪਾਣੀ ਅਤੇ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ ਜੋ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਅਤੇ ਅੰਤੜੀਆਂ ਦੀ ਪ੍ਰਕਿਰਿਆ ਨੂੰ ਆਸਾਨ ਬਣਾ ਕੇ ਅੰਤੜੀਆਂ ਨੂੰ ਸਿਹਤਮੰਦ ਰੱਖਣ ਵਿੱਚ ਮਦਦ ਕਰਦਾ ਹੈ। ਤਰਬੂਜ ਵਿੱਚ ਪੋਟਾਸ਼ੀਅਮ ਵਰਗੇ ਇਲੈਕਟ੍ਰੋਲਾਈਟਸ ਵੀ ਹੁੰਦੇ ਹਨ ਜੋ ਪਾਚਨ ਕਿਰਿਆ ਨੂੰ ਠੀਕ ਰੱਖਣ ਵਿੱਚ ਬਹੁਤ ਮਦਦਗਾਰ ਹੁੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...