September 21, 2026, 6:37 pm
----------- Advertisement -----------
HomeNewsLatest Newsਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

Published on

----------- Advertisement -----------

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਐਤਵਾਰ ਸ਼ਾਮ ਜਵਾਹਰਕੇ ‘ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਅੱਜ ਮਾਨਸਾ ਜ਼ਿਲ੍ਹੇ ਦੇ ਮੂਸਾ ਪਿੰਡ ਵਿਖੇ ਉਨ੍ਹਾਂ ਦੇ ਖੇਤਾਂ ‘ਚ ਹੀ ਸਿੱਧੂ ਮੂਸੇਵਾਲਾ ਦਾ ਸੰਸਕਾਰ ਕੀਤਾ ਗਿਆ। ਸਿੱਧੂ ਮੂਸੇਵਾਲਾ ਦੇ ਦੇਹਾਂਤ ਨਾਲ ਦੇਸ਼-ਵਿਦੇਸ਼ ਵਿੱਚ ਵਸਦੇ ਲੱਖਾਂ ਪ੍ਰਸ਼ੰਸਕਾਂ ਨੂੰ ਸਦਮਾ ਲੱਗਾ ਹੈ। ਮੋਹਾਲੀ ‘ਚ ਇਕ ਨੌਜਵਾਨ ਆਪਣੇ ਚਹੇਤੇ ਸਿਤਾਰੇ ਦੇ ਅਚਾਨਕ ਹੋਏ ਕਤਲ ਤੋਂ ਇੰਨਾ ਸਦਮੇ ‘ਚ ਹੈ ਕਿ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।
ਪ੍ਰਾਪਤ ਜਾਣਕਾਰੀ ਮੁਤਾਬਿਕ ਪਿੰਡ ਜੰਡਪੁਰ ਦੇ ਰਹਿਣ ਵਾਲੇ 17 ਸਾਲਾ ਅਵਤਾਰ ਸਿੰਘ ਨਾਂ ਦੇ ਇਸ ਨੌਜਵਾਨ ਨੇ ਆਪਣੇ ਹੀ ਘਰ ਵਿੱਚ ਫਿਨਾਇਲ ਪੀ ਕੇ ਜੀਵਨ ਲੀਲਾ ਖਤਮ ਕਰਨ ਦੀ ਕੋਸ਼ਿਸ਼ ਕੀਤੀ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਤੁਰੰਤ ਮੁਹਾਲੀ ਦੇ ਸਿਵਲ ਹਸਪਤਾਲ ਲੈ ਗਏ। ਇਲਾਜ ਤੋਂ ਬਾਅਦ ਹੁਣ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। 17 ਸਾਲਾ ਨੌਜਵਾਨ ਪਰਿਵਾਰ ਦਾ ਇਕਲੌਤਾ ਪੁੱਤਰ ਹੈ ਅਤੇ ਇੱਕ ਵੱਡੀ ਭੈਣ ਹੈ।
ਪਿੰਡ ਜੰਡਪੁਰ ਦੀ ਰਹਿਣ ਵਾਲੀ ਇੱਕ ਔਰਤ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਸਿੱਧੂ ਮੂਸੇਵਾਲਾ ਦਾ ਫੈਨ ਹੈ।ਉਹ ਹਮੇਸ਼ਾ ਉਸ ਦੇ ਹੀ ਗੀਤ ਸੁਣਦਾ ਰਹਿੰਦਾ ਸੀ। 29 ਮਈ- ਐਤਵਾਰ ਸ਼ਾਮ ਨੂੰ ਜਦੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਖ਼ਬਰ ਆਈ ਤਾਂ ਉਹ ਖਬਰ ਸੁਣ ਕੇ ਘੁਮਸੁਮ ਹੋ ਗਿਆ। ਪਿਛਲੇ ਦੋ ਦਿਨਾਂ ਤੋਂ ਉਹ ਨਾ ਤਾਂ ਠੀਕ ਤਰ੍ਹਾਂ ਖਾ ਰਿਹਾ ਸੀ ਅਤੇ ਨਾ ਹੀ ਆਮ ਵਰਤਾਅ ਕਰ ਰਿਹਾ ਸੀ। ਮੰਗਲਵਾਰ ਦੁਪਹਿਰ ਨੂੰ ਜਦੋਂ ਟੀਵੀ ‘ਤੇ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸੇਵਾਲਾ ‘ਚ ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਸਬੰਧੀ ਖ਼ਬਰਾਂ ਦਿਖਾਈਆਂ ਜਾ ਰਹੀਆਂ ਸਨ ਤਾਂ ਅਵਤਾਰ ਨੇ ਘਰ ‘ਚ ਪਿਆ ਫਿਨਾਇਲ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...