ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਦੇ ਚਾਰ ਆਗੂ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਰਾਜ ਕੁਮਾਰ ਵੇਰਕਾ, ਗੁਰਪ੍ਰੀਤ ਕਾਂਗੜ ਅਤੇ ਸੁੰਦਰ ਸ਼ਾਮ, ਕੇਵਲ ਸਿੰਘ ਢਿੱਲੋਂ ਭਾਜਪਾ ਵਿੱਚ ਸ਼ਾਮਲ ਹੋਏ। ਇਨ੍ਹਾਂ ਆਗੂਆਂ ਨੂੰ ਚੰਡੀਗੜ੍ਹ ਵਿਖੇ ਪਾਰਟੀ ‘ਚ ਸ਼ਾਮਲ ਕਰਵਾਇਆ ਗਿਆ ਹੈ। ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਭਾਜਪਾ ਆਗੂ ਸੁਨੀਲ ਜਾਖੜ ਅਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਡਾ. ਰਾਜ ਕੁਮਾਰ ਵੇਰਕਾ, ਸਾਬਕਾ ਕਾਂਗਰਸੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਸ਼ਾਮਲ ਸਨ।
ਕਾਂਗਰਸ ਦੇ ਸਾਬਕਾ ਕੈਬਿਨਟ ਮੰਤਰੀਆਂ ਦੇ ਅੱਜ ਭਾਜਪਾ ‘ਚ ਸ਼ਾਮਲ ਹੋਣ ‘ਤੇ ਬੋਲਦਿਆਂ ਹਾਲ ਹੀ ਵਿਚ ਕਾਂਗਰਸ ਛੱਡ ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਨੂੰ ਦੇਖਣਾ ਚਾਹੀਦਾ ਹੈ ਕਿ ਉਸ ਦੇ ਤਜਰਬੇਕਾਰ ਆਗੂ ਅਤੇ ਵਰਕਰ ਪਾਰਟੀ ਕਿਉ ਛੱਡ ਰਹੇ ਹਨ। ਜੇ ਉਹ (ਕਾਂਗਰਸ ਵਾਲੇ) ਦੇਸ਼ ਪ੍ਰਤੀ ਆਪਣੀ ਵਫ਼ਾਦਾਰੀ ਦਾ ਵਾਅਦਾ ਨਹੀਂ ਕਰ ਸਕਦੇ ਅਤੇ ਪਾਰਟੀ ਦੀਆਂ ਕਮੀਆਂ ਨੂੰ ਦੂਰ ਨਹੀ ਕਰ ਸਕਦੇ ਤਾਂ ਉਹ ਵਿਰੋਧੀ ਧਿਰ ਦਾ ਰੁਤਬਾ ਵੀ ਗੁਆ ਸਕਦੇ ਹਨ|
----------- Advertisement -----------
ਕਾਂਗਰਸੀਆਂ ਦੇ ਭਾਜਪਾ ‘ਚ ਸ਼ਾਮਿਲ ਹੋਣ ‘ਤੇ ਸੁਨੀਲ ਜਾਖੜ ਦਾ ਬਿਆਨ ਆਇਆ ਸਾਹਮਣੇ
Published on
----------- Advertisement -----------
----------- Advertisement -----------












