ਮੋਗਾ, 30 ਮਈ 2022 – ਮੋਗਾ ਦੇ ਸੀ.ਆਈ.ਏ. ਸਟਾਫ ਨੇ ਗੈਂਗਸਟਰ ਨਾਲ ਸਬੰਧਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮਾਂ ਤੋਂ 3 ਪਿਸਤੌਲ 32 ਬੋਰ, 5 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਵੱਲੋਂ ਇਹਨਾਂ ਮੁਲਜ਼ਮਾਂ ਨੂੰ ਸਕਾਰਪੀਓ ਗੱਡੀ ਸਮੇਤ ਫੜਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਅਸਲ ‘ਚ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ’ਚ ਪੁਲਸ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਪੰਜਾਬ ‘ਚ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕੀਤੀ ਹੋਈ ਹੈ। ਪੁਲਸ ਨਾਕੇਬੰਦੀ ਦੌਰਾਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਰਹੀ ਹੈ ਅਤੇ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।












