May 31, 2026, 7:10 pm
----------- Advertisement -----------
HomeNewsLatest Newsਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤਣ ਵਾਲੀਆਂ ਤਿੰਨ ਮਹਿਲਾ ਮੁੱਕੇਬਾਜ਼ਾ ਨੂੰ ਮਿਲੇ ਪੀ.ਐਮ ਮੋਦੀ

ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤਣ ਵਾਲੀਆਂ ਤਿੰਨ ਮਹਿਲਾ ਮੁੱਕੇਬਾਜ਼ਾ ਨੂੰ ਮਿਲੇ ਪੀ.ਐਮ ਮੋਦੀ

Published on

----------- Advertisement -----------

ਇਸਤਾਂਬੁਲ ‘ਚ ਹੋਈ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ 52 ਭਾਰ ਵਰਗ ‘ਚ ਸੋਨ ਤਮਗਾ ਜਿੱਤਣ ਵਾਲੀ ਨਿਖਤ ਜ਼ਰੀਨ, ਹਰਿਆਣਾ ਦੀ ਮੁੱਕੇਬਾਜ਼ ਮਨੀਸ਼ਾ ਮੌਨ ਅਤੇ 57 ਅਤੇ 63 ਭਾਰ ਵਰਗ ‘ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਪ੍ਰਵੀਨ ਹੁੱਡਾ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਤਿੰਨਾਂ ਨਾਲ ਕਾਫੀ ਦੇਰ ਤੱਕ ਗੱਲਬਾਤ ਕੀਤੀ। ਦੱਸ ਦਈਏ ਕਿ ਮੁੱਕੇਬਾਜ਼ ਨਿਖਤ ਜ਼ਰੀਨ, ਮਨੀਸ਼ਾ ਮੌਨ ਅਤੇ ਪਰਵੀਨ ਹੁੱਡਾ ਨੂੰ ਪ੍ਰਧਾਨ ਮੰਤਰੀ ਨੇ ਨਿਵਾਸ ‘ਤੇ ਸੱਦਾ ਦਿੱਤਾ ਸੀ।

ਪੀ.ਐਮ ਮੋਦੀ ਨਾਲ ਹੋਈ ਮੁਲਾਕਾਤ ਦੀ ਨਿਖਤ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਫੋਟੋ ਵੀ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਾਲ ਸੈਲਫੀ ਲਈ ਅਤੇ ਟੀ-ਸ਼ਰਟ ‘ਤੇ ਆਟੋਗ੍ਰਾਫ ਵੀ ਲਿਆ। ਨਿਖਤ ਨੇ ਪੀਐਮ ਨੂੰ ਆਪਣਾ ਗੋਲਡ ਮੈਡਲ ਦਿਖਾਇਆ। ਉਨ੍ਹਾਂ ਨੇ ਹੱਥ ‘ਚ ਮੈਡਲ ਲੈ ਕੇ ਪੀਐੱਮ ਨਾਲ ਸੈਲਫੀ ਵੀ ਲਈ। ਪ੍ਰਧਾਨ ਮੰਤਰੀ ਨੇ ਤਿੰਨਾਂ ਮੁੱਕੇਬਾਜ਼ਾਂ ਦੀਆਂ ਟੀ-ਸ਼ਰਟਾਂ ‘ਤੇ ਆਪਣੇ ਆਟੋਗ੍ਰਾਫ ਵੀ ਦਿੱਤੇ। ਨਿਖਤ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਵਿਸ਼ਵ ਚੈਂਪੀਅਨ ਨਿਖਤ ਨੇ ਪੀ ਐਮ ਮੋਦੀ ਨੂੰ ਆਪਣੇ ਮੁੱਕੇਬਾਜ਼ੀ ਦੇ ਦਸਤਾਨੇ ਭੇਟ ਕੀਤੇ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਬੈਂਕਾਕ ਵਿੱਚ ਥਾਮਸ ਕੱਪ ਜਿੱਤਣ ਵਾਲੀ ਟੀਮ ਨੂੰ ਫੋਨ ਕਰ ਕੇ ਉਥੇ ਵਧਾਈ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੂਰੀ ਟੀਮ ਨੂੰ ਆਪਣੇ ਘਰ ਬੁਲਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...