ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇਥੇ ਚਾਰਧਾਮ ਸ਼ਰਧਾਲੂਆਂ ਨਾਲ ਭਰੀ ਬੱਸ ਐਤਵਾਰ ਸ਼ਾਮ 200 ਫੁੱਟ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਸੀ। ਇਸ ਵਿੱਚ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ 28 ਸ਼ਰਧਾਲੂ, ਡਰਾਈਵਰ,ਕਲੀਨਰ ਸਮੇਤ 30 ਲੋਕ ਸਵਾਰ ਸਨ।

ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦੱਸਿਆ ਕਿ ਹਾਦਸੇ ਵਿੱਚ 26 ਲੋਕਾਂ ਦੀ ਮੌਤ ਹੋ ਗਈ ਹੈ। ਸਾਰੇ ਯਾਤਰੀ ਚਾਰਧਾਮ ਯਾਤਰਾ ‘ਤੇ ਜਾ ਰਹੇ ਸਨ। ਸੋਮਵਾਰ ਸਵੇਰੇ ਪੁਸ਼ਕਰ ਸਿੰਘ ਧਾਮੀ ਅਤੇ ਸੰਸਦ ਮੈਂਬਰ ਸ਼ਿਵਰਾਜ ਸਿੰਘ ਚੌਹਾਨ ਮੌਕੇ ‘ਤੇ ਪਹੁੰਚੇ। ਮੁੱਖ ਮੰਤਰੀ ਸ਼ਿਵਰਾਜ ਚੌਹਾਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੇਣ ਦਾ ਐਲਾਨ ਕੀਤਾ ਹੈ।
ਐੱਸਐੱਚਓ ਪੁਰੋਲਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਡੂੰਘੀ ਖਾਈ ਅਤੇ ਹਨੇਰਾ ਹੋਣ ਕਾਰਨ ਲਾਸ਼ਾਂ ਨੂੰ ਸੜਕ ਤੱਕ ਲਿਜਾਣ ਵਿੱਚ ਦਿੱਕਤ ਆਈ। ਉਤਰਾਖੰਡ ਦੇ ਹਾਦਸੇ ਤੋਂ ਬਾਅਦ ਐਂਬੂਲੈਂਸ ਦੇ ਨਾਲ-ਨਾਲ ਮੈਡੀਕਲ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਬੱਸ ਵਿੱਚ ਡਰਾਈਵਰ ਤੇ ਕਲੀਨਰ ਤੋਂ ਇਲਾਵਾ 14 ਮਰਦ ਤੇ 14 ਔਰਤਾਂ ਸਵਾਰ ਸਨ।













