September 20, 2026, 6:03 am
----------- Advertisement -----------
HomeNewsEducationUPSC CSE 2021 ਦਾ ਨਤੀਜਾ ਜਾਰੀ, ਗਾਮਿਨੀ ਸਿੰਗਲਾ ਨੇ ਵਧਾਇਆ ਪੰਜਾਬ ਦਾ...

UPSC CSE 2021 ਦਾ ਨਤੀਜਾ ਜਾਰੀ, ਗਾਮਿਨੀ ਸਿੰਗਲਾ ਨੇ ਵਧਾਇਆ ਪੰਜਾਬ ਦਾ ਮਾਣ

Published on

----------- Advertisement -----------

ਸੋਮਵਾਰ ਨੂੰ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ UPSC ਸਿਵਲ ਸਰਵਿਸਿਜ਼ ਪ੍ਰੀਖਿਆ 2021 ਦਾ ਨਤੀਜਾ ਜਾਰੀ ਕਰ ਦਿੱਤਾ ਗਿਆ ਹੈ। UPSC ਵੱਲੋਂ ਜਾਰੀ ਫਾਈਨਲ ਨਤੀਜਿਆਂ ਵਿੱਚ ਸ਼ਰੂਤੀ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ। ਦੂਜੇ ਸਥਾਨ ‘ਤੇ ਅੰਕਿਤਾ ਅਗਰਵਾਲ ਅਤੇ ਤੀਜੇ ਸਥਾਨ ’ਤੇ ਗਾਮਿਨੀ ਸਿੰਗਲਾ ਰਹੀ।
UPSC 2021 ਟਾਪਰ ਗਾਮਿਨੀ ਸਿੰਗਲਾ ਆਨੰਦਪੁਰ ਸਾਹਿਬ ਦੀ ਰਹਿਣ ਵਾਲੀ ਹੈ। ਪੰਜਾਬ ਇੰਜਨੀਅਰਿੰਗ ਕਾਲਜ, ਚੰਡੀਗੜ੍ਹ ਤੋਂ ਕੰਪਿਊਟਰ ਸਾਇੰਸ ਇੰਜਨੀਅਰਿੰਗ ਵਿਭਾਗ ਦੀ ਵਿਦਿਆਰਥਣ ਗਾਮਿਨੀ ਸਿੰਗਲਾ ਨੇ UPSC ਟੌਪਰਸ ਦੀ ਲਿਸਟ ਵਿੱਚ ਸਿਖਰਲੇ ਸਥਾਨਾਂ ਵਿੱਚ ਆਪਣਾ ਨਾਮ ਦਰਜ ਕਰਕੇ ਟ੍ਰਾਈਸਿਟੀ ਦਾ ਮਾਣ ਵਧਾਇਆ ਹੈ।

ਜਿੱਥੇ ਗਾਮਿਨੀ ਸਿੰਗਲਾ ਆਪਣੀ ਕਾਮਯਾਬੀ ਨਾਲ ਖੁਸ਼ ਹੈ, ਉੱਥੇ ਹੀ ਪੀਈਸੀ ਦੇ ਉਸ ਦੇ ਪ੍ਰੋਫ਼ੈਸਰ ਵੀ ਇਸ ਪਲ ਨਾਲ ਮਾਣ ਮਹਿਸੂਸ ਕਰ ਰਹੇ ਹਨ। ਸੀਐਸਈ ਵਿਭਾਗ, ਪੀਈਸੀ ਚੰਡੀਗੜ੍ਹ ਦੇ ਇੱਕ ਫੈਕਲਟੀ, ਪ੍ਰੋਫੈਸਰ ਸੰਜੀਵ ਨੇ ਕਿਹਾ, “ਗਾਮਿਨੀ ਇੱਕ ਬਹੁਤ ਹੀ ਹੁਸ਼ਿਆਰ ਵਿਦਿਆਰਥਣ ਸੀ। ਵਿਭਾਗ ਉਸ ਨੂੰ ਹਮੇਸ਼ਾ ਯਾਦ ਕਰਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਬਹੁਤ ਭਰੋਸਾ ਸੀ ਕਿ ਉਹ ਜਰੂਰ ਪ੍ਰੀਖਿਆ ਪਾਸ ਕਰੇਗੀ। ਸਾਨੂੰ ਉਸ ‘ਤੇ ਬਹੁਤ ਮਾਣ ਹੈ।”
ਦੱਸ ਦਈਏ ਕਿ ਜਿਹੜੇ ਉਮੀਦਵਾਰਾਂ ਨੇ ਇਹ ਪ੍ਰੀਖਿਆ ਦਿੱਤੀ ਸੀ ਅਤੇ ਇੰਟਰਵਿਊ ਵਿੱਚ ਸ਼ਾਮਲ ਹੋਏ ਸਨ, ਉਹ UPSC ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ ਅਤੇ ਡਾਊਨਲੋਡ ਕਰ ਸਕਦੇ ਹਨ। ਯੂਨੀਅਨ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਜਾਰੀ ਨਤੀਜੇ ਅਨੁਸਾਰ ਇਸ ਪ੍ਰੀਖਿਆ ਵਿੱਚ ਕੁੱਲ 685 ਉਮੀਦਵਾਰਾਂ ਦੀ ਚੋਣ ਕੀਤੀ ਗਈ ਹੈ। ਇਨ੍ਹਾਂ ਵਿੱਚੋਂ 244 ਉਮੀਦਵਾਰ ਜਨਰਲ ਕੈਟਾਗਰੀ ਵਿੱਚੋਂ, 73 ਈਡਬਲਿਊਐਸ, 203 ਓਬੀਸੀ, 105 ਐਸਸੀ ਅਤੇ 60 ਐਸਟੀ ਸ਼੍ਰੇਣੀ ਦੇ ਉਮੀਦਵਾਰ ਚੁਣੇ ਗਏ ਹਨ। ਇਹ ਨਤੀਜਾ ਔਨਲਾਈਨ ਉਪਲਬਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...