July 27, 2026, 3:46 am
----------- Advertisement -----------
HomeNewsLatest Newsਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਾਣੀ ਦੁੱਧ ਉਤਪਾਦਕ ਕੰਪਨੀ ਦਾ ਦੌਰਾ

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਾਣੀ ਦੁੱਧ ਉਤਪਾਦਕ ਕੰਪਨੀ ਦਾ ਦੌਰਾ

Published on

----------- Advertisement -----------

ਪਟਿਆਲਾ:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਸਥਿਤ ਬਾਣੀ ਦੁੱਧ ਉਤਪਾਦਕ ਕੰਪਨੀ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਇੱਕ ਸਫ਼ਲ ‘ਕਿਸਾਨ ਉਤਪਾਦਕ ਸੰਸਥਾ’ (ਐਫ.ਪੀ.ਓ) ਵਾਲੇ ਮਾਡਲ ਦਾ ਜਾਇਜ਼ਾ ਲਿਆ। ਸਪੀਕਰ ਕੁਲਤਾਰ ਸੰਧਵਾਂ ਨੇ ਸੂਬੇ ਦੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀਆਂ ‘ਕਿਸਾਨ ਉਤਪਾਦਕ ਸੰਸਥਾਵਾਂ’ ਬਣਾ ਕੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ‘ਚ ਸਹਾਇਤਾ ਕਰਨ ਲਈ ਅੱਗੇ ਆਉਣ। ਇਸ ਮੌਕੇ ਉਨ੍ਹਾਂ ਨੇ ਬਾਣੀ ਦੁੱਧ ਉਤਪਾਦਕ ਕੰਪਨੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਨਰਿੰਦਰ ਬਾਗਾ ਅਤੇ ਦੁੱਧ ਇਕੱਤਰਣ ਮੁਖੀ ਡਾ. ਨਵਦੀਪ ਧੰਮ ਤੋਂ ਐਫ.ਪੀ.ਓ. ਬਾਣੀ ਬਾਬਤ ਸਮੁਚੀ ਜਾਣਕਾਰੀ ਹਾਸਲ ਕੀਤੀ।

ਸਪੀਕਰ ਸੰਧਵਾ ਨੇ ਕਿਹਾ ਕਿ ਪੰਜਾਬ ਲਈ ਹੁਣ ਇਹ ਖੁਸ਼ੀ ਦੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ, ਰਾਜ ਨੂੰ ਰੰਗਲਾ ਪੰਜਾਬ ਬਣਾਉਣ ਦੀ ਯੋਜਨਾ ‘ਤੇ ਸਫ਼ਲਤਾ ਪੂਰਵਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਬਾਣੀ ਦੁੱਧ ਉਦਪਾਦਕ ਕੰਪਨੀ, ਜੋ ਕਿ ਐਫ.ਪੀ.ਓਜ਼ ਦਾ ਇੱਕ ਸਫ਼ਲ ਮਾਡਲ ਹੈ, ਦੀ ਤਰ੍ਹਾਂ ਅਜਿਹੀਆਂ ਹੋਰ ਐਫ.ਪੀ.ਓਜ਼ ਦਾ ਗਠਨ ਕਰਕੇ ਪੰਜਾਬ ਦਾ ਭਵਿੱਖ ਉਜਵਲ ਬਣਾਇਆ ਜਾਵੇਗਾ।
ਸੰਧਵਾਂ ਨੇ ਕਿਹਾ ਕਿ ਸਾਡੇ ਕਿਸਾਨਾਂ ਨੂੰ ਆਪਣੇ ਉਤਪਾਦਨ ਦੀ ਢੰਗ ਨਾਲ ਮਾਰਕੀਟਿੰਗ ਤੇ ਇਸ ਨੂੰ ਗਾਹਕ ਤੱਕ ਲੈਕੇ ਜਾਣ ਦੀ ਕਲਾ ਸਿੱਖਣ ਦੀ ਲੋੜ ਹੈ। ਇਸ ਕੰਮ ਲਈ ਐਫ.ਪੀ.ਓ. (ਕਿਸਾਨ ਉਤਪਾਦਕ ਸੰਸਥਾ) ਮਾਡਲ, ਕਿਸਾਨਾਂ ਦੀ ਮਦਦ ਕਰ ਸਕਦਾ ਹੈ, ਜਿਸ ਲਈ ਕਿਸਾਨ ਆਪਣੀਆਂ ਐਫ.ਪੀ.ਓਜ ਬਣਾਉਣ, ਜਿਸ ਨਾਲ ਕਿਸਾਨ ਖੁਦਕੁਸ਼ੀਆਂ ਤੋਂ ਵੀ ਬਚਣਗੇ ਅਤੇ ਸਾਡੀ ਅਗਲੀ ਪੀੜ੍ਹੀ, ਸਾਡੇ ਨੌਜਵਾਨਾਂ ਦੇ ਬਾਹਰ ਜਾਣ ‘ਤੇ ਵੀ ਰੋਕ ਲੱਗੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...