October 5, 2026, 3:51 am
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਦੇ ਸਸਕਾਰ ਤੋਂ ਪਹਿਲਾ ਕਰਨ ਔਜਲਾ ਨੇ ਪਾਈ ਭਾਵੁਕ ਪੋਸਟ,ਕਿਹਾ...

ਸਿੱਧੂ ਮੂਸੇਵਾਲਾ ਦੇ ਸਸਕਾਰ ਤੋਂ ਪਹਿਲਾ ਕਰਨ ਔਜਲਾ ਨੇ ਪਾਈ ਭਾਵੁਕ ਪੋਸਟ,ਕਿਹਾ ਮੈਂ ਇਸ ਦੁੱਖ ਨੂੰ ਨਹੀਂ …

Published on

----------- Advertisement -----------

ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਨਾਲ ਦੁਨਿਆ ਭਰ ਵਿੱਚ ਸੋਗ ਦੀ ਲਹਿਰ ਦੌੜ ਗਈ। ਪੰਜਾਬੀ ਸਿਨੇਮਾ ਜਗਤ ਲਈ 29 ਮਈ ਇੱਕ ਕਾਲਾ ਦਿਨ ਸਾਬਤ ਹੋਇਆ ਜਦੋਂ ਪੰਜਾਬੀ ਸੰਗੀਤ ਜਗਤ ਨੇ ਇੱਕ ਸ਼ਾਨਦਾਰ ਕਲਾਕਾਰ ਨੂੰ ਗੁਆ ਦਿੱਤਾ। ਇੱਕ ਮਾਂ ਨੇ ਆਪਣੇ 28 ਸਾਲ ਦੇ ਜਵਾਨ ਪੁੱਤਰ ਨੂੰ ਅਲਵਿਦਾ ਕਹਿ ਦਿੱਤਾ। ਸਿੱਧੂ ਮੂਸੇਵਾਲਾ ਦੀ ਮੌਤ ਨਾਲ ਉਨ੍ਹਾਂ ਦੇ ਕਰੀਬੀ ਦੋਸਤਾਂ ਅਤੇ ਪ੍ਰਸ਼ੰਸਕਾਂ ਨੂੰ ਵੱਡਾ ਝਟਕਾ ਲੱਗਾ ਹੈ। ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਅੱਜ ਯਾਨੀ 31 ਮਈ ਨੂੰ ਕੀਤਾ ਜਾਵੇਗਾ। ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ 12:30 ਵਜੇ ਉਨ੍ਹਾਂ ਦੇ ਪਿੰਡ ਮੂਸੇ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਪਹੁੰਚ ਚੁੱਕੀ ਹੈ।

ਇਸ ਦੌਰਾਨ ਉਨ੍ਹਾਂ ਦੇ ਕਰੀਬੀ ਦੋਸਤਾਂ ਅਤੇ ਪਰਿਵਾਰਕ ਮੈਂਬਰਾ ਤੋਂ ਇਲਾਵਾ ਪ੍ਰਸ਼ੰਸ਼ਕ ਅਤੇ ਕਈ ਫਿਲਮੀ ਸਿਤਾਰਿਆਂ ਵੀ ਮੂਸੇਵਾਲਾ ਨੂੰ ਆਖਰੀ ਵਾਰ ਅਲਵਿਦਾ ਕਹਿਣ ਲਈ ਪਹੁੰਚ ਰਹੇ ਹਨ। ਗਾਇਕ ਕਰਨ ਔਜਲਾ ਨੇ ਸਿੱਧੂ ਮੂਸੇਵਾਲੇ ਲਈ ਆਪਣੀ ਇੰਸਟਾਗ੍ਰਾਮ ਅਕਾਉਂਟ ਦੀ ਸਟੋਰੀ ‘ਚ ਪੋਸਟ ਪਾ ਕੇ ਦੁੱਖ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਇੱਕ ਲੰਬੀ ਚੌੜੀ ਪੋਸਟ ਪਾਈ ਹੈ। ਜਿਸ ਚ ਉਨ੍ਹਾਂ ਨੇ ਲਿਖਿਆ ਹੈ ਕਿ ਕੁਝ ਵੀ ਕਰਨ ਨੂੰ ਜਾਂ ਕਹਿਣ ਨੂੰ ਦਿਲ ਨਹੀਂ ਕਰ ਰਿਹਾ…ਪਤਾ ਨਹੀਂ ਕਦੇ ਕਰੋਗਾ ਜਾਂ ਨਹੀਂ… ‘ਮਾਂ ਪਿਓ ਦੀ ਬਹੁਤ ਯਾਦ ਆ ਰਹੀ ਹੈ…ਸੱਚੀ ਦੱਸਦਾ ਤਾਂ ਸਭ ਕੁਝ ਛੱਡ ਕੇ ਬੈਠ ਜਾਣ ਦਾ ਦਿਲ ਕਰ ਰਿਹਾ ਹੈ ਬਸ…ਮਾਂ ਪਿਉ ਤੋਂ ਪੁੱਤ ਜਾਂ ਪੁੱਤ ਤੋਂ ਮਾਂ ਪਿਉ ਦੇ ਵਿਛੋੜੇ ਨੂੰ ਮੈਂ ਬਹੁਤ ਨੇੜੇ ਤੋਂ ਮਹਿਸੂਸ ਕਰਿਆ ਤੇ ਇਸ ਦੇ ਦੁੱਖ ਨੂੰ ਮੈਂ ਬਿਆਨ ਨਹੀਂ ਕਰ ਸਕਦਾ…’ ਉਨ੍ਹਾਂ ਨੇ ਅੱਗੇ ਲਿਖਿਆ ਹੈ-‘ਥੋੜਾ ਤਰਸ ਕਰੋ ਸਾਡੇ ਸਾਰਿਆਂ ਤੇ…ਪਰਮਾਤਮਾ ਮਿਹਰ ਕਰੇ ਸਾਡੇ ਸਾਰਿਆਂ ਤੇ ਬਸ ਇਹੀ ਕਹਿ ਸਕਦਾ ਹਾਂ..’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...