September 16, 2026, 12:56 am
----------- Advertisement -----------
HomeNewsPunjabਸਾਂਝੇ ਅਧਿਆਪਕ ਮੋਰਚੇ ਵੱਲੋਂ ਵੱਖ-ਵੱਖ ਮਸਲਿਆਂ ਸਬੰਧੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

ਸਾਂਝੇ ਅਧਿਆਪਕ ਮੋਰਚੇ ਵੱਲੋਂ ਵੱਖ-ਵੱਖ ਮਸਲਿਆਂ ਸਬੰਧੀ ਸਿੱਖਿਆ ਅਧਿਕਾਰੀਆਂ ਨਾਲ ਮੀਟਿੰਗ

Published on

----------- Advertisement -----------

ਐੱਸ ਐੱਸ ਨਗਰ, ਮੋਹਾਲੀ : ਸਾਂਝੇ ਅਧਿਆਪਕ ਮੋਰਚੇ ਦੀ ਸੂਬਾਈ ਵਫਦ ਵੱਲੋਂ ਅਧਿਆਪਕਾਂ ਦੇ ਵੱਖ-ਵੱਖ ਮਸਲਿਆਂ ਸਬੰਧੀ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ), ਸਹਾਇਕ ਡਾਇਰੈਕਟਰ ਆਈ.ਸੀ.ਟੀ. ਅਤੇ ਹੋਰਨਾਂ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ।
ਇਸ ਸਬੰਧੀ ਵਧੇਰੇ ਗੱਲਬਾਤ ਕਰਦਿਆਂ ਨੇ ਦੱਸਿਆ ਗਿਆ ਕਿ ਬਦਲੀਆਂ ਸਬੰਧੀ ਡੀਪੀਆਈ (ਸੈ ਸਿ) ਦੀ ਗੈਰ ਮੌਜੂਦਗੀ ਵਿੱਚ ਸਹਾਇਕ ਡਾਇਰੈਕਟਰ ਆਈ.ਸੀ.ਟੀ. ਗੁਰਜੋਤ ਸਿੰਘ ਨਾਲ ਮੁਲਾਕਾਤ ਹੋਈ, ਜਿਸ ਵਿੱਚ ਬਦਲੀਆਂ ਸਬੰਧੀ ਸਿੱਖਿਆ ਮੰਤਰੀ ਨੂੰ ਦਿੱਤੇ ਸੁਝਾਵਾਂ ਨੂੰ ਮੰਨ ਕੇ ਦੁਬਾਰਾ ਪੋਰਟਲ ਖੋਲ੍ਹਣ‌ ‘ਤੇ ਜ਼ੋਰ ਦਿੱਤਾ ਗਿਆ। ਜਿਸ ਸਬੰਧੀ ਸਿੱਖਿਆ ਮੰਤਰੀ ਵੱਲੋਂ ਜਲਦ ਫੈਸਲਾ ਲੈਣ ਦਾ ਭਰੋਸਾ ਮਿਲਿਆ। ਕੰਪਿਊਟਰ ਅਧਿਆਪਕਾਂ ਦੀ ਤਨਖਾਹ ਸਬੰਧੀ ਕੋਈ ਮੁਸ਼ਕਿਲ ਨਾ ਆਉਣ ਦੇਣ ਦੀ ਗੱਲ ਕਹੀ ਗਈ।


