May 31, 2026, 7:19 pm
----------- Advertisement -----------
HomeNewsEntertainmentਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਨੂੰ ਮਿਲੀ ਧਮਕੀ ਭਰੀ...

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਨੂੰ ਮਿਲੀ ਧਮਕੀ ਭਰੀ ਚਿੱਠੀ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

Published on

----------- Advertisement -----------

ਬਾਲੀਵੁੱਡ ਦੇ ਦਬੰਗ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਅਦਾਕਾਰਾ ਨੂੰ ਇੱਕ ਪੱਤਰ ਰਾਹੀਂ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਦੇ ਪਿਤਾ ਸਲੀਮ ਖਾਨ ਸਵੇਰੇ ਸੈਰ ਲਈ ਨਿਕਲੇ ਸਨ। ਇਸ ਦੌਰਾਨ ਜਦੋਂ ਉਹ ਕੁਝ ਆਰਾਮ ਕਰਨ ਲਈ ਬੈਂਚ ‘ਤੇ ਬੈਠੇ ਸਨ ਤਾਂ ਉਨ੍ਹਾਂ ਨੂੰ ਸਲਮਾਨ ਦੇ ਨਾਂ ‘ਤੇ ਧਮਕੀ ਭਰਿਆ ਪੱਤਰ ਮਿਲਿਆ ਹੈ ਜਿਸ ‘ਚ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪੱਤਰ ‘ਚ ਲਿਖਿਆ ਹੈ ਕਿ ਸਲਮਾਨ ਖਾਨ ਨੂੰ ਵੀ ਉਸੇ ਤਰ੍ਹਾਂ ਮਾਰਾਂਗੇ, ਜਿਸ ਤਰ੍ਹਾਂ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ ਸੀ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਮੁੰਬਈ ਪੁਲਸ ਨੇ ਬਾਂਦਰਾ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਚੱਲਿਆ ਹੈ ਕਿ ਪੱਤਰ ਕਿਸ ਨੇ ਇਹ ਭੇਜਿਆ ਹੈ ਅਤੇ ਕਿਸ ਤਰ੍ਹਾਂ ਦੀ ਧਮਕੀ ਦਿੱਤੀ ਗਈ ਹੈ, ਇਸ ਦੇ ਬਾਰੇ ‘ਚ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਕੁਝ ਦਿਨ ਪਹਿਲਾਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਕਤਲ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਸਾਹਮਣੇ ਆਇਆ ਸੀ। ਤੁਹਾਨੂੰ ਦੱਸ ਦੇਈਏ ਕਿ ਲਾਰੇਂਸ ਨੇ ਸਲਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਹੈ। ਹਾਲ ਹੀ ‘ਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮੁੰਬਈ ਪੁਲਸ ਨੇ ਸਲਮਾਨ ਦੀ ਸੁਰੱਖਿਆ ਵਧਾ ਦਿੱਤੀ ਸੀ। ਬਿਸ਼ਨੋਈ ਉਹ ਵਿਅਕਤੀ ਹੈ ਜਿਸ ‘ਤੇ ਦੋਸ਼ ਹੈ ਕਿ ਉਸ ਨੇ ਹੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਕਰਵਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...