ਮਸ਼ਹੂਰ ਗਾਇਕ ਕੇਕੇ ਦਾ 31 ਮਈ ਨੂੰ ਰਾਤ 10 ਵਜੇ ਦੇਹਾਂਤ ਹੋ ਗਿਆ । ਕੇਕੇ ਕੋਲਕਾਤਾ ਵਿੱਚ ਇੱਕ ਸੰਗੀਤ ਸਮਾਰੋਹ ਕਰਨ ਲਈ ਪਹੁੰਚੇ ਸਨ, ਪਰ ਸੰਗੀਤ ਸਮਾਰੋਹ ਤੋਂ ਤੁਰੰਤ ਬਾਅਦ ਹੋਟਲ ਵਿੱਚ ਉਨ੍ਹਾਂ ਦੀ ਸਿਹਤ ਵਿਗੜ ਗਈ। ਟੀਮ ਵੱਲੋਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਕਿ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।
ਪਰ ਹੁਣ ਕੇਕੇ ਦੀ ਮੌਤ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਪੁਲਿਸ ਨੇ ਉਸਦੀ ਮੌਤ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਅਨੁਸਾਰ ਨਿਊ ਮਾਰਕੀਟ ਪੁਲਿਸ ਨੇ ਕੇਕੇ ਦੀ ਅਸਾਧਾਰਨ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ। ਕਿਉਕਿ ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਕੇਕੇ ਦੀ ਮੌਤ ਗੈਰ ਕੁਦਰਤੀ ਤਰੀਕੇ ਨਾਲ ਹੋਈ ਹੈ। ਉਸ ਦੇ ਚਿਹਰੇ ਅਤੇ ਸਿਰ ‘ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਇਸ ਦੇ ਨਾਲ ਹੀ ਪ੍ਰਬੰਧਕ ਅਤੇ ਹੋਟਲ ਸਟਾਫ਼ ਸ਼ੱਕ ਦੇ ਘੇਰੇ ਵਿੱਚ ਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਇਨ੍ਹਾਂ ਤੋਂ ਪੁੱਛਗਿੱਛ ਕਰ ਸਕਦੀ ਹੈ।
ਪ੍ਰਾਪਤ ਜਾਣਕਾਰੀ ਮੁਤਾਬਕ ਅੱਜ ਹੀ ਐੱਸਐੱਸਕੇਐੱਮ ਹਸਪਤਾਲ ‘ਚ ਕੇਕੇ ਦਾ ਪੋਸਟਮਾਰਟਮ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਗਾਇਕ ਦੀ ਪਤਨੀ ਅਤੇ ਬੇਟਾ ਬੁੱਧਵਾਰ ਨੂੰ ਕੋਲਕਾਤਾ ਪਹੁੰਚ ਗਏ ਹਨ। ਪਰਿਵਾਰ ਦੀ ਸਹਿਮਤੀ ਮਿਲਣ ਤੋਂ ਬਾਅਦ ਪੁੱਛਗਿੱਛ ਅਤੇ ਪੋਸਟਮਾਰਟਮ ਕੀਤਾ ਜਾਵੇਗਾ।
----------- Advertisement -----------
ਗਾਇਕ ਕੇਕੇ ਦੀ ਮੌਤ ਮਾਮਲੇ ‘ਚ ਕੇਸ ਦਰਜ
Published on
----------- Advertisement -----------
----------- Advertisement -----------












