ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਓੁਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਮੌਜੂਦ ਰਹੇ। ਭੈਣ ਕਮਲਦੀਪ ਕੌਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਮੂਹ ਪੰਜਾਬੀਆਂ ਅਤੇ ਸਿੱਖ ਕੌਮ ਨੂੰ ਸੰਗਰੂਰ ਲੋਕ ਸਭਾ ਚੋਣ ਵਿੱਚ ਪੰਥ ਦੇ ਸਾਂਝੇ ਉਮੀਦਵਾਰ ਭੈਣ ਕਮਲਦੀਪ ਕੌਰ ਨੂੰ ਜਿਤਾਉਣ ਦੀ ਅਪੀਲ ਕੀਤੀ।
ਦੱਸ ਦਈਏ ਕਿ ਭੈਣ ਕਮਲਦੀਪ ਕੌਰ ਰਾਜੋਆਣਾ ਜੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਪਾਰਟੀ ਲੀਡਰਸ਼ਿਪ ਸਮੇਤ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਦਰਸ਼ਨ ਕੀਤੇ, ਅਤੇ ਗੁਰੂ ਚਰਨਾਂ ‘ਚ ਕਾਮਯਾਬੀ ਦੀ ਅਰਦਾਸ ਕੀਤੀ।
ਲੋਕ ਸਭਾ ਸੀਟ ਸੰਗਰੂਰ ਲਈ ਨਾਮਜ਼ਦਗੀ ਦਾ ਅੱਜ ਆਖਰੀ ਦਿਨ ਹੈ। ਸੰਗਰੂਰ ਸੀਟ ਲਈ 23 ਜੂਨ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 27 ਜੂਨ ਨੂੰ ਹੋਵੇਗੀ। ਅਕਾਲੀ-ਬਸਪਾ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਰਾਜੋਆਣਾ ਦੀ ਭੈਣ ਹੈ।
----------- Advertisement -----------
ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਬੀਬੀ ਰਾਜੋਆਣਾ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
Published on
----------- Advertisement -----------
----------- Advertisement -----------












