October 30, 2026, 6:25 am
----------- Advertisement -----------
HomeNewsLatest Newsਪੀ.ਐਸ.ਪੀ.ਸੀ.ਐਲ.ਨੇ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਲਗਾਇਆ 59.11 ਲੱਖ ਰੁਪਏ ਦਾ ਜੁਰਮਾਨਾ

ਪੀ.ਐਸ.ਪੀ.ਸੀ.ਐਲ.ਨੇ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਲਗਾਇਆ 59.11 ਲੱਖ ਰੁਪਏ ਦਾ ਜੁਰਮਾਨਾ

Published on

----------- Advertisement -----------

ਚੰਡੀਗੜ, 5 ਜੂਨ : – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਬਿਜਲੀ ਚੋਰੀ ਕਰਨ ‘ਤੇ ਸਖਤ ਹੋ ਗਈ ਹੈ। ਪਿਛਲੇ ਇੱਕ ਮਹੀਨੇ ਵਿੱਚ ਪੀ.ਐਸ.ਪੀ.ਐਲ ਨੇ ਬਿਜਲੀ ਚੋਰੀ ਕਰਕੇ ਲੱਖਾਂ ਰੁਪਏ ਦਾ ਜੁਰਮਾਨਾ ਲਗਾਇਆ ਹੈ। ਬਿਜਲੀ ਦੀ ਚੋਰੀ ਦੀਆਂ ਸ਼ਿਕਾਇਤਾਂ ਵਿਰੁੱਧ ਸਖਤੀ ਨਾਲ ਨਜਿੱਠਦਿਆਂ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਵੱਲੋਂ ਮੋਹਾਲੀ ਸਰਕਲ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇਮਾਰੀ ਕਰਕੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ ਦੋਸ਼ ਹੇਠ 92 ਖਪਤਕਾਰਾਂ ਨੂੰ 59.11 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸੂਬੇ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਐਤਵਾਰ ਨੂੰ ਦੱਸਿਆ ਕਿ ਬਿਜਲੀ ਚੋਰੀ ਕਰਨ ਵਾਲਿਆਂ ਨੂੰ ਕਰੀਬ 59.11 ਲੱਖ ਰੁਪਏ ਦਾ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦੀਆਂ ਟੀਮਾਂ ਨੇ ਜੀਰਕਪੁਰ ਅਤੇ ਬਨੂੜ ਸਬ-ਡਵੀਜਨਾਂ ਅਧੀਨ ਪੈਂਦੇ ਕੰਡਾਲਾ, ਨਰਾਇਣਗੜ, ਢਕੌਲੀ, ਥੂਹਾ ਆਦਿ ਸਮੇਤ ਵੱਖ-ਵੱਖ ਪਿੰਡਾਂ ਵਿੱਚ ਛਾਪੇਮਾਰੀ ਕੀਤੀ। ਉਨਾਂ ਦੱਸਿਆ ਕਿ ਵੱਖ-ਵੱਖ ਟੀਮਾਂ ਵੱਲੋਂ ਬਿਜਲੀ ਚੋਰੀ ਦੇ 16 ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਸਮੁੱਚੀ ਕਵਾਇਦ ਦੌਰਾਨ ਬਿਜਲੀ ਦੀ ਅਣਅਧਿਕਾਰਤ ਵਰਤੋਂ ਦੇ 4 ਕੇਸ ਵੀ ਸਾਹਮਣੇ ਆਏ ਅਤੇ ਉਲੰਘਣਾ ਕਰਨ ਵਾਲੇ ਅਜਿਹੇ ਖਪਤਕਾਰਾਂ ਨੂੰ 16.67 