June 25, 2026, 4:34 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਪੁਲਿਸ ਕਰਮੀ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

ਅੰਮ੍ਰਿਤਸਰ ‘ਚ ਪੁਲਿਸ ਕਰਮੀ ਨੇ ਖੁਦ ਨੂੰ ਮਾਰੀ ਗੋਲੀ, ਹਾਲਤ ਗੰਭੀਰ

Published on

----------- Advertisement -----------

ਛੇਹਰਟਾ, 5 ਜੂਨ 2022 – ਪੁਲਿਸ ਥਾਣਾ ਛੇਹਰਟਾ ਅਧੀਨ ਸੇਵਾਵਾਂ ਨਿਭਾ ਰਹੇ ਪੀ.ਸੀ.ਆਰ ਮੁਲਾਜ਼ਮ ਵੱਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਦੀ ਖਬਰ ਸਾਹਮਣੇ ਆਈ ਹੈ। ਮੁਲਾਜ਼ਮ ਦੀ ਪਛਾਣ ਜਸਵੰਤ ਸਿੰਘ ਵੱਜੋਂ ਹੋਈ ਹੈ। ਗੋਲੀਆਂ ਦੀ ਆਵਾਜ਼ ਸੁਣ ਕੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਦਾਖਲ ਕਰਵਾਇਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਸਵੰਤ ਸਿੰਘ ਪੁਲਿਸ ਵਿਭਾਗ ‘ਚ ਏ.ਐੱਸ.ਆਈ ਦੇ ਅਹੁਦੇ ‘ਤੇ ਤਾਇਨਾਤ ਹੈ ਅਤੇ ਛੇਹਰਟਾ ਅਧੀਨ ਖੇਤਰ ਪੀ.ਸੀ.ਆਰ. ਮੋਟਰਸਾਈਕਲ ਨੰਬਰ 59 ‘ਤੇ ਡਿਊਟੀ ਕਰ ਰਿਹਾ ਹੈ। ਅੱਜ ਸਵੇਰੇ ਜਸਵੰਤ ਸਿੰਘ 8 ਵਜੇ ਦੇ ਕਰੀਬ ਡਿਊਟੀ ‘ਤੇ ਹਾਜ਼ਰ ਹੋਏ ਅਤੇ ਚਾਰਜ ਲੈਣ ਤੋਂ ਬਾਅਦ ਨਰਾਇਣਗੜ੍ਹ ਸਥਿਤ ਆਪਣੇ ਘਰ ਕਿਸੇ ਜ਼ਰੂਰੀ ਕੰਮ ਲਈ ਗਏ। 9 ਵਜੇ ਦੇ ਕਰੀਬ ਉਨ੍ਹਾਂ ਦੇ ਰਿਸ਼ਤੇਦਾਰ ਵੱਲੋਂ ਛਿਹਰਟਾ ਵਿਖੇ ਨਾਕਾਬੰਦੀ ‘ਤੇ ਸੇਵਾ ਨਿਭਾਅ ਰਹੇ ਮੁਲਾਜ਼ਮਾਂ ਨੂੰ ਸੂਚਿਤ ਕੀਤਾ ਕੇ ਏ.ਐੱਸ.ਆਈ. ਜਸਵੰਤ ਸਿੰਘ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਹੈ।

ਥਾਣਾ ਛਿਹਰਟਾ ਦੀ ਪੁਲਿਸ ਤੁਰੰਤ ਹਰਕਤ ਵਿਚ ਆਉਂਦਿਆਂ ਘਟਨਾ ਸਥਾਨ ‘ਤੇ ਪੁੱਜੀ ਅਤੇ ਪੁਲਿਸ ਵਲੋਂ ਏ.ਐੱਸ.ਆਈ. ਜਸਵੰਤ ਸਿੰਘ ਨੂੰ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...