ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ,ਜਿਸ ‘ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ। ਪਿੰਡ ਵਾਲਿਆਂ ਦਾ ਕਹਿਣਾ ਹੈ ਕਿ ਸਿੱਧੂ ਮੂਸੇ ਵਾਲਾ ਦਾ ਅਗਲੇ ਮਹੀਨੇ ਵਿਆਹ ਸੀ। ਉਨ੍ਹਾਂ ਕਿਹਾ ਕਿ ਸਿੱਧੂ ਨੇ ਆਪਣੀ ਹਵੇਲੀ ਰੀਝਾਂ ਨਾਲ ਬਣਾਈ ਸੀ ਤੇ ਹੁਣ ਸਭ ਕੁਝ ਮਿੱਟੀ ’ਚ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡਾ ਭਰਾ ਖੋਹਿਆ ਗਿਆ ਹੈ, ਇਕ ਘਰ ਨਹੀਂ, ਸਗੋਂ ਪੂਰਾ ਪਿੰਡ ਪੱਟਿਆ ਗਿਆ ਹੈ।
ਪਿੰਡ ਵਾਲਿਆਂ ਦਾ ਇਹ ਵੀ ਕਹਿਣਾ ਹੈ ਕਿ ਸਿੱਧੂ ਦਾ ਕਤਲ ਇਕ ਸਾਜ਼ਿਸ਼ ਤਹਿਤ ਹੋਇਆ ਹੈ। ਸਵੇਰੇ ਉਸ ਦੀ ਸੁਰੱਖਿਆ ਵਾਪਸ ਲਈ ਗਈ ਸੀ ਤੇ ਸ਼ਾਮ ਨੂੰ ਉਸ ਦਾ ਕਤਲ ਕਰ ਦਿੱਤਾ ਗਿਆ। ਦੱਸ ਦੇਈਏ ਕਿ ਸਿੱਧੂ ਦਾ ਕਤਲ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਹੋਇਆ। ਸਿੱਧੂ ਨੇ ਕੁਝ ਦਿਨ ਪਹਿਲਾਂ ਆਪਣੇ ਗੀਤ ‘ਦਿ ਲਾਸਟ ਰਾਈਡ’ ’ਚ ਕਿਹਾ ਸੀ, ‘‘ਚੌਬਰ ਦੇ ਚਿਹਰੇ ’ਤੇ ਨੂਰ ਦੱਸਦਾ ਨੀਂ ਇਹਦਾ ਉੱਠੂਗਾ ਜਵਾਨੀ ’ਚ ਜਨਾਜ਼ਾ ਮਿੱਠੀਏ।’’












