October 29, 2026, 3:26 am
----------- Advertisement -----------
HomeNewsBreaking Newsਅੰਮ੍ਰਿਤਸਰ : ਖਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ,...

ਅੰਮ੍ਰਿਤਸਰ : ਖਾਲਸਾ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ, 1 ਜ਼ਖਮੀ

Published on

----------- Advertisement -----------

ਅੰਮ੍ਰਿਤਸਰ ਦੇ ਖਾਲਸਾ ਕਾਲਜ ਫਾਰ ਵੂਮੈਨ ਦੇ ਬਾਹਰ ਅੱਜ ਸ਼ਾਮ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ ਹੋ ਗਈ ਅਤੇ ਇਸ ਝੜਪ ਦੌਰਾਨ ਗੋਲੀਬਾਰੀ ਵੀ ਹੋਈ। ਜਿਸ ਵਿੱਚ ਦੋ ਨੌਜਵਾਨ ਜ਼ਖਮੀ ਹੋ ਗਏ ਹਨ। ਕਾਲਜ ਦੇ ਬਾਹਰ ਚੱਲੀਆਂ ਗੋਲੀਆਂ ‘ਚ ਗੋਲੀ ਲੱਗਣ ਦੇ ਨਾਲ ਲਵਪ੍ਰੀਤ ਸਿੰਘ ਅਤੇ ਜੋਬਨਜੀਤ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋਏ, ਜਿਨ੍ਹਾਂ ਨੂੰ ਜਖਮੀਂ ਹਾਲਤ ‘ਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦੌਰਾਨ ਜੇਰੇ ਇਲਾਜ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ ਜਦਕਿ ਜੋਬਨਜੀਤ ਸਿੰਘ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਕੋਈ ਗੈਂਗ ਵਾਰ ਨਹੀਂ ਹੈ ਅਤੇ ਫਿਲਹਾਲ ਸਥਿਤੀ ਕਾਬੂ ਹੇਠ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਇਹ ਝੜਪ ਕਿਸ ਕਾਰਨ ਹੋਈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਅਜੇ ਤੱਕ ਕਿਸੇ ਗ੍ਰਿਫਤਾਰੀ ਦਾ ਐਲਾਨ ਨਹੀਂ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...