ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ 29 ਮਈ ਨੂੰ ਸਦੀਵੀਂ ਵਿਛੋੜਾ ਦੇ ਗਏ, ਪਰ ਉਨ੍ਹਾਂ ਦੇ ਫੈਨਜ਼ ਤੇ ਚਾਹੁਣ ਵਾਲੇ ਅਜੇ ਵੀ ਇਸ ਗੱਲ ‘ਤੇ ਯਕੀਨ ਨਹੀਂ ਕਰ ਪਾ ਰਹੇ ਹਨ। ਸੋਸ਼ਲ ਮੀਡੀਆ ‘ਤੇ ਸਿੱਧੂ ਮੂਸੇਵਾਲਾ ਦੀਆਂ ਵੀਡੀਓਜ਼ ਤੇ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ। ਪੰਜਾਬੀ ਗਾਇਕ ਰ ਐਮੀ ਵਿਰਕ ਨੇ ਆਪਣੀ ਫਿਲਮ ਦੀ ਰਿਲੀਜ਼ ਨੂੰ ਪੋਸਟਪੋਨ ਕਰਨ ਦਾ ਫੈਸਲਾ ਕੀਤਾ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸ਼ੇਅਰ ਕਰਕੇ ਆਪਣੀ ਆਉਣ ਵਾਲੀ ਫਿਲਮ ਸ਼ੇਰ ਬੱਗਾ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਦੱਸ ਦਈਏ ਕਿ ਐਮੀ ਦੇ ਨਾਲ ਇਸ ਫਿਲਮ ‘ਚ ਐਮੀ ਦੇ ਨਾਲ ਸੋਨਮ ਬਾਜਵਾ ਮੁੱਖ ਭੂਮਿਕਾ ‘ਚ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 10 ਜੂਨ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣੀ ਸੀ।

ਐਮੀ ਨੇ ਸਿੱਧੂ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ। ਐਮੀ ਵਿਰਕ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਇੱਕ ਨੋਟ ਸ਼ੇਅਰ ਕੀਤਾ ਹੈ। ਉਨ੍ਹਾਂ ਲਿਖਿਆ- ਸ਼ੇਰਬਾਗਾ ਟੀਮ ਦੇ ਤੌਰ ‘ਤੇ ਅਸੀਂ 10 ਜੂਨ ਨੂੰ ਤੁਹਾਡੇ ਨੇੜੇ ਦੇ ਸਿਨੇਮਾਘਰਾਂ ‘ਚ ਸਿਨੇਮਾ ਦਾ ਜਸ਼ਨ ਮਨਾਉਣ ਲਈ ਤੁਹਾਨੂੰ ਮਿਲਣ ਜਾ ਰਹੇ ਸੀ, ਪਰ ਬਹੁਤ ਦੁੱਖ ਅਤੇ ਇਸ ਔਖੇ ਸਮੇਂ ਕਾਰਨ ਅਸੀਂ ਇਸ ਕਲਾ ਨੂੰ ਮਨਾਉਣ ਦੀ ਸਥਿਤੀ ‘ਚ ਨਹੀਂ ਹਾਂ। ਜਿਸ ਕਾਰਨ ਅਸੀਂ ਸ਼ੇਰ ਬੱਗਾ ਦੀ ਰਿਲੀਜ਼ ਨੂੰ ਟਾਲ ਰਹੇ ਹਾਂ। ਐਮੀ ਵਿਰਕ ਨੇ ਦੋਸਤਾਂ ਅਤੇ ਸਿੱਧੂ ਮੂਸੇਵਾਲਾ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ। ਫੋਟੋ ‘ਚ ਸਿੱਧੂ ਅਤੇ ਐਮੀ ਸਾਹਮਣੇ ਵਾਲੀ ਸੀਟ ‘ਤੇ ਬੈਠੇ ਨਜ਼ਰ ਆ ਰਹੇ ਹਨ। ਫੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਨੇ ਦਿਲ ਟੁੱਟਣ ਵਾਲਾ ਇਮੋਜੀ ਪੋਸਟ ਕੀਤਾ ਹੈ।












