July 21, 2026, 9:48 am
----------- Advertisement -----------
HomeNewsEntertainmentਤਮੰਨਾ ਭਾਟੀਆ ਨੇ ਫ਼ਿਲਮ 'ਜੁਗ ਜੁਗ ਜੀਓ' ਦੇ ਗੀਤ 'ਤੇ ਕੀਤਾ ਜ਼ਬਰਦਸਤ...

ਤਮੰਨਾ ਭਾਟੀਆ ਨੇ ਫ਼ਿਲਮ ‘ਜੁਗ ਜੁਗ ਜੀਓ’ ਦੇ ਗੀਤ ‘ਤੇ ਕੀਤਾ ਜ਼ਬਰਦਸਤ ਡਾਂਸ, ਦੇਖੋ ਖੂਬਸੂਰਤ ਵੀਡੀਓ

Published on

----------- Advertisement -----------

ਅਨਿਲ ਕਪੂਰ, ਵਰੁਣ ਧਵਨ, ਕਿਆਰਾ ਅਡਵਾਨੀ ਅਤੇ ਨੀਤੂ ਕਪੂਰ ਵਰਗੇ ਸਿਤਾਰਿਆਂ ਵਾਲੀ ਫਿਲਮ ਜੁਗ ਜੁਗ ਜੀਓ ਆਪਣੀ ਰਿਲੀਜ਼ ਤੋਂ ਪਹਿਲਾਂ ਹੀ ਕਾਫੀ ਧੂਮ ਮਚਾ ਰਹੀ ਹੈ। ਇਸ ਕਾਮੇਡੀ ਫੈਮਿਲੀ ਡਰਾਮੇ ਦਾ ਪਹਿਲਾ ਗੀਤ ਲੋਕਾਂ ਵਿੱਚ ਕਾਫੀ ਮਸ਼ਹੂਰ ਹੋ ਰਿਹਾ ਹੈ। ਅਸੀਂ ਗੱਲ ਕਰ ਰਹੇ ਹਾਂ ਪੰਜਾਬੀ ਗੀਤ ਦੀ, ਜਿਸ ਨੇ ਮਸ਼ਹੂਰ ਹਸਤੀਆਂ ਨੂੰ ਪ੍ਰਸ਼ੰਸਕਾਂ ਨਾਲ ਨੱਚਣ ਲਈ ਮਜਬੂਰ ਕਰ ਦਿੱਤਾ ਹੈ। ਹੁਣ ਇਸ ਲਿਸਟ ਵਿੱਚ ਅਦਾਕਾਰਾ ਤਮੰਨਾ ਭਾਟੀਆ ਅਤੇ ਅਦਾਕਾਰਾ ਧੇਰੀਆ ਦਾ ਨਾਂ ਵੀ ਜੁੜ ਗਿਆ ਹੈ। ਵੀਡੀਓ ਵਿੱਚ, ਦੋਵੇਂ ਸਿਤਾਰੇ ਕੈਜ਼ੂਅਲ ਪਹਿਰਾਵੇ ਵਿੱਚ, ਗਾਣੇ ਵਿੱਚ ਖੁਸ਼ੀ ਨਾਲ ਝੁਕਦੇ ਹੋਏ ਅਤੇ ਆਸਾਨੀ ਨਾਲ ਹੁੱਕ ਸਟੈਪ ਕਰਦੇ ਦਿਖਾਈ ਦੇ ਰਹੇ ਹਨ। ਤਮੰਨਾ ਨੇ ਇਹ ਵੀਡੀਓ ਆਪਣੇ ਇੰਸਟਾਗ੍ਰਾਮ ‘ਤੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਹੈ।

ਪ੍ਰਸ਼ੰਸਕਾਂ ਵੱਲੋ ਇਸ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ। ਦੱਸ ਦਈਏ ਇਹ ਗੀਤ ਪਾਕਿਸਤਾਨੀ ਗੀਤ ‘ਨੱਚ ਪੰਜਾਬਣ’ ਦਾ ਰੀਮਿਕਸ ਹੈ। ਕਿਆਰਾ ਅਤੇ ਵਰੁਣ ਦੀ ਬਿਹਤਰੀਨ ਕੈਮਿਸਟਰੀ ਵੀ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਨੀਤੂ ਵੀ ਅਨਿਲ ਨਾਲ ਖਾਸ ਬਾਂਡ ਸ਼ੇਅਰ ਕਰਦੀ ਨਜ਼ਰ ਆ ਰਹੀ ਹੈ। ਸਾਰੇ ਕਲਾਕਾਰਾਂ ਦਾ ਸਾਈਲਿਸ਼ ਅੰਦਾਜ਼ ਵੀ ਦੇਖਣ ਨੂੰ ਮਿਲ ਰਿਹਾ ਹੈ। ਵਰੁਣ ਧਵਨ, ਮਨੀਸ਼ ਪਾਲ, ਨੀਤੂ ਕਪੂਰ, ਕਿਆਰਾ ਅਡਵਾਨੀ, ਪ੍ਰਜਾਕਤਾ ਕੋਲੀ ਅਤੇ ਅਨਿਲ ਕਪੂਰ ਦਾ ਜਬਰਦਸਤ ਡਾਂਸ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ, ਜ਼ਾਹਰਾ ਐੱਸ ਖਾਨ, ਤਨਿਸ਼ਕ ਬਾਗਚੀ ਅਤੇ ਰੋਮੀ ਨੇ ਗਾਇਆ ਹੈ। ਗਿੱਪੀ ਗਰੇਵਾਲ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਨੇ, ਜਿਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ। ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਬਾਲੀਵੁੱਡ ਫ਼ਿਲਮ Cocktail ‘ਚ ਅੰਗਰੇਜ਼ੀ ਬੀਟ ਗੀਤ ਦੇ ਨਾਲ ਵਾਹ ਵਾਹੀ ਖੱਟ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...