ਪ੍ਰਿੰਸੀਪਲਾਂ/ ਹੈੱਡਮਾਸਟਰਾਂ ਨੂੰ ਡੀ.ਡੀ.ਓ. ਪਾਵਰਾਂ ਜਾਰੀ ਕਰਨ ਸਬੰਧੀ ਡੀ.ਪੀ.ਆਈ. (ਸੈ. ਸਿ.) ਦੇ ਦਫ਼ਤਰ ਵਿੱਚ ਮੌਜੂਦ ਅਧਿਕਾਰੀਆਂ ਨੇ ਦੱਸਿਆ ਕਿ ਨਵੇਂ ਸਿੱਖਿਆ ਸਕੱਤਰ ਨੂੰ ਇਸ ਸਬੰਧੀ ਫਾਇਲ ਭੇਜੀ ਜਾ ਚੁੱਕੀ ਹੈ, ਜਿਸ ਦੇ ਜਲਦ ਜਾਰੀ ਹੋਣ ਦੀ ਉਮੀਦ ਹੈ। ਪਿਕਟਸ ਸੁਸਾਇਟੀ ਅਧੀਨ ਰੈਗੂਲਰ-ਕਨਫਰਮਡ ਕੰਪਿਊਟਰ ਫੈਕਲਟੀ ਨੂੰ ਪੂਰੇ ਲਾਭਾਂ ਸਹਿਤ ਸਿੱਖਿਆ ਵਿਭਾਗ ਵਿੱਚ ਮਰਜ ਕਰਨ, ਛੇਵੇਂ ਤਨਖਾਹ ਕਮਿਸ਼ਨ ਅਨੁਸਾਰ ਤਨਖਾਹ ਫਿਕਸ ਕਰਨ, ਕੋਵਿਡ ਡਿਊਟੀ ਦੌਰਾਨ ਜਾਨ ਵਾਰ ਚੁੱਕੇ ਕੰਪਿਊਟਰ ਅਧਿਆਪਕਾਂ ਦੇ ਵਾਰਸਾਂ ਨੂੰ ਤਰਸ ਆਧਾਰ ‘ਤੇ ਨੌਕਰੀ ਅਤੇ ਹੋਰ ਸਹੂਲਤਾਂ ਦੇਣ ਸਬੰਧੀ ਮੰਗ ਪੱਤਰ ਦਿੱਤਾ ਗਿਆ। ਐਸ ਐਲ ਏ ਅਸਾਮੀ ਦਾ ਨਾਮ ਸੀਨੀਅਰ ਲੈਬਾਰਟਰੀ ਅਟੈਂਡੰਟ ਤੋਂ ਸੀਨੀਅਰ ਲੈਬਾਰਟਰੀ ਅਸਿਸਟੈਂਟ ਕਰਨ, ਮੈਡੀਕਲ ਛੁੱਟੀ ‘ਤੇ ਪੰਦਰਾਂ ਦਿਨਾਂ ਦੀ ਲਗਾਈ ਸ਼ਰਤ ਨੂੰ ਹਟਾਉਣ, ਬੀ.ਪੀ.ਈ.ਓ. ਦਫ਼ਤਰਾਂ ਵਿਚ ਕਿਤਾਬਾਂ ਦੀ ਵੰਡ ਤੇ ਲਗਾਏ ਐਸ ਐਲ ਏ ਕਰਮਚਾਰੀਆਂ ਨੂੰ ਹਟਾਉਣ ਦੀ ਮੰਗ ‘ਤੇ ਚਰਚਾ ਕੀਤੀ ਗਈ।

