September 4, 2026, 7:30 pm
----------- Advertisement -----------
HomeNewsEntertainmentਮਸ਼ਹੂਰ ਗਾਇਕ KK ਦੇ ਦਿਹਾਂਤ 'ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ...

ਮਸ਼ਹੂਰ ਗਾਇਕ KK ਦੇ ਦਿਹਾਂਤ ‘ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ

Published on

----------- Advertisement -----------

ਮਸ਼ਹੂਰ ਗਾਇਕ ਕੇਕੇ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਉਨ੍ਹਾਂ ਦਾ 31 ਮਈ ਨੂੰ ਰਾਤ 10 ਵਜੇ ਦੇਹਾਂਤ ਹੋ ਗਿਆ। ਸੂਤਰਾਂ ਮੁਤਾਬਿਕ ਕੇਕੇ ਕੋਲਕਾਤਾ ਵਿੱਚ ਇੱਕ ਸੰਗੀਤ ਸਮਾਰੋਹ ਕਰਨ ਲਈ ਪਹੁੰਚੇ ਸਨ, ਪਰ ਸੰਗੀਤ ਸਮਾਰੋਹ ਤੋਂ ਤੁਰੰਤ ਬਾਅਦ ਹੋਟਲ ਵਿੱਚ ਉਨ੍ਹਾਂ ਦੀ ਸਿਹਤ ਵਿਗੜ ਗਈ। ਟੀਮ ਵੱਲੋਂ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿਥੇ ਕਿ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਕੇ.ਕੇ ਦੇ ਅਚਾਨਕ ਦਿਹਾਂਤ ਦੀ ਖਬਰ ਨਾਲ ਹਰ ਪਾਸੇ ਸੋਗ ਦੀ ਲਹਿਰ ਹੈ। ਕੋਈ ਵੀ ਵਿਸ਼ਵਾਸ ਨਹੀਂ ਕਰ ਰਿਹਾ ਕਿ ਉਨ੍ਹਾਂ ਦਾ ਚਹੇਤਾ ਗਾਇਕ ਇਸ ਦੁਨੀਆਂ ਵਿੱਚ ਨਹੀਂ ਹੈ। ਕੇਕੇ ਦੀ ਬੇਵਕਤੀ ਮੌਤ ਤੇ ਕਈ ਵੱਡੇ ਨੇਤਾਵਾਂ ਨੇ ਵੀ ਦੁੱਖ ਜਤਾਇਆ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਗਾਇਕ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਟਵਿੱਟਰ ‘ਤੇ ਕੇਕੇ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ, ਪੀ ਐਮ ਮੋਦੀ ਨੇ ਲਿਖਿਆ ਕਿ, “ਕੇਕੇ ਦੇ ਨਾਮ ਨਾਲ ਮਸ਼ਹੂਰ ਗਾਇਕ ਕ੍ਰਿਸ਼ਨ ਕੁਮਾਰ ਕੁਨਾਥ ਦੇ ਬੇਵਕਤੀ ਦੇਹਾਂਤ ਤੋਂ ਦੁਖੀ ਹਾਂ। ਉਸ ਦੇ ਗੀਤਾਂ ਨੇ ਹਰ ਉਮਰ ਵਰਗ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਛੂਹਿਆ ਹੈ। ਅਸੀਂ ਉਸ ਨੂੰ ਆਪਣੇ ਗੀਤਾਂ ਰਾਹੀਂ ਹਮੇਸ਼ਾ ਯਾਦ ਰੱਖਾਂਗੇ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨਾਲ ਹਮਦਰਦੀ। ਓਮ ਸ਼ਾਂਤੀ।’
