November 6, 2026, 6:46 am
----------- Advertisement -----------
HomeNewsLatest Newsਰਾਫੇਲ ਨਡਾਲ ਨੇ 22ਵਾਂ ਗ੍ਰੈਂਡ ਸਲੈਮ ਖਿਤਾਬ ਜਿੱਤਿਆ

ਰਾਫੇਲ ਨਡਾਲ ਨੇ 22ਵਾਂ ਗ੍ਰੈਂਡ ਸਲੈਮ ਖਿਤਾਬ ਜਿੱਤਿਆ

Published on

----------- Advertisement -----------

ਸਪੇਨਿਸ਼ ਟੈਨਿਸ ਸਟਾਰ ਰਾਫੇਲ ਨਡਾਲ ਨੇ ਆਪਣੇ ਕਰੀਅਰ ਦਾ 22ਵਾਂ ਗ੍ਰੈਂਡ ਸਲੈਮ ਖਿਤਾਬ ਜਿੱਤ ਲਿਆ ਹੈ। ਉਸ ਨੇ ਐਤਵਾਰ ਨੂੰ ਫਰੈਂਚ ਓਪਨ ਦੇ ਪੁਰਸ਼ ਸਿੰਗਲਜ਼ ਦੇ ਫਾਈਨਲ ਵਿੱਚ ਨਾਰਵੇ ਦੇ ਕੈਸਪਰ ਰੂਡ ਨੂੰ 6-3, 6-3, 6-0 ਨਾਲ ਹਰਾਇਆ। ਇਹ ਮੈਚ 2 ਘੰਟੇ 18 ਮਿੰਟ ਤੱਕ ਚੱਲਿਆ। ਇਸ ਨਾਲ ਨਡਾਲ ਨੇ 14ਵੀਂ ਵਾਰ ਫਰੈਂਚ ਓਪਨ ਦਾ ਖਿਤਾਬ ਜਿੱਤਿਆ ਹੈ। 36 ਸਾਲਾ ਨਡਾਲ ਸਭ ਤੋਂ ਵੱਡੀ ਉਮਰ ਦੇ ਫਰੈਂਚ ਓਪਨ ਚੈਂਪੀਅਨ ਬਣ ਗਏ ਹਨ। ਫਾਈਨਲ ‘ਚ ਨਡਾਲ ਤੋਂ ਹਾਰਨ ਵਾਲਾ ਰੋਡੇ ਵੀ ਉਸ ਦਾ ਚੇਲਾ ਰਿਹਾ ਹੈ। ਉਹ 2018 ਤੋਂ ਨਡਾਲ ਦੀ ਅਕੈਡਮੀ ਵਿੱਚ ਸਿਖਲਾਈ ਲੈ ਰਿਹਾ ਹੈ।
ਨਡਾਲ 14ਵੀਂ ਵਾਰ ਫਰੈਂਚ ਓਪਨ ਦਾ ਫਾਈਨਲ ਖੇਡਣ ਗਿਆ ਹੈ। ਉਨ੍ਹਾਂ ਨੇ ਰੋਲੈਂਡ ਗੈਰੋਸ ਦੇ ਲਾਲ ਬੱਜਰੀ ‘ਤੇ ਕੋਈ ਵੀ ਫਾਈਨਲ ਮੈਚ ਨਾ ਹਾਰਨ ਦਾ ਸਿਲਸਿਲਾ ਜਾਰੀ ਰੱਖਿਆ। ਉਹ ਇੱਥੇ 2005 ਵਿੱਚ ਪਹਿਲੀ ਵਾਰ ਚੈਂਪੀਅਨ ਬਣਿਆ ਸੀ। 2008 ਤੱਕ ਉਹ ਇੱਥੇ ਲਗਾਤਾਰ ਚਾਰ ਵਾਰ ਚੈਂਪੀਅਨ ਬਣਿਆ। 2009 ਵਿੱਚ ਉਸ ਨੂੰ ਚੌਥੇ ਦੌਰ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ 2010 ਤੋਂ 2014 ਤੱਕ ਲਗਾਤਾਰ ਪੰਜ ਵਾਰ ਇੱਥੇ ਖਿਤਾਬ ਜਿੱਤਿਆ।
2015 ਵਿੱਚ ਉਸ ਨੂੰ ਕੁਆਰਟਰ ਫਾਈਨਲ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਹ 2016 ਵਿੱਚ ਸੱਟ ਕਾਰਨ ਤੀਜੇ ਦੌਰ ਦੇ ਮੈਚ ਤੋਂ ਹਟ ਗਿਆ ਸੀ। 2017 ਤੋਂ 2020 ਤੱਕ ਨਡਾਲ ਇੱਥੇ ਲਗਾਤਾਰ ਚਾਰ ਵਾਰ ਚੈਂਪੀਅਨ ਬਣਿਆ। ਪਿਛਲੇ ਸਾਲ (2021 ਵਿੱਚ) ਉਹ ਸੈਮੀਫਾਈਨਲ ਵਿੱਚ ਨੋਵਾਕ ਜੋਕੋਵਿਚ ਤੋਂ ਹਾਰ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...