ਚੰਡੀਗੜ੍ਹ, 31 ਮਈ 2022 – ਇਸ ਸਾਲ ਮੰਸਨ ਪਹਿਲਾਂ ਹੋ ਐਕਟਿਵ ਹੋ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਇਸ ਵਾਰ ਮਾਨਸੂਨ ਨੇ ਨਿਰਧਾਰਤ ਸਮੇਂ ਤੋਂ ਤਿੰਨ ਦਿਨ ਪਹਿਲਾਂ ਹੀ ਦਸਤਕ ਦੇ ਦਿੱਤੀ ਹੈ। ਇਹ 29 ਮਈ ਨੂੰ ਕੇਰਲ ਪਹੁੰਚਿਆ ਸੀ। ਮੌਸਮ ਵਿਭਾਗ ਕੇਰਲ ‘ਚ ਅਗਲੇ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ।
ਮੌਸਮ ਵਿਭਾਗ ਅਨੁਸਾਰ 21-25 ਜੂਨ ਤੱਕ ਮਾਨਸੂਨ ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ ‘ਚ ਐਕਟਿਵ ਹੋ ਜਾਵੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ ‘ਚ Monsoon 26-30 ਜੂਨ ਵਿਚਕਾਰ ਐਕਟਿਵ ਹੋਵੇਗਾ।
31 ਮਈ ਅਤੇ 1 ਜੂਨ ਨੂੰ ਵੀ ਮਿਜ਼ੋਰਮ, ਤ੍ਰਿਪੁਰਾ, ਪੱਛਮੀ ਬੰਗਾਲ, ਸਿੱਕਮ, ਅਸਾਮ, ਮੇਘਾਲਿਆ, ਪੁਡੂਚੇਰੀ, ਕਰਨਾਟਕ, ਤਾਮਿਲਨਾਡੂ ਦੇ ਕੁਝ ਖੇਤਰਾਂ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ ਪੰਜ ਦਿਨਾਂ ਤੱਕ ਦੇਸ਼ ਦੇ ਕਿਸੇ ਵੀ ਹਿੱਸੇ ਵਿੱਚ ਗਰਮੀ ਦੀ ਕੋਈ ਸੰਭਾਵਨਾ ਨਹੀਂ ਹੈ। ਮਤਲਬ ਦੇਸ਼ ਭਰ ਦੇ ਲੋਕਾਂ ਨੂੰ ਇਸ ਦੌਰਾਨ ਗਰਮੀ ਤੋਂ ਛੁਟਕਾਰਾ ਮਿਲੇਗਾ।












