September 13, 2026, 12:41 am
----------- Advertisement -----------
HomeNewsBreaking Newsਪੈਟਰੋਲ ਨਾਲੋਂ ਮਹਿੰਗਾ ਹੋਇਆ ਟਮਾਟਰ, ਅਸਮਾਨ ਨੂੰ ਛੂਹ ਰਹੀਆਂ ਕੀਮਤਾਂ

ਪੈਟਰੋਲ ਨਾਲੋਂ ਮਹਿੰਗਾ ਹੋਇਆ ਟਮਾਟਰ, ਅਸਮਾਨ ਨੂੰ ਛੂਹ ਰਹੀਆਂ ਕੀਮਤਾਂ

Published on

----------- Advertisement -----------

ਟਮਾਟਰ ਦੀ ਕੀਮਤ 77 ਰੁਪਏ ਪ੍ਰਤੀ ਕਿਲੋ ਦੇ ਪੱਧਰ ‘ਤੇ ਪਹੁੰਚ ਗਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਛੱਡ ਕੇ ਬਾਕੀ ਮਹਾਨਗਰਾਂ ‘ਚ ਟਮਾਟਰ ਦੀ ਕੀਮਤ 80 ਰੁਪਏ ਦੇ ਕਰੀਬ ਪਹੁੰਚ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਇਹ ਵਾਧਾ ਟਮਾਟਰਾਂ ਦੀ ਸੰਭਾਵੀ ਘੱਟ ਸਪਲਾਈ ਕਾਰਨ ਹੋਇਆ ਹੈ। ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿੱਚ ਵਾਧੇ ਤੋਂ ਬਾਅਦ ਹੁਣ ਮਹਿੰਗੀਆਂ ਸਬਜ਼ੀਆਂ ਦੀਆਂ ਕੀਮਤਾਂ ਵੀ ਲੋਕਾਂ ਦੀਆਂ ਜੇਬਾਂ ‘ਤੇ ਬੋਝ ਵਧਾ ਰਹੀਆਂ ਹਨ। ਹੁਣ ਤਾਂ ਲੋਕਾਂ ਦੇ ਘਰਾਂ ਵਿੱਚ ਬਣੀਆਂ ਸਬਜ਼ੀਆਂ ਵਿੱਚ ਵੀ ਟਮਾਟਰ ਨਾਂਹ ਦੇ ਬਰਾਬਰ ਹੋ ਗਿਆ ਹੈ। ਜੀ ਹਾਂ, ਸਰਕਾਰੀ ਅੰਕੜਿਆਂ ਦੇ ਅਨੁਸਾਰ, ਦਿੱਲੀ ਨੂੰ ਛੱਡ ਕੇ ਮਹਾਨਗਰਾਂ ਵਿੱਚ ਟਮਾਟਰ ਦੀਆਂ ਪ੍ਰਚੂਨ ਕੀਮਤਾਂ ਵਿੱਚ ਇੱਕ ਮਹੀਨਾ ਪਹਿਲਾਂ ਦੇ ਮੁਕਾਬਲੇ ਬੁੱਧਵਾਰ ਨੂੰ 77 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ।
ਵਪਾਰੀਆਂ ਅਤੇ ਮਾਹਰਾਂ ਨੇ ਪ੍ਰਚੂਨ ਕੀਮਤਾਂ ਵਿੱਚ ਵਾਧੇ ਦਾ ਕਾਰਨ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਰਗੇ ਪ੍ਰਮੁੱਖ ਉਤਪਾਦਕ ਰਾਜਾਂ ਤੋਂ ਸਪਲਾਈ ਵਿੱਚ ਸੰਭਾਵਿਤ ਕਮੀ ਨੂੰ ਮੰਨਿਆ ਹੈ। ਖਪਤਕਾਰ ਮਾਮਲਿਆਂ ਦੇ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੋਲਕਾਤਾ ‘ਚ ਟਮਾਟਰ ਦੀ ਪ੍ਰਚੂਨ ਕੀਮਤ 30 ਅਪ੍ਰੈਲ ਨੂੰ 25 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 30 ਅਪ੍ਰੈਲ ਨੂੰ 77 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਮੁੰਬਈ ਵਿਚ ਵੀ ਟਮਾਟਰ ਦੀ ਪ੍ਰਚੂਨ ਕੀਮਤ 1 ਮਈ ਨੂੰ 36 ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਵਧ ਕੇ 1 ਜੂਨ ਨੂੰ 74 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ, ਜਦਕਿ ਚੇਨਈ ਵਿਚ ਇਹ 47 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 62 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।
ਹਾਲਾਂਕਿ, ਦਿੱਲੀ ਵਿੱਚ ਟਮਾਟਰ ਦੀ ਪ੍ਰਚੂਨ ਕੀਮਤ 39 ਰੁਪਏ ਪ੍ਰਤੀ ਕਿਲੋ ਸੀ, ਜੋ ਕਿ ਜੂਨ ਤੋਂ ਪਹਿਲਾਂ 30 ਰੁਪਏ ਪ੍ਰਤੀ ਕਿਲੋ ਸੀ। ਚਾਰ ਸ਼ਹਿਰਾਂ ਪੋਰਟ ਬਲੇਅਰ, ਸ਼ਿਲਾਂਗ, ਕੋਟਾਯਮ, ਪਠਾਨਮਥਿੱਟਾ ‘ਚ ਬੁੱਧਵਾਰ ਨੂੰ ਟਮਾਟਰ ਦੀਆਂ ਪ੍ਰਚੂਨ ਕੀਮਤਾਂ 100 ਰੁਪਏ ਪ੍ਰਤੀ ਕਿਲੋ ਤੋਂ ਉੱਪਰ ਚੱਲ ਰਹੀਆਂ ਸਨ।
ਅੰਕੜਿਆਂ ਦੇ ਅਨੁਸਾਰ, ਪ੍ਰਮੁੱਖ ਉਤਪਾਦਕ ਰਾਜਾਂ ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਮਹਾਰਾਸ਼ਟਰ ਵਿੱਚ ਪ੍ਰਚੂਨ ਕੀਮਤਾਂ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਕਈ ਸ਼ਹਿਰਾਂ ਵਿੱਚ ਇਹ 50 ਤੋਂ 100 ਰੁਪਏ ਪ੍ਰਤੀ ਕਿਲੋ ਦੇ ਵਿਚਕਾਰ ਚੱਲ ਰਿਹਾ ਹੈ। ਵਪਾਰੀਆਂ ਅਤੇ ਮਾਹਰਾਂ ਨੇ ਆਂਧਰਾ ਪ੍ਰਦੇਸ਼ ਅਤੇ ਕਰਨਾਟਕ ਵਰਗੇ ਪ੍ਰਮੁੱਖ ਉਤਪਾਦਕ ਰਾਜਾਂ ਤੋਂ ਸਪਲਾਈ ਵਿੱਚ ਸੰਭਾਵਿਤ ਕਮੀ ਨੂੰ ਪ੍ਰਚੂਨ ਕੀਮਤਾਂ ਵਿੱਚ ਵਾਧੇ ਦਾ ਕਾਰਨ ਦੱਸਿਆ ਹੈ। ਬੁੱਧਵਾਰ ਨੂੰ ਟਮਾਟਰਾਂ ਦੀ ਔਸਤ ਆਲ ਇੰਡੀਆ ਪ੍ਰਚੂਨ ਕੀਮਤ 77 ਫੀਸਦੀ ਵਧ ਕੇ 52.30 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ, ਜੋ ਮਹੀਨਾ ਪਹਿਲਾਂ ਦੀ ਮਿਆਦ ਦੇ 29.5 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...