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਇਹ ਵੀ ਦੱਸਿਆ ਕਿ ਮੋਹਾਲੀ ਡਵੀਜਨ ਦੇ ਪਿੰਡ ਝਾਮਪੁਰ ਅਤੇ ਸੈਕਟਰ 123 ਵਿੱਚ ਵੀ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਬਿਜਲੀ ਚੋਰੀ ਅਤੇ ਅਣਅਧਿਕਾਰਤ ਵਰਤੋਂ ਦੇ 29 ਕੇਸ ਦਰਜ ਕੀਤੇ ਗਏ ਅਤੇ ਨਾਲ ਹੀ 21.44 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ। ਉਨਾਂ ਕਿਹਾ, “ਕੁਝ ਬਿਜਲੀ ਦੇ ਮੀਟਰ ਸੱਕੀ ਪਾਏ ਗਏ ਹਨ ਅਤੇ ਇਨਾਂ ਟੀਮਾਂ ਨੇ ਉਨਾਂ ਨੂੰ ਮੌਕੇ ‘ਤੇ ਸੀਲ ਕਰ ਦਿੱਤਾ ਹੈ ਅਤੇ ਅਗਲੇਰੀ ਅਤੇ ਜਰੂਰੀ ਜਾਂਚ ਲਈ ਲੈਬ ਭੇਜ ਦਿੱਤਾ ਗਿਆ ਹੈ। ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਲਾਲੜੂ ਡਵੀਜਨ ਅਧੀਨ ਪੈਂਦੇ ਪਿੰਡ ਸਰਸੀਣੀ, ਤੋਗਾਪੁਰ, ਲਾਲੜੂ, ਲਾਲੜੂ ਮੰਡੀ ਅਤੇ ਧੰਗੇੜਾ ਵਿਖੇ ਚੈਕਿੰਗ ਦੌਰਾਨ ਬਿਜਲੀ ਚੋਰੀ ਦੇ 19 ਮਾਮਲੇ ਅਤੇ ਅਣਅਧਿਕਾਰਤ ਬਿਜਲੀ ਦੀ ਵਰਤੋਂ ਦੇ 24 ਮਾਮਲੇ ਦਰਜ ਕੀਤੇ ਗਏ ਅਤੇ ਪੀ.ਐਸ.ਪੀ.ਸੀ.ਐਲ. ਨੇ ਇਨਾਂ ਖਪਤਕਾਰਾਂ ਨੂੰ 21 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਜਲੀ ਚੋਰੀ ਨੂੰ ਠੱਲ ਪਾਉਣ ਲਈ ਵਚਨਬੱਧ ਹੈ ਅਤੇ ਪੀ.ਐਸ.ਪੀ.ਸੀ.ਐਲ. ਨੂੰ ਦਾਗੀ ਖਪਤਕਾਰਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਸਪੱਸ਼ਟ ਹਦਾਇਤਾਂ ਹਨ। ਉਨਾਂ ਦੱਸਿਆ ਕਿ ਇਨਫੋਰਸਮੈਂਟ ਅਤੇ ਡਿਸਟ੍ਰੀਬਿਊਸ਼ਨ ਵਿੰਗ ਦੀਆਂ ਟੀਮਾਂ ਪੀ.ਐਸ.ਪੀ.ਸੀ.ਐਲ ਦੇ ਸਾਰੇ ਜੋਨਾਂ ਵਿੱਚ ਲਗਾਤਾਰ ਚੈਕਿੰਗ ਕਰ ਰਹੀਆਂ ਹਨ ਅਤੇ ਸਖਤ ਕਾਰਵਾਈ ਕਰਨ ਤੋਂ ਇਲਾਵਾ ਭਾਰੀ ਜੁਰਮਾਨੇ ਵੀ ਕੀਤੇ ਜਾ ਰਹੇ ਹਨ।
ਸ. ਹਰਭਜਨ ਸਿੰਘ ਈ.ਟੀ.ਓ ਨੇ ਸਮੂਹ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਬਿਜਲੀ ਚੋਰੀ ਦੇ ਖਤਰੇ ਨੂੰ ਕਾਬੂ ਕਰਨ ਲਈ ਅੱਗੇ ਆਉਣ। ਖਪਤਕਾਰ ਵਟਸਐਪ ਨੰਬਰ 96461-75770 ‘ਤੇ ਅਸਲ ਜਾਣਕਾਰੀ ਦੇ ਕੇ ਚੋਰੀ ਦੇ ਵਿਰੁੱਧ ਮੁਹਿੰਮ ਵਿੱਚ ਯੋਗਦਾਨ ਪਾ ਸਕਦੇ ਹਨ। ਹੈ। ਉਨਾਂ ਭਰੋਸਾ ਦਿੱਤਾ ਕਿ ਸ਼ਿਕਾਇਤ ਕਰਤਾ ਦੀ ਪਛਾਣ ਗੁਪਤ ਰੱਖੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...