ਇਸ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਗਾਇਕ ਨੂੰ ਸ਼ਰਧਾਂਜਲੀ ਦਿੰਦੇ ਹੋਏ ਟਵੀਟ ਕੀਤਾ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ਰਾਹੀ ਕਿਹਾ ਕਿ “ਕੇਕੇ ਬਹੁਤ ਪ੍ਰਤਿਭਾਸ਼ਾਲੀ ਅਤੇ ਬਹੁਮੁਖੀ ਗਾਇਕ ਸਨ। ਉਨ੍ਹਾਂ ਦੀ ਬੇਵਕਤੀ ਮੌਤ ਬਹੁਤ ਦੁਖਦਾਈ ਹੈ ਅਤੇ ਭਾਰਤੀ ਸੰਗੀਤ ਲਈ ਬਹੁਤ ਵੱਡਾ ਘਾਟਾ ਹੈ। ਆਪਣੀ ਸੁਰੀਲੀ ਆਵਾਜ਼ ਨਾਲ ਉਸ ਨੇ ਅਣਗਿਣਤ ਸੰਗੀਤ ਪ੍ਰੇਮੀਆਂ ਦੇ ਮਨਾਂ ‘ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਓਮ ਸ਼ਾਂਤੀ ਸ਼ਾਂਤੀ।”
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦੁੱਖ ਪ੍ਰਗਟ ਕੀਤਾ ਹੈ
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਟਵਿੱਟਰ ‘ਤੇ ਲਿਖਿਆ,”ਗਾਇਕ ਕੇਕੇ ਦੇ ਦੇਹਾਂਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਸਦਾਬਹਾਰ ਗੀਤ ਹਮੇਸ਼ਾ ਸਾਡੀਆਂ ਯਾਦਾਂ ਵਿੱਚ ਸਾਡੇ ਨਾਲ ਰਹਿਣਗੇ। ਪਰਿਵਾਰ ਨਾਲ ਮੇਰੀ ਸੰਵੇਦਨਾ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ, ਓਮ ਸ਼ਾਂਤੀ।”
ਇਸ ਦੇ ਨਾਲ ਹੀ ਭਾਜਪਾ ਦੇ ਰਾਸ਼ਟਰੀ ਬੁਲਾਰੇ ਸੰਬਿਤ ਪਾਤਰਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੰਬਿਤ ਪਾਤਰਾ ਨੇ ਟਵਿੱਟਰ ‘ਤੇ ਲਿਖਿਆ ਕਿ ਗਾਇਕ ਕੇਕੇ ਦੇ ਬੇਵਕਤੀ ਦੇਹਾਂਤ ਬਾਰੇ ਜਾਣ ਕੇ ਸਦਮਾ ਅਤੇ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਸ਼ਾਂਤੀ!
ਕੇਂਦਰੀ ਮੰਤਰੀ ਪਿਊਸ਼ ਗੋਇਲ ਨੇ ਕਿਹਾ ਕਿ “ਕੁਝ ਆਵਾਜ਼ਾਂ ਕਦੇ ਨਹੀਂ ਮਰਦੀਆਂ।”
ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਟਵੀਟ ਕੀਤਾ ਕਿ ਸ਼੍ਰੀ ਕ੍ਰਿਸ਼ਨ ਕੁਮਾਰ ਕੁਨਾਥ (ਕੇਕੇ) ਨੇ ਆਪਣੀ ਸ਼ਾਨਦਾਰ ਗਾਇਕੀ ਨਾਲ ਲੋਕਾਂ ਦੇ ਦਿਲਾਂ ‘ਚ ਆਪਣਾ ਅਲੱਗ ਸਥਾਨ ਬਣਾਇਆ। ਉਨ੍ਹਾਂ ਦੀ ਅਚਾਨਕ ਮੌਤ ਦੀ ਖ਼ਬਰ ਹੈਰਾਨ ਕਰਨ ਵਾਲੀ ਹੈ।
ਕੇ.ਕੇ ਇੱਕ ਪ੍ਰਤਿਭਾਸ਼ਾਲੀ ਅਤੇ ਪ੍ਰਭਾਵਸ਼ਾਲੀ ਗਾਇਕ ਸਨ, ਉਹਨਾਂ ਦਾ ਚਲਾਣਾ ਸੰਗੀਤ ਜਗਤ ਲਈ ਇੱਕ ਬਹੁਤ ਵੱਡਾ ਘਾਟਾ ਹੈ ਜਿਸਦੀ ਭਰਪਾਈ ਕਰਨਾ ਅਸੰਭਵ ਹੈ। ਪ੍ਰਮਾਤਮਾ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ।ਓਮ ਸ਼ਾਂਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...