ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦਈਏ ਕਿ ਕਾਂਗਰਸ ਚਾਹੁੰਦੀ ਸੀ ਕਿ ਮੂਸੇਵਾਲਾ ਦੇ ਪਿਤਾ ਸੰਗਰੂਰ ਤੋਂ ਚੋਣ ਲੜਨ। ਕਾਂਗਰਸ ਨੇ ਸਾਰੀਆਂ ਪਾਰਟੀਆਂ ਨੂੰ ਉਨ੍ਹਾਂ ਦਾ ਸਮਰਥਨ ਕਰਨ ਦੀ ਅਪੀਲ ਵੀ ਕੀਤੀ ਸੀ। ਪਰ ਅੱਜ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ।
ਮੂਸੇਵਾਲਾ ਦੇ ਪਿਤਾ ਜੀ ਨੇ ਕਿਹਾ ਕਿ ਮੇਰੇ ਪੁੱਤਰ ਦੀ ਚਿਖਾ ਦੀ ਅੱਗ ਵੀ ਠੰਢੀ ਨਹੀਂ ਹੋਈ। ਮੇਰਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ। ਸੋਸ਼ਲ ਮੀਡੀਆ ‘ਤੇ ਅਫਵਾਹਾਂ ਫੈਲ ਰਹੀਆਂ ਹਨ, ਉਨ੍ਹਾਂ ‘ਤੇ ਵਿਸ਼ਵਾਸ ਨਾ ਕਰੋ। ਇਹ ਗੱਲ ਉਨ੍ਹਾਂ ਚੰਡੀਗੜ੍ਹ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਕਹੀ। ਉਨ੍ਹਾਂ ਦੱਸਿਆ ਕਿ 8 ਜੂਨ ਨੂੰ ਮੂਸੇਵਾਲਾ ਦਾ ਭੋਗ ਹੈ।
ਜ਼ਿਕਰਯੋਗ ਹੈ ਕਿ ਇਹ ਮੰਗ ਸਭ ਤੋਂ ਪਹਿਲਾਂ ਪਦਮ ਭੂਸ਼ਣ ਖੇਤੀ ਅਰਥ ਸ਼ਾਸਤਰੀ ਡਾ: ਸਰਦਾਰਾ ਸਿੰਘ ਜੌਹਲ ਨੇ ਕੀਤੀ ਸੀ ਜਿਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਹ ਡਾਕਟਰ ਜੌਹਲ ਦੀ ਗੱਲ ਦਾ ਸਮਰਥਨ ਕਰਦੇ ਹਨ।
----------- Advertisement -----------
ਸਿੱਧੂ ਮੂਸੇਵਾਲਾ ਦੇ ਪਿਤਾ ਨੇ ਚੋਣ ਲੜਨ ਤੋਂ ਕੀਤੀ ਕੋਰੀ ਨਾਂਹ
Published on
----------- Advertisement -----------
----------- Advertisement -----------