ਇਸ ਤੋਂ ਬਾਅਦ ਮੋਰਚੇ ਦੀ ਮੀਟਿੰਗ ਡੀ.ਪੀ.ਆਈ. (ਐ ਸਿ) ਸ੍ਰੀਮਤੀ ਹਰਿੰਦਰ ਕੌਰ ਨਾਲ ਹੋਈ। ਜਿਸ ਦੌਰਾਨ ਪ੍ਰਾਇਮਰੀ ਤੋਂ ਮਾਸਟਰ ਕਾਡਰ ਪ੍ਰਮੋਸ਼ਨਾਂ ਤੁਰੰਤ ਕਰਨ ਸਬੰਧੀ ਦਲੀਲ ਨਾਲ ਗੱਲ ਰੱਖੀ ਗਈ, ਜਿਸ ‘ਤੇ ਡੀ.ਪੀ.ਆਈ. ਨੇ ਸੀਨੀਆਰਤਾ ਸੂਚੀ ਦਰੁਸਤ ਕਰਕੇ ਪ੍ਰਮੋਸ਼ਨਾਂ ਜਲਦ ਕਰਨ ‘ਤੇ ਸਹਿਮਤੀ ਦਿੱਤੀ। ਪਿਛਲੇ ਸਾਲ ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਤੁਰੰਤ ਫਾਰਗ ਕਰਨ ਦੀ ਮੰਗ ਤੇ ਡੀਪੀਆਈ ਵਲੋਂ ਇਹ ਮਸਲਾ ਜਲਦ ਹੀ ਹੱਲ ਕਰਨ ਦਾ ਭਰੋਸਾ ਦਿਵਾਇਆ। 6635 ਈਟੀਟੀ ਅਧਿਆਪਕਾਂ ਨੂੰ ਤੁਰੰਤ ਨਿਯੁਕਤੀ ਪੱਤਰ ਸੌਂਪੇ ਜਾਣ ਦੀ ਮੰਗ ਨਾਲ ਸਹਿਮਤ ਹੁੰਦਿਆਂ, ਜਲਦੀ ਹੀ ਨਿਯੁਕਤੀਆਂ ਕਰਨ ਦਾ ਭਰੋਸਾ ਦਿੱਤਾ। ਪ੍ਰੋਬੇਸ਼ਨ ਪੀਰੀਅਡ ਇਕ ਸਾਲ ਦਾ ਕਰਨ ਦੀ ਮੰਗ ਨੂੰ ਸਰਕਾਰ ਪੱਧਰ ਤੱਕ ਪੁੱਜਦਾ ਕੀਤਾ ਜਾਵੇਗਾ। ਹੈਡ ਟੀਚਰ/ਸੈਟਰ ਹੈਡ ਟੀਚਰ ਦੀ ਪ੍ਰਮੋਸ਼ਨ ਤੋਂ ਡੀਬਾਰ ਹੋਇਆ ਅਧਿਆਪਕ ਮਾਸਟਰ ਕਾਡਰ ਪ੍ਰਮੋਸ਼ਨ ਦੇ ਯੋਗ ਹੋਵੇਗਾ।
ਬੀਪੀਈਓਜ਼ ਦੀਆਂ ਪ੍ਰਮੋਸ਼ਨਾਂ ਜਲਦ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ। ਬੀ.ਪੀ.ਈ.ਓ. ਦਫ਼ਤਰਾਂ ਵਿੱਚ ਸ਼ਿਫਟ ਕੀਤੇ 228 ਪੀ ਟੀ ਆਈਜ਼ ਨੂੰ ਪਿੱਤਰੀ ਮਿਡਲ ਸਕੂਲਾਂ ਵਿਚ ਵਾਪਸ ਭੇਜਣ ਅਤੇ ਗਰਮੀ ਦੀਆਂ ਛੁੱਟੀਆਂ ਲਾਗੂ ਕਰਨ ਦੀ ਮੰਗ ਵੀ ਰੱਖੀ ਗਈ। ਈਟੀਟੀ ਤੋਂ ਹੈੱਡ ਟੀਚਰ ਤੇ ਹੈੱਡ ਟੀਚਰ ਤੋਂ ਸੈਂਟਰ ਹੈੱਡ ਟੀਚਰ ਸਬੰਧੀ ਮੁੱਦੇ ਤੇ ਡੀਪੀਆਈ ਨੇ ਪੈਂਡਿੰਗ ਜ਼ਿਲਿਆਂ ਨੂੰ ਤੁਰੰਤ ਪੱਤਰ ਲਿਖ ਕੇ ਜਵਾਬ ਮੰਗਣ ਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇਸ ਉਪਰੰਤ ਡੀਜੀਐਸਈ/ਸਕੱਤਰ ਸਕੂਲ ਸਿੱਖਿਆ ਦੇ ਦਫਤਰ ਵਿੱਚ ਬਦਲੀਆਂ ਸਬੰਧੀ ਸੁਝਾਅ ਲਿਖਤੀ ਰੂਪ ਵਿੱਚ ਦਿੱਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...