ਸਿੱਧੂ ਮੂਸੇਵਾਲਾ ਦੀ ਮੌਤ ਦੀ ਖਬਰ ਨੇ ਹਰ ਇੱਕ ਝੰਜੋੜ ਕੇ ਰੱਖ ਦਿੱਤਾ ਹੈ। ਮਰਹੂਮ ਸਿੱਧੂ ਮੂਸੇਵਾਲਾ ਅਜਿਹਾ ਪਹਿਲਾ ਸਿੰਗਰ ਹੋਵੇਗਾ ਜਿਸ ਦੀ ਮੌਤ ਉੱਤੇ ਪਾਲੀਵੁੱਡ, ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਦੀਆਂ ਨਾਮੀ ਹਸਤੀਆਂ ਨੇ ਦੁੱਖ ਜਤਾਇਆ ਹੈ। ਕੁਝ ਹੀ ਸਮੇਂ ‘ਚ ਸਿੱਧੂ ਮੂਸੇਵਾਲਾ ਦੀਆਂ ਅੰਤਿਮ ਵਿਦਾਈ ਦੀਆਂ ਰਸਮਾਂ ਸ਼ੁਰੂ ਹੋ ਜਾਣਗੀਆਂ ਤੇ ਉਹ ਪੰਜ ਤੱਤਾਂ ‘ਚ ਵਲੀਨ ਹੋ ਜਾਣਗੇ। ਉਨ੍ਹਾਂ ਦੀ ਮੌਤ ਨੇ ਪ੍ਰਸ਼ੰਸਕਾਂ ਨੂੰ ਸਦਮਾ ਦਿੱਤਾ ਹੈ। ਆਪਣੇ ਗੀਤਾਂ ਦੀ ਬਦੌਲਤ ਉਸ ਨੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਆਪਣੀ ਪਛਾਣ ਬਣਾਈ। ਅਜਿਹੇ ‘ਚ ਅਸੀਂ ਤੁਹਾਨੂੰ ਉਨ੍ਹਾਂ ਦੇ ਕੁਝ ਹਿੱਟ ਗੀਤਾਂ ਬਾਰੇ ਦੱਸਣ ਜਾ ਰਹੇ ਹਾਂ।
G ਵੈਗਨ: ਗ੍ਰੈਜੂਏਸ਼ਨ ਤੋਂ ਬਾਅਦ ਸਿੱਧੂ ਮੂਸੇਵਾਲਾ ਕੈਨੇਡਾ ਗਏ ਅਤੇ ਉੱਥੋਂ ਪਹਿਲਾ ਗੀਤ ‘ਜ਼ੀ ਵੈਗਨ’ ਰਿਲੀਜ਼ ਕੀਤਾ। ਇਸ ਗੀਤ ਤੋਂ ਬਾਅਦ, ਉਨ੍ਹਾਂ ਨੇ ਭਾਰਤ ਅਤੇ ਕੈਨੇਡਾ ਵਿੱਚ ਲਾਈਵ ਸ਼ੋਅ ਵਿੱਚ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਉਸ ਦੇ ਇਸ ਗੀਤ ਨੂੰ 27 ਲੱਖ ਵਿਊਜ਼ ਮਿਲ ਚੁੱਕੇ ਹਨ।
ਟੋਚਨ: 2018 ਵਿੱਚ ਰਿਲੀਜ਼ ਹੋਏ ਇਸ ਗੀਤ ਦੇ ਬੋਲ ਖੁਦ ਸਿੱਧੂ ਮੂਸੇਵਾਲਾ ਨੇ ਲਿਖੇ ਸਨ। ਲੋਕਾਂ ਨੇ ਇਸ ਗੀਤ ਨੂੰ ਕਾਫੀ ਪਸੰਦ ਕੀਤਾ ਅਤੇ ਇਹ ਗੀਤ ਧਮਾਕੇਦਾਰ ਸਾਬਤ ਹੋਇਆ। ਇਸ ਗੀਤ ਨੂੰ 24 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਡਾਲਰ: ਸਿੱਧੂ ਦਾ ਇਹ ਗੀਤ ਪੰਜਾਬੀ ਫਿਲਮ ‘ਡਾਕੂਆ ਦਾ ਮੁੰਡਾ’ ‘ਚ ਸ਼ਾਮਲ ਕੀਤਾ ਗਿਆ ਸੀ। ਇਸ ਗੀਤ ਨੂੰ ਹੁਣ ਤੱਕ 13 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ।
ਬੈਡ ਫੈਲਾ: ਇਸ ਗੀਤ ਦੀ ਸ਼ੂਟਿੰਗ ਕੈਨੇਡਾ ‘ਚ ਹੋਈ ਹੈ। ਸਿੱਧੂ ਮੂਸੇਵਾਲਾ ਦਾ ਇਹ ਗੀਤ 2019 ਵਿੱਚ ਆਇਆ ਸੀ, ਜਿਸ ਨੂੰ ਹੁਣ ਤੱਕ 9 ਕਰੋੜ ਤੋਂ ਵੱਧ ਲੋਕ ਦੇਖ ਚੁੱਕੇ ਹਨ।
The Last Ride
ਜਾਣਕਾਰੀ ਲਈ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਮੌਤ ਤੋਂ ਪਹਿਲਾ ਗੀਤ ‘The Last Ride’ ਦਿ ਲਾਸਟ ਰਾਈਡ ਰਿਲੀਜ਼ ਕੀਤਾ। ਇਸ ਗੀਤ ਦੇ ਬੋਲ ਲੋਕਾਂ ਨੂੰ ਭਾਵੁਕ ਕਰ ਗਏ। ਅਫਸੋਸ ਦੀ ਗੱਲ ਹੈ ਕਿ ਇਸ ਗੀਤ ਵਿੱਚ ਮੂਸੇਵਾਲਾ ਨੇ ਜ਼ਿੰਦਗੀ ਦੇ ਆਖਰੀ ਸਫਰ ਦਾ ਜ਼ਿਕਰ ਕੀਤਾ। ਜੋ ਕਿ ਅੱਜ ਪੂਰਾ ਹੋ ਗਿਆ। ਦਰਅਸਲ, ਇਸ ਗੀਤ ਦੇ ਬੋਲ- ਉੱਠੇਗਾ ਜਵਾਨੀ ‘ਚ ਜਨਾਜ਼ਾ ਮਿੱਠੀਏ, ਦੋ ਹਫ਼ਤਿਆਂ ਬਾਅਦ ਸੱਚ ਹੋ ਗਿਆ। ਪਰ ਇਸ ਮਹਾਨ ਕਲਾਕਾਰ ਦੀ ਕਮੀ ਕਦੇ ਪੂਰੀ ਨਹੀਂ ਹੋ ਸਕੇਗੀ। ਜੋ ਅੱਜ ਪਰਿਵਾਰ ਅਤੇ ਪ੍ਰਸ਼ੰਸ਼ਕਾਂ ਦੀਆਂ ਅੱਖਾਂ ਨਮ ਕਰ ਦੁਨੀਆ ਚੋਂ ਹਮੇਸ਼ਾ-ਹਮੇਸ਼ਾ ਲਈ ਰੁਖਸਤ ਹੋ ਰਹੇ ਹਨ।












