June 8, 2026, 5:04 pm
----------- Advertisement -----------
HomeNewsLatest Newsਉੱਤਰ ਪ੍ਰਦੇਸ਼: ਪਟਾਕਾ ਫੈਕਟਰੀ 'ਚ ਧਮਾਕਾ, 9 ਦੀ ਮੌਤ, ਦਰਜਨ ਤੋਂ ਵੱਧ...

ਉੱਤਰ ਪ੍ਰਦੇਸ਼: ਪਟਾਕਾ ਫੈਕਟਰੀ ‘ਚ ਧਮਾਕਾ, 9 ਦੀ ਮੌਤ, ਦਰਜਨ ਤੋਂ ਵੱਧ ਜ਼ਖਮੀ

Published on

----------- Advertisement -----------

ਹਾਪੁੜ ਦੇ ਧੌਲਾਨਾ ‘ਚ ਪਟਾਕਾ ਫੈਕਟਰੀ ‘ਚ ਜ਼ਬਰਦਸਤ ਧਮਾਕਾ ਹੋਇਆ, ਜਿਸ ‘ਚ 9 ਮਜ਼ਦੂਰਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦਰਜਨ ਤੋਂ ਵੱਧ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਸਫਦਰਜੰਗ ਅਤੇ ਮੇਰਠ ਭੇਜਿਆ ਗਿਆ ਹੈ। ਬਾਰੂਦ ‘ਚ ਧਮਾਕਾ ਹੋਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਨੇ ਬਚਾਅ ਕਾਰਜ ਸ਼ੁਰੂ ਕੀਤਾ।
ਮੌਕੇ ‘ਤੇ ਪਹੁੰਚੇ ਆਈਜੀ ਪ੍ਰਵੀਨ ਕੁਮਾਰ ਨੇ ਕਿਹਾ, ‘ਉਦਯੋਗਿਕ ਇਕਾਈ ‘ਚ ਧਮਾਕਾ ਹੋਇਆ ਹੈ। ਫੈਕਟਰੀ ਵੱਲੋਂ ਇਲੈਕਟ੍ਰਾਨਿਕ ਉਪਕਰਨਾਂ ਲਈ ਲਾਇਸੈਂਸ ਪ੍ਰਾਪਤ ਕੀਤਾ ਗਿਆ ਸੀ। ਪਰ ਇਥੇ ਪਟਾਕੇ ਬਣਾਉਣ ਦੀ ਗੱਲ ਸਾਹਮਣੇ ਆਈ ਹੈ। ਇਸ ਵਿੱਚ ਕਿਹੜੀਆਂ ਸ਼ਰਤਾਂ ਦੀ ਉਲੰਘਣਾ ਹੋਈ ਹੈ, ਇਸ ਦੀ ਜਾਂਚ ਕੀਤੀ ਜਾਵੇਗੀ। ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਹ ਹਾਦਸਾ ਦੁਪਹਿਰ ਤਿੰਨ ਵਜੇ ਰੂਹੀ ਕਰੈਕਰਜ਼ ਫੈਕਟਰੀ ‘ਚ ਵਾਪਰਿਆ। ਫਿਲਹਾਲ ਅਧਿਕਾਰੀ ਜ਼ਖਮੀਆਂ ਅਤੇ ਲਾਸ਼ਾਂ ਨੂੰ ਫੈਕਟਰੀ ‘ਚੋਂ ਬਾਹਰ ਕੱਢਣ ‘ਚ ਲੱਗੇ ਹੋਏ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਧਮਾਕਾ ਪਟਾਕਿਆਂ ਦੇ ਮਿਸ਼ਰਣ ‘ਚ ਹੋਇਆ।
ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਦੇ ਦਫਤਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਲਿਖਿਆ ਗਿਆ, ‘ਮੁੱਖ ਮੰਤਰੀ ਯੋਗੀ ਨੇ ਹਾਪੁੜ ਜ਼ਿਲੇ ‘ਚ ਸਥਿਤ ਇਕ ਫੈਕਟਰੀ ‘ਚ ਬੁਆਇਲਰ ਫਟਣ ਨਾਲ ਹੋਏ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਛੜੀਆਂ ਰੂਹਾਂ ਦੀ ਸ਼ਾਂਤੀ ਦੀ ਕਾਮਨਾ ਕਰਦੇ ਹੋਏ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...