June 4, 2026, 11:25 pm
----------- Advertisement -----------
HomeNewsBreaking Newsਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਤੰਬਾਕੂ ਸੁੱਟਣ ਦੀ ਕੋਸ਼ਿਸ਼, ਨੌਜਵਾਨ...

ਸ੍ਰੀ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਤੰਬਾਕੂ ਸੁੱਟਣ ਦੀ ਕੋਸ਼ਿਸ਼, ਨੌਜਵਾਨ ‘ਤੇ ਮਾਮਲਾ ਦਰਜ

Published on

----------- Advertisement -----------

ਸ੍ਰੀ ਹਰਿਮੰਦਰ ਸਾਹਿਬ ‘ਚ ਸੋਮਵਾਰ ਨੂੰ ਬੇਅਦਬੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਨੌਜਵਾਨ ਵੱਲੋਂ ਆਪਣੇ ਮੂੰਹ ‘ਚੋਂ ਤੰਬਾਕੂ ਕੱਢ ਕੇ ਪਵਿੱਤਰ ਸਰੋਵਰ ‘ਚ ਸੁੱਟਣ ਦੀ ਕੋਸ਼ਿਸ਼ ਕੀਤੀ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਟਾਸਕ ਫੋਰਸ ਦੇ ਸੇਵਾਦਾਰਾਂ ਨੇ ਨੌਜਵਾਨ ਨੂੰ ਕਾਬੂ ਕਰ ਲਿਆ। ਨੌਜਵਾਨ ਚੰਡੀਗੜ੍ਹ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਨੌਜਵਾਨ ਨੇ ਆਪਣੇ ਮੂੰਹ ‘ਚੋਂ ਤੰਬਾਕੂ ਕੱਢ ਕੇ ਸਰੋਵਰ ‘ਚ ਸੁੱਟਣ ਦੀ ਕੋਸ਼ਿਸ਼ ਕੀਤੀ। ਥਾਣਾ ਈ-ਡਵੀਜ਼ਨ ਦੀ ਪੁਲੀਸ ਨੇ ਮੁਲਜ਼ਮ ਖ਼ਿਲਾਫ਼ 295 ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੇਵਾਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਸੋਮਵਾਰ ਸਵੇਰੇ ਉਹ ਸੇਵਕ ਗੁਰਪ੍ਰੀਤ ਸਿੰਘ ਨਾਲ ਹਰਿਮੰਦਰ ਸਾਹਿਬ ਦੀ ਪਰਿਕਰਮਾ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੇ ਬੇਰੀ ਬਾਬਾ ਬੁੱਢਾ ਸਾਹਿਬ ਨੇੜੇ ਇਕ ਨੌਜਵਾਨ ਨੂੰ ਦੇਖਿਆ। ਨੌਜਵਾਨ ਸਰੋਵਰ ਕੋਲ ਬੈਠਾ ਸੀ। ਇਸੇ ਦੌਰਾਨ ਨੌਜਵਾਨ ਨੇ ਆਪਣੇ ਮੂੰਹ ਵਿੱਚੋਂ ਤੰਬਾਕੂ ਕੱਢ ਕੇ ਸਰੋਵਰ ਵਿੱਚ ਸੁੱਟਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਤੁਰੰਤ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਫੜ ਲਿਆ। ਇਸ ਤੋਂ ਬਾਅਦ ਨੌਜਵਾਨ ਤੋਂ ਪੁੱਛਗਿੱਛ ਕਰਨ ਦੀ ਕੋਸ਼ਿਸ਼ ਕੀਤੀ, ਪਰ ਉਸ ਨੇ ਕੁਝ ਨਹੀਂ ਕਿਹਾ। ਫਿਲਹਾਲ ਦੋਸ਼ੀ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...