ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀਆ ਮੁਸ਼ਕਿਲ ਵਧਦੀਆਂ ਹੋਇਆ ਨਜ਼ਰ ਆ ਰਹੀਆਂ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਸਵੇਰੇ ਸਤੇਂਦਰ ਜੈਨ ਦੇ ਘਰ ਸਮੇਤ 7 ਥਾਵਾਂ ‘ਤੇ ਛਾਪੇਮਾਰੀ ਕੀਤੀ। ਦੱਸ ਦਈਏ ਕਿ ਸਤੇਂਦਰ ਜੈਨ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਹੈ ਅਤੇ ਉਹ 9 ਜੂਨ ਤੱਕ ਈਡੀ ਦੀ ਹਿਰਾਸਤ ਵਿੱਚ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜੈਨ ਦੇ ਘਰ ਅਤੇ ਦਿੱਲੀ ‘ਚ ਕੁਝ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਜੈਨ (57) ਨੂੰ 30 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਸਤੇਂਦਰ ਜੈਨ, ਉਨ੍ਹਾਂ ਦੀ ਪਤਨੀ ਪੂਨਮ ਜੈਨ ਅਤੇ ਹੋਰਾਂ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਦਾ ਵੱਡਾ ਕਾਰਨ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਜਾਂਚ ਵਿੱਚ ਈਡੀ ਨੂੰ ਸਹਿਯੋਗ ਨਹੀਂ ਦੇ ਰਹੇ ਸੀ। ਮਾਮਲੇ ਨਾਲ ਜੁੜੀ ਜਾਣਕਾਰੀ ਨੂੰ ਜਾਂਚ ਏਜੰਸੀ ਤੋਂ ਛੁਪਾਇਆ ਜਾ ਰਿਹਾ ਸੀ। ਸਤੇਂਦਰ ਦੇ ਹਿਰਾਸਤ ‘ਚ ਜਾਣ ਤੋਂ ਬਾਅਦ ਉਨ੍ਹਾਂ ਦਾ ਸਾਰਾ ਚਾਰਜ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਸੌਂਪ ਦਿੱਤਾ ਗਿਆ ਹੈ।
----------- Advertisement -----------
ਈਡੀ ਨੇ ਸਤੇਂਦਰ ਜੈਨ ਦੇ ਘਰ ਸਮੇਤ 7 ਥਾਵਾਂ ‘ਤੇ ਅੱਜ ਫਿਰ ਕੀਤੀ ਛਾਪੇਮਾਰੀ
Published on
----------- Advertisement -----------
----------- Advertisement -----------












